Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

'ਸਰਦਾਰਨੀ ਕੈਲਾਸ਼ ਕੌਰ ਯਾਦਗਾਰੀ ਭਾਸ਼ਣ' ਕਰਵਾਇਆ

August 29, 2023 04:45 PM
SehajTimes
 
ਪੰਜਾਬੀ ਯੂਨੀਵਰਸਿਟੀ, ਪਟਿਆਲਾ
 
ਪੰਜਾਬੀ ਯੂਨੀਵਰਸਿਟੀ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵੱਲੋਂ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ 'ਸਰਦਾਰਨੀ ਕੈਲਾਸ਼ ਕੌਰ ਯਾਦਗਾਰੀ ਭਾਸ਼ਣ' ਕਰਵਾਇਆ ਗਿਆ ਜਿਸ ਵਿਚ ਚੰਡੀਗੜ੍ਹ ਤੋਂ ਪ੍ਰਸਿੱਧ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ, ਦਿੱਲੀ ਤੋਂ ਡਾ. ਹਰਵਿੰਦਰ ਸਿੰਘ ਅਤੇ ਮੋਹਾਲੀ ਤੋਂ ਸ. ਹਰਦੀਪ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ।  
 ਇਸ ਮੌਕੇ 'ਭਾਈ ਵੀਰ ਸਿੰਘ ਜੀ : ਅਪ੍ਰਕਾਸ਼ਿਤ ਪੱਤਰ' ਸਿਰਲੇਖ ਅਧੀਨ ਡਾ. ਪਰਮਵੀਰ ਸਿੰਘ ਅਤੇ ਡਾ. ਕੁਲਵਿੰਦਰ ਸਿੰਘ ਵੱਲੋਂ ਸਾਂਝੇ ਤੌਰ ਉੱਤੇ ਤਿਆਰ ਕੀਤੀ ਗਈ ਪੁਸਤਕ ਲੋਕ ਅਰਪਣ ਕੀਤੀ ਗਈ। 
ਵਿਭਾਗ ਮੁਖੀ ਡਾ. ਪਰਮਵੀਰ ਸਿੰਘ ਵੱਲੋਂ ਯਾਦਗਾਰੀ ਭਾਸ਼ਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਹਾਜ਼ਰ ਸਰੋਤਿਆਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ  ਕਿਹਾ ਕਿ 1993 ਵਿਚ ਇਹ ਲੈਕਚਰ 'ਇਨਸਾਈਕਲੋਪੀਡੀਆ ਆਫ਼ ਸਿੱਖ਼ਿਜ਼ਮ' ਦੇ ਐਡੀਟਰ-ਇਨ-ਚੀਫ਼ ਪ੍ਰੋ. ਹਰਬੰਸ ਸਿੰਘ ਵੱਲੋਂ ਆਪਣੀ ਸੁਪਤਨੀ ਸਰਦਾਰਨੀ ਕੈਲਾਸ਼ ਕੌਰ ਦੀ ਯਾਦ ਵਿਚ ਅਰੰਭ ਕੀਤਾ ਗਿਆ ਸੀ ਅਤੇ ਇਸੇ ਲੜੀ ਅਧੀਨ ਇਹ ਨਿਰੰਤਰ ਜਾਰੀ ਹੈ। 
 ਭਾਈ ਅਸ਼ੋਕ ਸਿੰਘ ਬਾਗੜੀਆਂ ਨੇ  'ਭਾਈ ਵੀਰ ਸਿੰਘ ਦੀ ਸਿੰਘ ਸਭਾ ਅਤੇ ਪੰਜਾਬੀ ਸਾਹਿਤ ਨੂੰ ਦੇਣ' ਵਿਸ਼ੇ ਉੱਤੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਿੱਖ ਰਹਿਤ ਮਰਯਾਦਾ ਸਿੱਖ ਵਿਦਵਾਨਾਂ ਅਤੇ ਸੂਝਵਾਨਾਂ ਨੇ ਗੁਰਮਤਿ ਦੀ ਰੌਸ਼ਨੀ ਵਿਚ ਤਿਆਰ ਕੀਤੀ ਸੀ ਅਤੇ ਜੇਕਰ ਇਸੇ ਦੀ ਦ੍ਰਿੜਤਾ ਪੂਰਵਕ ਪਾਲਣਾ ਕੀਤੀ ਜਾਵੇ ਤਾਂ ਬਹੁਤ ਸਾਰੇ ਭਰਮ ਭੁਲੇਖੇ ਅਤੇ ਨਿੱਜੀ ਮਾਨਤਾਵਾਂ ਆਪਣੇ ਆਪ ਖ਼ਤਮ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿੰਘ ਸਭਾ ਲਹਿਰ ਸਿੱਖੀ ਕਿਰਦਾਰ ਵਿਚੋਂ ਪੈਦਾ ਹੋਈ ਸੀ ਅਤੇ ਭਾਈ ਵੀਰ ਸਿੰਘ ਵਰਗੀਆਂ ਸ਼ਖ਼ਸੀਅਤਾਂ ਉਸ ਨਾਲ ਜੁੜੀਆਂ ਹੋਈਆਂ ਸਨ। ਅਜਿਹੇ ਕਿਰਦਾਰ ਵਾਲੀਆਂ ਸ਼ਖ਼ਸੀਅਤਾਂ ਦੇ ਸਾਹਮਣੇ ਆਉਣ ਨਾਲ ਸਿੰਘ ਸਭਾ ਨੂੰ ਪੁਨਰ-ਸੁਰਜੀਤ ਕੀਤਾ ਜਾ ਸਕਦਾ ਹੈ।  
ਡਾ. ਹਰਵਿੰਦਰ ਸਿੰਘ ਨੇ 'ਭਾਈ ਵੀਰ ਸਿੰਘ : ਅਪ੍ਰਕਾਸ਼ਿਤ ਪੱਤਰ' ਸਿਰਲੇਖ ਅਧੀਨ ਪੁਸਤਕ ਸੰਬੰਧੀ ਵਿਚਾਰ ਪ੍ਰਗਟ ਕਰਦੇ ਹੋਏ ਦੱਸਿਆ ਕਿ ਪੰਜਾਬੀ ਜ਼ੁਬਾਨ ਨੂੰ ਅੱਗੇ ਤੋਰਨ ਅਤੇ ਸਾਹਿਤ ਦੀ ਭਾਸ਼ਾ ਬਣਾਉਣ ਵਿਚ ਭਾਈ ਵੀਰ ਸਿੰਘ ਦਾ ਵਡਮੁੱਲਾ ਯੋਗਦਾਨ ਹੈ। ਇਹ ਪੁਸਤਕ ਭਾਈ ਸਾਹਿਬ ਸੰਬੰਧੀ ਚਿੰਤਨ ਦੇ ਨਵੇਂ ਪਸਾਰਾਂ ਨੂੰ ਜਨਮ ਦਿੰਦੀ ਹੈ ਅਤੇ ਇਸ ਦਿਸ਼ਾ ਵਿਚ ਹੋਰ ਕਾਰਜ ਕਰਨ ਲਈ ਪ੍ਰੇਰਿਤ ਕਰਦੀ ਹੈ। 
ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਪੁਸਤਕ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਖੋਜ ਵਿਚ ਸਰੋਤਾਂ ਦਾ ਬਹੁਤ ਮਹੱਤਵ ਹੁੰਦਾ ਹੈ ਅਤੇ ਇਸ ਦਿਸ਼ਾ ਵਿਚ ਕਾਰਜ ਕਰਦੇ ਹੋਏ ਨਵੇਂ ਸਰੋਤਾਂ ਦੀ ਭਾਲ ਜਾਰੀ ਰਹਿਣੀ ਚਾਹੀਦੀ ਹੈ। ਭਾਈ ਵੀਰ ਸਿੰਘ ਨੇ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਵਿਚ ਵਿਸ਼ੇਸ਼ ਯੋਗਦਾਨ ਪਾਇਆ ਹੈ ਅਤੇ ਸਾਨੂੰ ਜੀਵਨ ਦੇ ਹਰ ਖੇਤਰ ਵਿਚ ਪੰਜਾਬੀ ਨੂੰ ਨਾਲ ਜੋੜਨ ਲਈ ਨਿਰੰਤਰ ਯਤਨਸ਼ੀਲ ਰਹਿਣਾ ਚਾਹੀਦਾ ਹੈ।
 ਸ. ਹਰਦੀਪ ਸਿੰਘ, ਜੋ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਲ ਹੋਏ ਸਨ,  ਨੇ ਇਸ ਮੌਕੇ ਭਾਈ ਵੀਰ ਸਿੰਘ ਅਤੇ ਉਹਨਾਂ ਦੇ ਛੋਟੇ ਭਰਾਤਾ ਡਾ. ਬਲਬੀਰ ਸਿੰਘ ਨਾਲ ਪੈਦਾ ਹੋਈ ਸਾਂਝ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ।
  ਅੰਤ ਵਿੱਚ ਡਾ. ਜਸਪ੍ਰੀਤ ਕੌਰ ਨੇ ਹਾਜ਼ਰ ਸਰੋਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ, ਵਿਦਿਆਰਥੀ ਅਤੇ ਖੋਜਾਰਥੀ ਹਾਜ਼ਰ ਸਨ ਜਿਨ੍ਹਾਂ ਵਿਚ ਡਾ. ਕੇਹਰ ਸਿੰਘ, ਡਾ. ਬਲਕਾਰ ਸਿੰਘ, ਬਾਬਾ ਪਾਲ ਸਿੰਘ, ਸੰਤ ਮਨਮੋਹਨ ਸਿੰਘ, ਗੁਰਮਤਿ ਕਾਲਜ ਦੀ ਪ੍ਰਿੰਸੀਪਲ ਡਾ. ਜਸਬੀਰ ਕੌਰ, ਡਾ. ਡਾ. ਸੁਖਦਿਅਲ ਸਿੰਘ, ਡਾ. ਹਿੰਮਤ ਸਿੰਘ, ਸੁਰਜੀਤ ਸਿੰਘ ਭੱਟੀ, ਸ. ਸੁਰਿੰਦਰ ਸਿੰਘ, ਸ. ਗੁਰਮੀਤ ਸਿੰਘ, ਸ. ਜਗਦੀਸ਼ ਸਿੰਘ, ਡਾ. ਪਰਮਜੀਤ ਸਿੰਘ ਮਾਨਸਾ, ਡਾ. ਦਿਲਵਰ ਸਿੰਘ, ਡਾ. ਮਲਕਿੰਦਰ ਕੌਰ, ਡਾ. ਗੁੰਜਨਜੋਤ ਕੌਰ ਅਤੇ ਡਾ. ਹਰਜੀਤ ਸਿੰਘ ਆਦਿ ਸ਼ਾਮਲ ਸਨ।
ਡਾਇਰੈਕਟਰ, ਲੋਕ ਸੰਪਰਕ

Have something to say? Post your comment

 

More in Malwa

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਉਤਾਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ - ਦਮਨਜੀਤ ਸਿੰਘ ਮਾਨ*

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਵਿਸ਼ਵ ਧਰਤੀ ਦਿਵਸ ਮੌਕੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿੱਚ ਧਰਤੀ ਦਿਵਸ ਦੇ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ