Monday, June 16, 2025

Doaba

ਪਾਸਪੋਰਟ ਤਸਦੀਕ ਕਰਵਾ ਕੇ ਪਰਤ ਰਹੀ ਮਹਿਲਾ ਨਾਲ ਵਾਪਰਿਆ ਹਾਦਸਾ

August 29, 2023 03:07 PM
SehajTimes

ਦਰਦਨਾਕ ਹਾਦਸਾ

ਬਟਾਲਾ ਨੇੜੇ ਮਹਿਤਾ-ਘੁਮਾਣ ਮੁੱਖ ਮਾਰਗ ‘ਤੇ‌ ਦੇਰ ਸ਼ਾਮ ਇੱਕ ਦਰਦਨਾਕ ਹਾਦਸਾ ਵਾਪਰਿਆ। ਜਿੱਥੇ ਤੇਜ਼ ਰਫਤਾਰ ਕਾਰਨ ਵਾਪਰੇ ਇਸ ਸੜਕ ਹਾਦਸੇ ਵਿੱਚ ਇੱਕ ਮਹਿਲਾ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ । ਦਰਅਸਲ, ਤੇਜ਼ ਰਫ਼ਤਾਰ ਸਵਿਫਟ ਗੱਡੀ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਐਕਟਿਵਾ ਸਵਾਰ ਮਹਿਲਾ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਉੱਥੇ ਹੀ ਸਵਿਫਟ ਕਾਰ ਵੀ ਕਈ ਪਾਲਟੀਆਂ ਖਾਂਦੀ ਹੋਈ ਪਲਟ ਗਈ। ਕਾਰ ਚਲਾਕ ਨੂੰ ਰਾਹਗੀਰਾਂ ਵੱਲੋਂ ਕਾਰ ਵਿੱਚੋਂ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਭੇਜਿਆ ਗਿਆ, ਜਿੱਥੇ ਉਸ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮ੍ਰਿ.ਤਕਾ ਮਹਿਲਾ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜਿਆ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਹਾਦਸੇ ‘ਚ ਮ.ਰਨ ਵਾਲੀ ਮਹਿਲਾ ਦੀ ਪਹਿਚਾਣ ਕੰਵਲਜੀਤ ਕੌਰ ਵਜੋਂ ਹੋਈ ਹੈ ਅਤੇ ਉਮਰ ਕਰੀਬ 35 ਸਾਲ ਦੱਸੀ ਜਾ ਰਹੀ ਹੈ ।

ਪਾਸਪੋਰਟ ਦੀ ਤਸਦੀਕ 


ਇਸ ਸਬੰਧੀ ਮ੍ਰਿਤਕਾ ਦੀ ਨਨਾਣ ਰਾਜਿੰਦਰ ਕੌਰ ਨੇ ਦੱਸਿਆ ਕਿ ਉਸਦਾ ਭਰਾ ਵਿਦੇਸ਼ ਕਤਰ ਰਹਿੰਦਾ ਹੈ ਜਿਸ ਕਾਰਨ ਉਸਦੀ ਭਾਬੀ ਕੰਵਲਜੀਤ ਆਪਣੇ ਪੇਕੇ ਰਹਿੰਦੀ ਹੈ ਅਤੇ ਉਹ ਵੀ ਆਪਣੇ ਘਰਵਾਲੇ ਕੋਲ ਜਾਣ ਦੀ ਤਿਆਰੀ ਕਰ ਰਹੀ ਸੀ। ਅੱਜ ਉਹ ਸਹੁਰੇ ਪਿੰਡ ਨੰਗਲ ਪਾਸਪੋਰਟ ਦੀ ਤਸਦੀਕ ਲਈ ਆਈ ਸੀ ਅਤੇ ਪਰਿਵਾਰ ਨੂੰ ਮਿਲਕੇ ਗਈ ਪਰ ਇਹ ਨਹੀਂ ਸੋਚਿਆ ਸੀ ਕਿ ਵਾਪਿਸ ਜਾਂਦੇ ਉਸ ਨਾਲ ਇਹ ਹਾਦਸਾ ਵਾਪਰ ਜਾਵੇਗਾ। ਉਥੇ ਹੀ ਕਾਰ ਚਲਾਕ ਪਿੰਡ ਚੋਣੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਉਹ ਵੀ ਇਸ ਹਾ.ਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਹੈ ਜਿਸ ਨੂੰ ਸਿਵਲ ਹਸਪਤਾਲ ਬਟਾਲਾ ਵਿੱਚ ਇਲਾਜ ਲਈ ਦਾਖਿਲ ਕਰਵਾਇਆ ਗਿਆ ਹੈ।
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੁਲਿਸ ਥਾਣਾ ਘੁਮਾਣ ਦੀ ਪੁਲਿਸ ਵੱਲੋਂ ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚ ਮ੍ਰਿਤਕ ਔਰਤ ਕੰਵਲਜੀਤ ਕੌਰ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਟਾਲਾ ਵਿੱਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਜ਼ਖਮੀ ਨੂੰ ਵੀ ਇਲਾਜ ਲਈ ਦਾਖਿਲ ਕਰਵਾਇਆ ਗਿਆ ਹੈ ਅਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

 

More in Doaba

ਪੰਜਾਬ ਸਰਕਾਰ ਨੂੰ 12 ਘੰਟੇ ਕੰਮ ਲੈਣ ਦੇ ਮਜ਼ਦੂਰ ਵਿਰੋਧੀ ਫੈਸਲੇ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ : ਬੇਗਮਪੁਰਾ ਟਾਈਗਰ ਫੋਰਸ

ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

ਐਸੋਸੀਏਟ ਅਧਿਆਪਕ ਯੂਨੀਅਨ ਹੁਸ਼ਿਆਰਪੁਰ ਦੀ ਹੋਈ ਚੋਣ

ਗਰਮੀ ਡੇ ਮੌਸਮ ਵਿੱਚ ਬਾਜ਼ਾਰ ਦੇ ਖੁੱਲ੍ਹੇ ਭੋਜਨ, ਤਲੀਆਂ ਚੀਜ਼ਾਂ, ਮਸਾਲੇਦਾਰ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ : ਡਾ. ਹਰਜੀਤ ਸਿੰਘ 

ਬਾਬਾ ਸਾਹਿਬ ਜੀ ਦੇ ਸਟੈਚੂਆਂ ਨੂੰ ਤੋੜ ਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ : ਸੰਤ ਕੁਲਵੰਤ ਰਾਮ ਭਰੋਮਜਾਰਾ

50 ਲੱਖ ਤੋਂ ਵੱਧ ਨਾਲ ਪਾਣੀ ਦੀ ਨਿਕਾਸੀ ਲਈ ਬਣੇ ਨਾਲੇ ਦੀ ਅੱਧੇ ਘੰਟੇ ਦੇ ਮੀਂਹ ਨੇ ਖੋਲੀ ਪੋਲ 

ਅਹਿਮਦਾਬਾਦ ਏਅਰ ਇੰਡੀਆ ਜਹਾਜ਼ ਹਾਦਸਾ ਭਾਰਤ ਅਤੇ ਦੁਨੀਆ ਲਈ ਇੱਕ ਦੁਖਦਾਈ ਘਟਨਾ ਹੈ: ਡਾ. ਰਮਨ ਘਈ

ਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ

ਪੰਜਾਬ ਵਿੱਚ ਖੇਡ ਸੱਭਿਆਚਾਰ ਸੁਰਜੀਤ ਕਰਨ ਦੀ ਸ਼ੁਰੂਆਤ: ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ 78 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦੇ ਪਹਿਲੇ ਬਹੁ-ਮੰਤਵੀ ਖੇਡ ਕੰਪਲੈਕਸ ਦੀ ਨੀਂਹ ਰੱਖੀ

ਸਮਾਜ ਪ੍ਰਤੀ ਉਸਾਰੂ ਸੋਚ ਅਤੇ ਲੋੜਵੰਦਾਂ ਲਈ ਤੱਤਪਰਤਾ ਰੱਖਣ ਵਾਲੀ ਸ਼ਖਸ਼ੀਅਤ ਦਾ ਮਾਲਕ ਹੈ ਸ਼ਾਇਰ ਮਹਿੰਦਰ ਸੂਦ ਵਿਰਕ