Tuesday, February 03, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

Chandigarh

ਸਿੱਖਿਆ ਮੰਤਰੀ ਬੈਂਸ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਖਰੜ ਦਾ ਕੀਤਾ ਦੌਰਾ

August 29, 2023 06:50 PM
SehajTimes
 
ਚੰਡੀਗੜ੍ਹ- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ  ਸਕੂਲ ਦੀ ਮਾੜੀ ਸਥਿਤੀ ਨੂੰ ਦੇਖ ਕੇ ਉਨ੍ਹਾਂ ਨਰਾਜਗੀ ਦਾ ਪ੍ਰਗਟਾਵਾ ਕੀਤਾ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਦੀ ਸਹੀ ਸਥਿਤੀ ਜਾਨਣ ਲਈ ਆਪਣਾ ਦੌਰਾ ਵਿਚਕਾਰ ਹੀ ਛੱਡ ਕੇ ਛੇਵੀਂ, ਸੱਤਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਨਾਲ ਸਿਵਲ ਸਕੱਤਰੇਤ ਵਿਖੇ ਲਿਆਂਦਾ ਗਿਆ ਅਤੇ ਉਨ੍ਹਾਂ ਤੋਂ ਬਾਥਰੂਮਾਂ ਦੀ ਸਥਿਤੀ, ਪੜ੍ਹਾਈ ਦੀ ਸਥਿਤੀ, ਵਰਦੀਆਂ ਸਬੰਧੀ, ਕਿਤਾਬਾਂ ਸਬੰਧੀ, ਟੈਸਟਾਂ ਬਾਰੇ, ਸਿਲੇਬਸ ਤੇ ਸਕੂਲ ਵਿੱਚ ਕਰਵਾਈਆਂ ਜਾਂਦੀਆਂ ਸਹਿ ਵਿਦਿਅਕ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ।
 
ਵਿਦਿਆਰਥੀਆਂ ਨੇ ਦੱਸਿਆ ਕਿ ਸਕੂਲਾਂ ਦੇ ਕਮਰਿਆਂ ਵਿੱਚ ਰੋਸ਼ਨੀ ਦਾ ਸਹੀ ਪ੍ਰਬੰਧ ਨਹੀ
 
ਵਿਦਿਆਰਥੀਆਂ ਨੇ ਦੱਸਿਆ ਕਿ ਸਕੂਲਾਂ ਦੇ ਕਮਰਿਆਂ ਵਿੱਚ ਰੋਸ਼ਨੀ ਦਾ ਸਹੀ ਪ੍ਰਬੰਧ ਨਹੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਲੈਬਾਂ ਵਿੱਚ ਪ੍ਰਯੋਗ ਕਰਵਾਏ ਜਾਂਦੇ ਹਨ। ਵਿਦਿਆਰਥੀਆਂ ਨੇ ਹੋਰ ਸਮੱਸਿਆਵਾਂ ਦੱਸਦੇ ਹੋਏ ਦੱਸਿਆ ਕਿ ਬਰਸਾਤ ਦੇ ਦਿਨ੍ਹਾਂ ਵਿੱਚ ਗੇਟ ਦੇ ਅੱਗੇ ਬਹੁਤ ਪਾਣੀ ਇੱਕਠਾ ਹੋ ਜਾਂਦਾ ਹੈ ਜਿਸ ਕਾਰਨ ਸਕੂਲ ਆਉਣ ਜਾਣ ਵਿੱਚ ਭਾਰੀ ਦਿੱਕਤਾਂ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਛੁੱਟੀ ਸਮੇਂ ਅਤੇ ਸਵੇਰ ਦੇ ਸਮੇਂ ਸਕੂਲ ਦੇ ਮੁੱਖ ਗੇਟ ਸਾਹਮਣੇ ਬਹੁਤ ਜਿਆਦਾ ਆਵਾਜਾਈ ਹੋਣ ਕਾਰਨ ਵੀ ਦਿੱਕਤਾਂ ਪੇਸ਼ ਆਉਦੀਆਂ ਹਨ। ਇਥੇ ਇਹ ਦੱਸਣਯੋਗ ਹੈ ਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਵਿੱਚ 3300 ਦੇ ਕਰੀਬ ਵਿਦਿਆਰਥੀ ਨੂੰ 2 ਸਿਫਟਾਂ ਵਿੱਚ ਸਿੱਖਿਆ ਦਿੱਤੀ ਜਾਂਦੀ ਹੈ।
 
ਸਿੱਖਿਆ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਤੁਰੰਤ ਮੀਟਿੰਗ ਸੱਦੀ ਗਈ
 
ਵਿਦਿਆਰਥੀਆਂ ਤੋਂ ਜਾਣਕਾਰੀ ਹਾਸਿਲ ਕਰਨ ਉਪਰੰਤ ਸਕੂਲ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਤੁਰੰਤ ਮੀਟਿੰਗ ਸੱਦੀ ਗਈ ਜਿਸ ਵਿੱਚ ਵਿਦਿਆਰਥੀਆਂ ਨੇ ਸਾਰੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇ ਅਤੇ ਕੁੱਝ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਕਿਤਾਬਾਂ ਆਦਿ ਨਾ ਮਿਲਣ ਬਾਰੇ ਜਾਂਚ ਕਰਕੇ ਸਬੰਧਤ ਜਿੰਮੇਵਾਰ ਅਧਿਆਪਕਾਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਭਗਵੰਤ ਸਿੰਘ ਮਾਨ ਸਰਕਾਰ ਦੇ ਵਿਰੁੱਧ ਬੋਲਣ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ : ਐਮ ਐਲ ਏ ਕੁਲਵੰਤ ਸਿੰਘ

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਬਜਟ ’ਤੇ ਪ੍ਰਗਟਾਈ ਨਿਰਾਸ਼ਾ, ਪੰਜਾਬ ਅਤੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਨ ਦਾ ਦਿੱਤਾ ਹਵਾਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

‘ਗੈਂਗਸਟਰਾਂ ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਨੇ 767 ਥਾਵਾਂ ’ਤੇ ਕੀਤੀ ਛਾਪੇਮਾਰੀ ; 148 ਵਿਅਕਤੀ 4 ਹਥਿਆਰਾਂ ਸਮੇਤ ਕਾਬੂ