Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

IIM ਅਹਿਮਦਾਬਾਦ ਵਿਖੇ ਟਰੇਨਿੰਗ ਲਈ ਰਵਾਨਾ ਅਧਿਆਪਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ

August 28, 2023 09:06 AM
SehajTimes
 
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਮਕਸਦ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ 50 ਹੈੱਡਮਾਸਟਰਾਂ ਦਾ ਦੂਜਾ ਬੈਚ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਅਹਿਮਦਾਬਾਦ ਲਈ ਰਵਾਨਾ ਕੀਤਾ ਗਿਆ ਹੈ। ਇਸ ਮੌਕੇ ਟਰੇਨਿੰਗ ‘ਤੇ ਜਾ ਰਹੇ ਅਧਿਆਪਕਾਂ ਤੋਂ ਆਪਣੀ ਖੁਸ਼ੀ ਸਾਂਭੀ ਨਹੀਂ ਸੀ ਜਾਂਦੀ। 
 
ਇਸ ਮੌਕੇ ਗੱਲ ਕਰਦਿਆਂ ਜ਼ਿਲ੍ਹਾ ਜਲੰਧਰ ਦੇ ਸਰਕਾਰੀ ਹਾਈ ਸਕੂਲ ਤਾਜਪੁਰ ਭਗਵਾਨਪੁਰ ਦੇ ਹੈੱਡ ਟੀਚਰ ਸ੍ਰੀਮਤੀ ਪੂਨਮ ਪੁਰੀ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੈਨੂੰ ਦੁਨੀਆਂ ਦੇ ਪ੍ਰਸਿੱਧ ਸਿੱਖਿਆ ਕੇਂਦਰ ਵਿਖੇ ਟਰੇਨਿੰਗ ਹਾਸਲ ਕਰਨ ਲਈ ਭੇਜਿਆ ਜਾ ਰਿਹਾ ਹੈ। ਇਸ ਟਰੇਨਿੰਗ ਨਾਲ ਮੇਰੇ ਪ੍ਰੋਫੈਸਨਲ ਸਕਿੱਲ ਹੋਰ ਵਿਕਸਤਿ ਹੋਣਗੇ ਜਿਸ ਦਾ ਲਾਭ ਸਾਡੇ ਵਿਦਿਆਰਥੀਆਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਬਹੁਤ ਵਧੀਆ ਉਪਰਾਲਾ ਹੈ ਜੋ ਕਿ ਸਰਕਾਰ ਦੀ ਸਿੱਖਿਆ ਪ੍ਰਤੀ ਉਸਾਰੂ ਸੋਚ ਦਾ ਪ੍ਰਗਟਾਵਾ ਕਰਦੀ ਹੈ। ਜਿਸਦੇ ਭਵਿੱਖ ਵਿੱਚ ਹਾਂ-ਪੱਖੀ ਸਿੱਟੇ ਨਿਕਲਣਗੇ।
 
ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਚੌਹਾਨ ਕੇ ਖੁਰਦ ਦੇ ਹੈੱਡ ਟੀਚਰ ਪੁਨੀਤ ਗਰਗ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਦੇਸ਼ ਦੀ ਨੰਬਰ 1 ਸੰਸਥਾ ਆਈ.ਆਈ.ਐਮ. ਅਹਿਮਦਾਬਾਦ ਤੋਂ ਟਰੇਨਿੰਗ ਦਵਾ ਕੇ ਜਿੱਥੇ ਸਕੂਲ ਦੇ ਪ੍ਰਬੰਧਨ ਨੂੰ ਨਵੀਂ ਸੇਧ ਦੇਣ ਦੀ ਸਮਰੱਥਾ ਮਿਲੇਗੀ ਉੱਥੇ ਨਾਲ ਹੀ ਮੈਂ ਵਿਦਿਆਰਥੀਆਂ ਦੀਆਂ ਹਰ ਕਿਸਮ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਇਨ੍ਹਾਂ ਨਾਲ ਨਜਿੱਠਣ ਵਿੱਚ ਸਮਰੱਥ ਹੋਵਾਂਗਾ। ਉਨ੍ਹਾਂ ਕਿਹਾ ਕਿ ਇਸ ਟਰੇਨਿੰਗ ਰਾਹੀਂ ਮੈਂ ਸਕੂਲ ਵਿੱਚ ਸਿੱਖਿਆ ਸਬੰਧੀ ਮਾਹੌਲ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਵੀ ਕੰਮ ਕਰ ਸਕਾਂਗਾ।
 
ਜਲੰਧਰ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਬਸਤੀ ਬਾਵਾ ਖੇਲ ਦੀ ਹੈੱਡ ਟੀਚਰ ਪ੍ਰਭਜੋਤ ਕੌਰ ਨੇ ਕਿਹਾ ਕਿ ਇਸ ਟਰੇਨਿੰਗ ਤੋਂ ਸਾਨੂੰ ਹਿਊਮਨ ਰਿਸੋਰਸ ਦੀ ਬਿਹਤਰ ਵਰਤੋਂ ਦੀ ਸਿੱਖਿਆ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਟਰੇਨਿੰਗ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਿਹਤਰ ਸਮਝ ਸਕਾਂਗੇ। ਉਨ੍ਹਾਂ ਕਿਹਾ ਕਿ ਜਿੰਨੀ ਵਧੀਆ ਟਰੇਨਿੰਗ ਸਕੂਲ ਮੁਖੀ ਦੀ ਹੋਵੇਗੀ ਉਨਾਂ ਹੀ ਸਟਾਫ ਅਤੇ ਵਿਦਿਆਰਥੀਆਂ ਨੂੰ ਵੀ ਲਾਭ ਮਿਲੇਗਾ।ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਘਨੌਲਾ ਦੇ ਹੈੱਡ ਟੀਚਰ ਰਮੇਸ਼ ਸਿੰਘ ਨੇ ਕਿਹਾ ਕਿ ਸਮੇਂ ਦੇ ਨਾਲ ਅਪਡੇਸ਼ਨ ਬਹੁਤ ਜ਼ਰੂਰੀ ਹੈ। ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਅਪਡੇਸ਼ਨ ਹੋਰ ਵੀ ਲਾਭਕਾਰੀ ਸਿੱਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਐਨਰਜੀ ਟਾਪ ਟੂ ਬਾਟਮ ਦੇ ਸਿਧਾਂਤ ਅਨੁਸਾਰ ਇਸ ਟਰੇਨਿੰਗ ਦੇ ਬਹੁਤ ਸਾਰਥਕ ਨਤੀਜੇ ਨਿਕਲਣਗੇ। 
 
 
 
ਤਰਨਤਾਰਨ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਚੀਮਾ ਕਲਾਂ, ਪੱਟੀ ਦੀ ਹੈੱਡ ਟੀਚਰ ਗੁਰਪ੍ਰੀਤ ਕੌਰ ਨੇ ਕਿਹਾ ਕਿ ਮੈਂ ਪੰਜਾਬ ਸਰਕਾਰ ਦੀ ਬਹੁਤ ਧੰਨਵਾਦੀ ਹਾਂ ਕਿ ਸਰਕਾਰ ਨੇ ਮੈਨੂੰ ਆਪਣੇ ਖਰਚ ਉੱਤੇ ਦੁਨੀਆਂ ਦੀ ਬਿਹਤਰੀਨ ਸਿੱਖਿਆ ਸੰਸਥਾ ਵਿੱਚ ਸਿੱਖਿਆ ਹਾਸਲ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਟਰੇਨਿੰਗ ਸਾਨੂੰ ਦੁਨੀਆਂ ਦੇ ਨਵੀਨਤਮਕ ਸਿੱਖਿਆ ਤਕਨੀਕਾਂ ਤੋਂ ਜਾਣੂ ਕਰਵਾਏਗੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ