Friday, May 09, 2025
BREAKING NEWS
ਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨਭਾਰਤੀ ਫੌਜ ਨੇ ਪਾਕਿਸਤਾਨ ਦਾ JF-17 ਲੜਾਕੂ ਜਹਾਜ਼ ਕੀਤਾ ਢਹਿ-ਢੇਰੀਪੰਜਾਬ ‘ਚ ਕੱਲ ਨੂੰ ਵੱਜਣਗੇ ਸਾਇਰਨ, ਸੂਬੇ ਦੇ 20 ਥਾਵਾਂ ‘ਤੇ ਹੋਵੇਗੀ ਮੌਕ ਡ੍ਰਿਲਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

Malwa

'ਖੇਡਾਂ ਵਤਨ ਪੰਜਾਬ ਦੀਆਂ' ਨੇ ਸੂਬੇ ਦੇ ਹਰੇਕ ਉਮਰ ਵਰਗ ਨੂੰ ਖੇਡ ਮੈਦਾਨਾਂ 'ਚ ਪਹੁੰਚਾਇਆ : ਚੇਤਨ ਸਿੰਘ ਜੌੜਾਮਾਜਰਾ

August 28, 2023 08:09 PM
SehajTimes

ਪਟਿਆਲਾ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਨੇ ਸੂਬੇ ਦੇ ਹਰੇਕ ਉਮਰ ਵਰਗ ਨੂੰ ਖੇਡ ਮੈਦਾਨਾਂ ਨਾਲ ਜੋੜ ਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ ਪੂਰਾ ਕੀਤਾ ਹੈ। ਉਹ ਅੱਜ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਦੀ ਪਟਿਆਲਾ ਪੁੱਜੀ ਮਸ਼ਾਲ ਦਾ ਸਵਾਗਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਪੁੱਜੇ ਹੋਏ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ 1 ਵਿੱਚ ਪਟਿਆਲਾ ਜ਼ਿਲ੍ਹਾ ਓਵਰ ਆਲ ਚੈਂਪੀਅਨ ਰਿਹਾ ਸੀ ਅਤੇ ਇਸ ਵਾਰ ਵੀ ਖਿਡਾਰੀਆਂ ਦਾ ਜੋਸ਼ ਦੇਖਦਿਆਂ ਹੀ ਬਣਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸੀਜ਼ਨ ਦੌਰਾਨ ਕਰੀਬ 10 ਹਜ਼ਾਰ ਖਿਡਾਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕੀਤਾ ਗਿਆ ਸੀ।
ਚੇਤਨ ਸਿੰਘ ਜੌੜਾਮਾਜਰਾ ਨੇ ਸੂਬਾ ਵਾਸੀਆਂ ਨੂੰ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ 2 ਦਾ ਹਿੱਸਾ ਬਣਨ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਕਰਵਾਏ ਜਾਣ ਵਾਲੇ ਮੁਕਾਬਲੇ 1 ਸਤੰਬਰ ਤੋਂ ਸ਼ੁਰੂ ਹੋ ਰਹੇ ਹਨ, ਜਿਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 29 ਅਗਸਤ ਨੂੰ ਬਠਿੰਡਾ ਵਿਖੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ 16 ਤੋਂ 26 ਸਤੰਬਰ ਅਤੇ ਸੂਬਾ ਪੱਧਰੀ ਮੁਕਾਬਲੇ 1 ਤੋਂ 20 ਅਕਤੂਬਰ ਤੱਕ ਕਰਵਾਏ ਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਹਰੇਕ ਉਮਰ ਵਰਗ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਗਿਆ ਹੈ ਜਿਸ ਤਹਿਤ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਉਪਰ ਉਮਰ ਵਰਗ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸ਼ੂਟਿੰਗ ਤੇ ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ, ਘੋੜਸਵਾਰੀ, ਸਾਈਕਲਿੰਗ, ਵੁਸ਼ੂ, ਰਗਬੀ ਤੇ ਤਲਵਾਰਬਾਜ਼ੀ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ।
ਉਨ੍ਹਾਂ ਸੂਬਾ ਵਾਸੀਆਂ ਨੂੰ ਆਪਣੀ ਰਜਿਸਟਰੇਸ਼ਨ https://www.khedanwatanpunjabdia.com/ 'ਤੇ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਦਾ ਹਿੱਸਾ ਬਣਨ ਲਈ ਸੂਬਾ ਵਾਸੀ ਵੱਧ ਤੋਂ ਵੱਧ 'ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਭਾਗ ਲੈਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਵੀਰਪਾਲ ਕੌਰ ਚਹਿਲ, ਹਰਜਿੰਦਰ ਸਿੰਘ ਮਿੰਟੂ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਹਰਸ਼ਪਾਲ ਸਿੰਘ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ ਵੀ ਮੌਜੂਦ ਸਨ।

Have something to say? Post your comment

 

More in Malwa

ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਵਿਰੁੱਧ ਸਖ਼ਤ ਹੁਕਮ ਜਾਰੀ ਕੀਤੇ

ਡਿਪਟੀ ਕਮਿਸ਼ਨਰ ਨੇ ਸਿਵਲ ਡਿਫੈਂਸ ਮੌਕ ਡ੍ਰਿਲ ਤੇ ਬਲੈਕ ਆਊਟ ਦੌਰਾਨ ਜ਼ਿਲ੍ਹਾ ਨਿਵਾਸੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ

ਆਰਸੇਟੀ ਵੱਲੋਂ ਫਾਸਟ ਫੂਡ ਸਟਾਲ ਕੋਰਸ ਦੀ ਸ਼ੁਰੂਆਤ

ਗ੍ਰਿਫਤਾਰ ਕਿਸਾਨਾਂ ਨੂੰ ਜੇਲ੍ਹ ਚੋਂ ਕੀਤਾ ਰਿਹਾਅ 

ਦਾਮਨ ਬਾਜਵਾ ਨੇ ਭੰਡਾਰੇ ਚ ਭਰੀ ਹਾਜ਼ਰੀ 

ਨੰਬਰਦਾਰਾਂ ਵੱਲੋਂ ਤਹਿਸੀਲਦਾਰ ਰਾਜਵਿੰਦਰ ਕੌਰ ਸਨਮਾਨਿਤ 

ਐਸ.ਬੀ.ਆਈ. ਸਵੈ-ਰੁਜ਼ਗਾਰ ਸਿਖਲਾਈ ਸੰਸਥਾ ’ਚ ਇਕ ਦਿਨਾਂ ਡੋਮੇਨ ਸਕਿੱਲ ਟਰੇਨਰ ਟੈਸਟ ਕਰਵਾਇਆ

ਬਾਬਾ ਗਾਂਧਾ ਸਿੰਘ ਸਕੂਲ ਵਿਖੇ MockDrill ਕਰਵਾਈ ਗਈ

ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ  ਲੱਖਾਂ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

ਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸ