Friday, May 10, 2024

Chandigarh

ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੇ.ਈ. 5000 ਰੁਪਏ ਰਿਸ਼ਵਤ ਲੈਂਦਾ ਕਾਬੂ

August 28, 2023 08:51 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦਰਵੇਸ਼ ਬੱਸ ਸਰਵਿਸ ਕੰਪਨੀ ਦੇ ਮਾਲਕ ਗੁਰਭੇਜ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਕਿ ਆਦੇਸ਼ ਹਸਪਤਾਲ ਨੇੜੇ ਉਸ ਦੀ ਕੰਪਨੀ ਦੀ ਬੱਸ ਬਿਜਲੀ ਦੇ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਦੋ ਖੰਭਿਆਂ ਨੂੰ ਨੁਕਸਾਨ ਪੁੱਜਾ। ਸ਼ਿਕਾਇਤਕਰਤਾ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਇੱਕ ਪ੍ਰਾਈਵੇਟ ਠੇਕੇਦਾਰ ਦੀ ਮਦਦ ਨਾਲ ਬਿਜਲੀ ਦੇ ਨਵੇਂ ਖੰਭੇ ਲਗਾਏ ਜਾਣ ਦੇ ਬਾਵਜੂਦ ਉਕਤ ਜੇ.ਈ. ਨੇ ਇਸ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਅਤੇ ਸ਼ਿਕਾਇਤਕਰਤਾ ਖਿਲਾਫ਼ ਕੋਈ ਕਾਰਵਾਈ ਨਾ ਕਰਨ ਬਦਲੇ 8000 ਰੁਪਏ ਰਿਸ਼ਵਤ ਮੰਗੀ ਅਤੇ ਸੌਦਾ 5000 ਰੁਪਏ ਵਿੱਚ ਤੈਅ ਹੋਇਆ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਜੇ.ਈ. ਸਤਨਾਮ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਤਨਾਮ ਸਿੰਘ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਐਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ

ਏ.ਡੀ.ਸੀ. ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ

ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚੋਣ ਅਮਲੇ ਦੀ ਮੁੱਖ ਜ਼ਿੰਮੇਵਾਰੀ 

ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 ਖੂਨਦਾਨੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ 

ਡੀ ਸੀ ਨੇ ਚੋਣ ਖਰਚਾ ਨਿਗਰਾਨ ਨੂੰ ਚੋਣ ਖਰਚੇ ਦੀ ਨਿਗਰਾਨੀ ਲਈ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ 

ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇੱਕ ਲੱਖ ਦੀ ਸਹਾਇਤਾ

ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ : ਡੀ ਸੀ ਆਸ਼ਿਕਾ ਜੈਨ