Monday, June 16, 2025

Chandigarh

ਹਰਜੋਤ ਸਿੰਘ ਬੈਂਸ ਵੱਲੋਂ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਆਪਸੀ ਭਾਈਚਾਰੇ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਹੁਕਮ

August 28, 2023 12:22 PM
SehajTimes
ਚੰਡੀਗੜ੍ਹ : ਦੇਸ਼ ਵਿੱਚ ਧਾਰਮਿਕ ਅਸਹਿਣਸ਼ੀਲਤਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਰੋਜ਼ਾਨਾ ਸਵੇਰ ਦੀ ਸਭਾ ਵਿੱਚ ਆਪਸੀ ਭਾਈਚਾਰੇ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ।  ਉਤਰ ਪ੍ਰਦੇਸ਼ ਦੇ ਇਕ ਨਿੱਜੀ ਸਕੂਲ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਇਸ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ  ਪੰਜਾਬ ਤਾਂ ਪਹਿਲਾਂ ਹੀ ਗੁਰੂ ਸਾਹਿਬਾਨ ਵੱਲੋਂ ਦਿਖਾਏ ਸਾਂਝੀਵਾਲਤਾ ਦੇ ਮਾਰਗ ‘ਤੇ ਚਲਦਾ ਹੈ ਪਰੰਤੂ ਫਿਰ ਵੀ ਸ਼ੋਸ਼ਲ ਮੀਡੀਆ ਅਤੇ ਹੋਰ ਸੰਚਾਰ ਸਾਧਨਾ ਦੇ ਪ੍ਰਭਾਵ ਕਾਰਨ ਸਾਡੇ ਬੱਚਿਆਂ ਵਿੱਚ ਧਾਰਮਿਕ ਅਸਹਿਣਸ਼ੀਲਤਾ ਨਾ ਪੈਦਾ ਹੋ ਜਾਵੇ, ਇਸ ਨੂੰ ਰੋਕਣ ਲਈ ਪੰਜਾਬ ਰਾਜ ਦੇ ਸਕੂਲਾਂ ਵਿੱਚ ਸਵੇਰ ਦੀ ਸਭਾ ਦੌਰਾਨ ਵੱਖ-ਵੱਖ ਧਰਮਾਂ ਦੀ ਚੰਗੀਆਂ ਗੱਲਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਅਤੇ  ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਸਿੱਖਿਆ ਦੇਣ ਲਈ ਜਾਗਰੂਕ ਕਰਨ ਦੇ  ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੂਬੇ ਵਿੱਚ ਧਾਰਮਿਕ ਸੁਹਾਰਦ ਨੂੰ ਹੋਰ ਵਧਾਉਣ ਵਿੱਚ ਮਦਦਗਾਰ ਸਾਬਿਤ ਹੋਵੇਗਾ ਅਤੇ  ਭਾਈਚਾਰਕ ਏਕਤਾ ਵਧਾਉਣ ਵਿਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਦੇ ਵੀ ਆਦੇਸ਼ ਦਿੱਤੇ ਹਨ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ