Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਨੇ ਸੂਬੇ 'ਚ ਗੈਰ-ਕਾਨੂੰਨੀ ਮਾਈਨਿੰਗ 'ਤੇ ਸ਼ਿਕੰਜਾ ਕੱਸਿਆ

August 28, 2023 12:10 PM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਖਣਨ ਵਿਭਾਗ ਨੇ ਨਾਜਾਇਜ਼ ਖਣਨ ਕਰਨ ਵਾਲਿਆਂ ਖਿਲਾਫ ਸ਼ਿਕੰਜਾ ਕਸਦਿਆਂ ਪਿਛਲੇ ਦੋ ਦਿਨਾਂ ਵਿੱਚ ਤਿੰਨ ਕੇਸ ਦਰਜ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਵਿਭਾਗ ਨੇ ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਸਖਤ ਨੀਤੀ ਅਪਣਾਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਧਨਾਨਸੂ ਲੁਧਿਆਣਾ ਵਿਖੇ ਕੀਤੀ ਛਾਪੇਮਾਰੀ ਦੌਰਾਨ ਨਾਜਾਇਜ਼ ਮਾਈਨਿੰਗ ਗਤੀਵਿਧੀਆਂ ਬਾਰੇ ਪਤਾ ਲੱਗਾ। ਉਨ੍ਹਾਂ ਦੱਸਿਆ ਕਿ ਖਣਨ ਦੁਆਰਾ ਕੱਢੀ ਗਈ ਰੇਤ ਨੂੰ ਲੁਧਿਆਣਾ ਦੇ ਜਮਾਲਪੁਰ ਇਲਾਕੇ ਵਿੱਚ ਜਮ੍ਹਾਂ ਕੀਤਾ ਜਾ ਰਿਹਾ ਸੀ। ਖਣਨ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਵਿਭਾਗ ਨੂੰ ਇਸ ਮਾਮਲੇ ਵਿੱਚ ਕੇਸ ਦਰਜ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਰੋਪੜ ਜ਼ਿਲ੍ਹੇ ਵਿੱਚ ਪਿਛਲੇ ਦੋ ਦਿਨਾਂ ਦੌਰਾਨ ਨਾਜਾਇਜ਼ ਮਾਈਨਿੰਗ ਦੀਆਂ ਤਿੰਨ ਘਟਨਾਵਾਂ ਸਬੰਧੀ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਐਫ.ਆਈ.ਆਰਜ਼ ਕਲਵਾਂ ਚੌਂਕੀ ਅਤੇ ਨੰਗਲ ਥਾਣਿਆਂ ਵਿੱਚ ਦਰਜ ਕੀਤੀਆਂ ਗਈਆਂ ਹਨ ਅਤੇ ਪਿੰਡ ਸਵਾੜਾ/ਆਇਲਗਰਾਂ ਅਤੇ ਪਿੰਡ ਖੇੜਾ ਵਿਖੇ ਪੋਕਲੇਨ ਮਸ਼ੀਨਾਂ ਅਤੇ ਟਿੱਪਰਾਂ ਰਾਹੀਂ ਕੀਤੀ ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਪਿੰਡ ਸਵਾੜਾ/ ਆਇਲਗਰਾਂ ਵਿਖੇ 26 ਅਗਸਤ ਨੂੰ ਐਫ.ਆਈ.ਆਰ. ਨੰ. 119 ਤਹਿਤ ਇੱਕ ਪੋਕਲੇਨ ਮਸ਼ੀਨ ਖਿਲਾਫ ਥਾਣਾ ਕਾਲਵਾਂ ਚੌਂਕੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਥਾਣਾ ਨੰਗਲ ਵਿਖੇ ਅੱਜ ਪਿੰਡ ਖੇੜਾ ਵਿਖੇ ਦੋ ਪੋਕਲੇਨ ਮਸ਼ੀਨਾਂ ਅਤੇ ਚਾਰ ਟਿੱਪਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਪਿੰਡ ਖੇੜਾ ਵਿੱਚ ਇੱਕ ਪੋਕਲੇਨ ਮਸ਼ੀਨ ਖ਼ਿਲਾਫ਼ ਥਾਣਾ ਨੰਗਲ ਵਿਖੇ ਕੇਸ ਦਰਜ ਕੀਤਾ ਹੈ।ਨਜਾਇਜ਼ ਖਣਨ ਵਿੱਚ ਸ਼ਾਮਲ ਸਾਰੀਆਂ ਮਸ਼ੀਨਾਂ ਜ਼ਬਤ ਕਰ ਲਈਆਂ ਹਨ ਅਤੇ ਪੁਲਿਸ ਦੀ ਹਿਰਾਸਤ ਵਿੱਚ ਹਨ। 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ