Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ ਸੌਂਪੇ

August 28, 2023 12:25 PM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ। ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰ ਜਾਕੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਲੇਹ ਵਿਖੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਨੌਂ ਬਹਾਦਰ ਜਵਾਨਾਂ ਨੇ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਲੇਹ (ਲੱਦਾਖ) ਵਿਖੇ ਸ਼ਹੀਦ ਹੋਣ ਵਾਲੇ ਇਨ੍ਹਾਂ ਜਵਾਨਾਂ ਵਿੱਚ ਪੰਜਾਬ ਦੇ ਦੋ ਪੁੱਤਰ ਰਮੇਸ਼ ਲਾਲ ਵਾਸੀ ਪਿੰਡ ਸਰਸੜੀ (ਫਰੀਦਕੋਟ) ਅਤੇ ਤਰਨਦੀਪ ਸਿੰਘ ਵਾਸੀ ਬਸੀ ਪਠਾਣਾ ਵੀ ਸ਼ਾਮਲ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਇਨ੍ਹਾਂ ਸੈਨਿਕਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਨ੍ਹਾਂ ਬਹਾਦਰ ਜਵਾਨਾਂ ਵੱਲੋਂ ਦੇਸ਼ ਲਈ ਦਿੱਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। 
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਬਹਾਦਰ ਜਵਾਨਾਂ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬਾ ਸਰਕਾਰ ਦਾ ਇਹ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਇਨ੍ਹਾਂ ਪਰਿਵਾਰਾਂ ਨੂੰ ਇਹ ਵਿੱਤੀ ਸਹਾਇਤਾ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ। ਮੁੱਖ ਮੰਤਰੀ ਨੇ ਨੀਤੀ ਅਨੁਸਾਰ ਸ਼ਹੀਦਾਂ ਦੇ ਵਾਰਸਾਂ ਲਈ ਨੌਕਰੀਆਂ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਅਤੇ ਨੌਜਵਾਨਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਇਹ ਵਿੱਤੀ ਸਹਾਇਤਾ ਜਿੱਥੇ ਇੱਕ ਪਾਸੇ ਪਰਿਵਾਰ ਨੂੰ ਆਰਥਿਕ ਤੌਰ ‘ਤੇ ਚਿੰਤਾ ਮੁਕਤ ਕਰੇਗੀ ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਵੀ ਸੁਰੱਖਿਅਤ ਕਰਨ ਵਿੱਚ ਅਹਿਮ ਸਾਬਤ ਹੋਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਇਹ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋ ਕੇ  ਨਿਰਸਵਾਰਥ ਢੰਗ ਨਾਲ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਵੀ ਪ੍ਰੇਰਿਤ ਕਰੇਗੀ। ਇਸੇ ਦੌਰਾਨ ਫਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿਖੇ ਸ਼ਹੀਦ ਤਰਨ ਦੀਪ ਸਿੰਘ ਦੀ ਅੰਤਮ ਅਰਦਾਸ ਮੌਕੇ ਮੁੱਖ ਮੰਤਰੀ ਨੇ ਵਿੱਤੀ ਸਹਾਇਤਾ ਦਾ ਚੈੱਕ ਸੌਂਪਦਿਆਂ ਸ਼ਹੀਦ ਦੀ ਭੈਣ ਲਈ ਸਰਟੀਫਿਕੇਟਾਂ ਦੀ ਤਸਦੀਕ ਤੋਂ ਬਾਅਦ ਸਰਕਾਰੀ ਨੌਕਰੀ ਅਤੇ ਸ਼ਹੀਦ ਦੇ ਨਾਮ ‘ਤੇ ਸਿੰਥੈਟਿਕ ਟਰੈਕ ਅਤੇ ਹੋਰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ ਤਾਂ ਜੋ ਹੋਰ ਨੌਜਵਾਨ ਹਥਿਆਰਬੰਦ ਬਲਾਂ ‘ਚ ਭਰਤੀ ਲਈ ਪ੍ਰੇਰਿਤ ਹੋ ਸਕਣ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਿੰਡ ਸਰਸੜੀ (ਫ਼ਰੀਦਕੋਟ) ਵਿਖੇ ਸ਼ਹੀਦ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਾ ਚੈੱਕ ਸੌਂਪਣ ਤੋਂ ਇਲਾਵਾ ਸ਼ਹੀਦ ਰਮੇਸ਼ ਲਾਲ ਦੀ ਪਤਨੀ ਨੂੰ ਨੌਕਰੀ ਦੇਣ ਅਤੇ ਸ਼ਹੀਦ ਦੇ ਨਾਮ ‘ਤੇ ਪਿੰਡ ਵਿੱਚ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਦੀ ਡਿਸਪੈਂਸਰੀ ਦੇ ਨਵੀਨੀਕਰਨ ਅਤੇ ਪੰਜਗਰਾਈਂ ਤੋਂ ਨੰਗਲ ਰੋਡ ਦਾ ਨਾਂ ਸ਼ਹੀਦ ਦੇ ਨਾਮ ‘ਤੇ ਰੱਖਣ ਦਾ ਐਲਾਨ ਵੀ ਕੀਤਾ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ