Monday, May 06, 2024
BREAKING NEWS
ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀਟੀਵੀ ਅਦਾਕਾਰਾ ਅਨੁਪਮਾ ਬੀ ਜੇ ਪੀ ’ਚ ਹੋਈ ਸ਼ਾਮਲਦਿੱਲੀ ਦੇ 100 ਸਕੂਲਾਂ ਨੂੰ ਦਿੱਤੀ ਬੰਬ ਦੀ ਧਮਕੀ

Doaba

ਸਰਕਾਰੀ ਬੱਸ 'ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਟਰਾਂਸਪੋਰਟ ਮੰਤਰੀ ਵੱਲੋਂ ਕਾਰਵਾਈ ਦੇ ਨਿਰਦੇਸ਼

August 29, 2023 06:56 PM
SehajTimes
ਹੁਸ਼ਿਆਰਪੁਰ- ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਵਲੋਂ ਸਰਕਾਰੀ ਬੱਸ ਵਿੱਚੋਂ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਇੱਕ ਹੋਰ ਡਰਾਈਵਰ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਬੀਤੀ ਰਾਤ ਰਵੀ ਢਾਬਾ ਨੇੜੇ ਸਤਨੌਰ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ਚੈਕਿੰਗ ਦੌਰਾਨ ਪਠਾਨਕੋਟ ਡਿਪੂ ਦੀ ਬੱਸ ਨੰਬਰ ਪੀ.ਬੀ-06-ਏ.ਐਸ 8770 ਦੇ ਡਰਾਈਵਰ ਰਜਵੰਤ ਸਿੰਘ ਨੂੰ ਡੀਜ਼ਲ ਚੋਰੀ ਕਰਦਿਆਂ ਰੰਗੇ-ਹੱਥੀਂ ਕਾਬੂ ਕੀਤਾ। ਉਸ ਕੋਲੋਂ 22 ਲੀਟਰ ਡੀਜ਼ਲ ਬਰਾਮਦ ਹੋਇਆ ਹੈ।
 
ਟਰਾਂਸਪੋਰਟ ਮੰਤਰੀ ਵੱਲੋਂ ਰਿਪੋਰਟ ਕੀਤੇ ਗਏ ਮੁਲਾਜ਼ਮਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼
 
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਪੀ.ਬੀ-32-ਪੀ 3661 ਦੇ ਕੰਡਕਟਰ ਨਿਤੀਸ਼ ਕੁਮਾਰ ਨੂੰ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ। ਕੰਡਕਟਰ ਨੇ ਸਵਾਰੀਆਂ ਤੋਂ 325 ਰੁਪਏ ਤਾਂ ਵਸੂਲ ਲਏ ਪਰ ਉਨ੍ਹਾਂ ਨੂੰ ਟਿਕਟ ਨਹੀਂ ਸੀ ਦਿੱਤੀ। ਇਸੇ ਤਰ੍ਹਾਂ ਰਾਏਪੁਰ ਖਲਿਆਣ ਵਿਖੇ ਚੈਕਿੰਗ ਦੌਰਾਨ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਸੀ.ਐਕਸ 8714 ਦੇ ਕੰਡਕਟਰ ਗੁਰਜੀਤ ਸਿੰਘ ਨੂੰ ਵੀ ਸਵਾਰੀਆਂ ਨਾਲ 60 ਰਪਏ ਦੀ ਠੱਗੀ ਮਾਰਨ ਲਈ ਰਿਪੋਰਟ ਕੀਤਾ ਗਿਆ ਹੈ। ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਫ਼ਗਵਾੜਾ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-46-ਐਚ 9304 ਨੂੰ ਅਣਅਧਿਕਾਰਤ ਰੂਟ 'ਤੇ ਚਲਦਾ ਪਾਇਆ।ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੈ ਕਿ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਤੁਰੰਤ ਬਣਦੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ।

Have something to say? Post your comment

 

More in Doaba

ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ: ਜੈਇੰਦਰ ਕੌਰ

ਐਂਬੂਲੈਂਸ ਤੇ ਪੰਜਾਬ ਦੇ ਸਾਬਕਾ MLA ਦੀ ਗੱਡੀ ਦੀ ਹੋਈ ਭਿਆਨਕ ਟੱਕਰ

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ : ਰਾਜਵਿੰਦਰ ਸਿੰਘ ਧਰਮਕੋਟ

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ 'ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ

ਦਿਲਰੋਜ਼ ਨੂੰ ਮਿਲਿਆ ਇਨਸਾਫ ਕਾਤਲ ਨੂੰ ਸੁਣਾਈ ਫਾਂਸੀ

ਪਹਿਲਵਾਨ ਜੁਝਾਰ ਸਿੰਘ ਟਾਈਗਰ ਨੇ ਅੰਤਰਰਾਸਟਰੀ ਮੁਕਾਬਲਿਆਂ ਵਿੱਚ ਜਿੱਤੇ 2 ਗੋਡਲ ਅਤੇ 1 ਸਿਲਵਰ

ਸਿੱਧੂ ਦੇ ਗੀਤ ‘ਤੇ ਬੱਚੇ ਦਾ ਸਫਲ ਆਪ੍ਰੇਸ਼ਨ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਹੋਏ ਬਿਮਾਰ

ਪੰਜਾਬ ਦੀ ਸਿਆਸਤ ’ਚ ਮਚਿਆ ਘਮਸਾਨ

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ