Friday, May 17, 2024

Chandigarh

ਜੀ.ਐਸ.ਟੀ ਚੋਰੀ ਕਰਨ ਵਾਲਿਆਂ ਵਿਰੁੱਧ ਜਾਰੀ ਮੁਹਿੰਮ ਤਹਿਤ 12 ਫਰਨੇਸ ਦੀ ਜਾਂਚ, 60 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮਾ

August 28, 2023 08:05 PM
SehajTimes
ਚੰਡੀਗੜ੍ਹ : ਲੋਹਾ ਅਤੇ ਸਟੀਲ ਉਦਯੋਗ ਵਿੱਚ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਦੀ ਚੋਰੀ ਦਾ ਪਤਾ ਲਗਾਉਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਦੀ ਨਿਰੰਤਰਤਾ ਤਹਿਤ ਕਰ ਵਿਭਾਗ ਦੇ ਮੋਬਾਈਲ ਵਿੰਗਾਂ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਅਚਨਚੇਤ ਕਾਰਵਾਈ ਦੌਰਾਨ 12 ਭੱਠੀਆਂ (ਫਰਨੇਸ) ਦੀ ਜਾਂਚ ਕੀਤੀ ਗਈ ਅਤੇ 60 ਵਾਹਨ ਜ਼ਬਤ ਕੀਤੇ ਗਏ। 
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਕਾਰਵਾਈ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ), ਰੋਪੜ, ਪਟਿਆਲਾ, ਸ਼ੰਭੂ ਅਤੇ ਜਲੰਧਰ ਦੇ ਮੋਬਾਈਲ ਵਿੰਗਾਂ ਵੱਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ ਲੋਹੇ ਦੇ ਕਬਾੜ ਅਤੇ ਤਿਆਰ ਮਾਲ ਨੂੰ ਲਿਜਾਣ ਵਾਲੇ ਵਾਹਨਾਂ ਦੀ ਜਾਂਚ ਕਰਨ 'ਤੇ ਕੇਂਦ੍ਰਿਤ ਸੀ ਅਤੇ ਜ਼ਬਤ ਕੀਤੇ ਗਏ ਜ਼ਿਆਦਾਤਰ ਵਾਹਨਾਂ ਵਿੱਚ ਢੋਆ-ਢੁਆਈ ਕੀਤੇ ਜਾ ਰਹੇ ਸਮਾਨ ਦੇ ਅਨੁਸਾਰ ਲੋੜੀਂਦੇ ਈ-ਵੇਅ ਬਿੱਲਾਂ ਦੀ ਘਾਟ ਸੀ।
 
ਹੋਰ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਅੱਗੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਢੋਏ ਜਾ ਰਹੇ ਉਕਤ ਸਮਾਨ ਲਈ ਸਬੰਧਤ ਵਿਕਰੇਤਾ ਵੱਲੋਂ ਲੋੜੀਂਦੇ ਕਰ ਦਾ ਭੁਗਤਾਨ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੀ ਜਾਂਚ ਤੋਂ ਬਾਅਦ ਇਨ੍ਹਾਂ ਵਾਹਨਾਂ ਨੂੰ 2 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ।
 
ਕਰ ਚੋਰੀ ਕਰਨ ਵਾਲਿਆਂ ਨੂੰ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ ਲਈ ਸਖ਼ਤ ਚੇਤਾਵਨੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੁਝ ਫਰਮਾਂ ਅਤੇ ਟਰੱਕਾਂ ਵੱਲੋਂ ਵਾਰ-ਵਾਰ ਜੀ.ਐਸ.ਟੀ ਦੀ ਚੋਰੀ ਕਰਨ ਦੀਆਂ ਰਿਪੋਰਟਾਂ ਵਿਭਾਗ ਨੂੰ ਪ੍ਰਾਪਤ ਹੋਈਆਂ ਹਨ ਅਤੇ ਇਸੇ ਦੇ ਮੱਦੇਨਜ਼ਰ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਅਤੇ ਕਰ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕਰ ਚੋਰੀ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਅਜਿਹੀਆਂ ਅਚਨਚੇਤ ਚੈਕਿੰਗ ਮੁਹਿੰਮਾਂ ਚਲਾਈਆਂ ਜਾਣ।

Have something to say? Post your comment

 

More in Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ

ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C

ਜੂਨ ਮਹੀਨੇ ਦੀ ਤਪਸ਼ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਵੱਲੋਂ ਠੰਡੇ ਮਿੱਠੇ ਪਾਣੀ ਦੇ ਵਿਸ਼ੇਸ਼ ਪ੍ਰਬੰਧ

 ਪੁਲਿਸ ਅਬਜ਼ਰਵਰ ਨੇ ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ