Friday, May 03, 2024

Chandigarh

ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ ਦਰਜ

August 28, 2023 12:14 PM
SehajTimes
ਚੰਡੀਗੜ੍ਹ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਖਿਜਰਾਬਾਦ ਨਿਵਾਸੀ ਪਰਮਜੀਤ ਸਿੰਘ ਤੋਂ ਪੁਲਿਸ ਮੁਲਾਜ਼ਮ ਊਧਮ ਸਿੰਘ ਅਸਿੱਧੇ ਢੰਗ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਪਰਮਜੀਤ ਸਿੰਘ ਵਲੋਂ ਇਸ ਸਬੰਧੀ ਵੀਡੀਓ ਬਣਾ ਕੇ ਵਾਈਰਲ ਕਰ ਦਿੱਤੀ ਗਈ ਸੀ। ਜੋ ਕਿ ਹਲਕਾ ਖਰੜ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਧਿਆਨ ਵਿੱਚ ਆ ਗਈ। ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਐਸ.ਐਸ.ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਸਨ। ਜਿਸ ‘ਤੇ ਕਾਰਵਾਈ ਕਰਦਿਆਂ ਊਧਮ ਸਿੰਘ ਖਿਲਾਫ ਥਾਣਾ ਸਦਰ ਖਰੜ ਵਿਖੇ ਐਫ.ਆਈ.ਆਰ. ਦਰਜ ਕਰਕੇ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।  ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ  ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸ਼ਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਰੋਕਣ ਲਈ ਵੱਟਸਐਪ ਨੰਬਰ 95012 00200 ਜਾਰੀ ਕੀਤਾ ਗਿਆ ਹੈ ਜਿਸ ਉੱਤੇ ਵੀ ਲੋਕ ਭ੍ਰਿਸ਼ਟਾਚਾਰ ਸਬੰਧੀ ਆਪਣੀ ਸ਼ਿਕਾਇਤਾਂ ਦਰਜ ਕਰ ਸਕਦੇ ਹਨ।

Have something to say? Post your comment

 

More in Chandigarh

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ