Friday, January 02, 2026
BREAKING NEWS

Malwa

ਨਗਰ ਸਭਾ ਦੇ ਨਵੇਂ ਬਣੇ ਪ੍ਰਧਾਨ ਨੂੰ ਮੁਬਾਰਕਬਾਦ ਦੇਣ ਪੁੱਜੇ ਵਿਧਾਇਕ ਕੋਹਲੀ

August 29, 2023 07:03 PM
SehajTimes
ਪਟਿਆਲਾ- ਸ੍ਰੀ ਬਾਬਾ ਰਾਮ ਦੇਵ ਜੀ ਨਗਰ ਸਭਾ ਦੇ ਨਵ-ਨਿਯੁਕਤ ਪ੍ਰਧਾਨ ਰਾਕੇਸ਼ ਕੁਮਾਰ ਨੂੰ ਵਧਾਈਆਂ ਦੇਣ ਲਈ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਨਵ-ਨਿਯੁਕਤ ਪ੍ਰਧਾਨ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਆਪਣੇ ਸਮਾਜ ਲਈ ਇੱਕ ਚੰਗਾ ਅਤੇ ਨੌਜਵਾਨ ਪੀੜ੍ਹੀ ਨੂੰ ਸੇਧ ਵਾਲਾ ਕੰਮ ਕਰਨ ਲਈ ਪ੍ਰੇਰਿਆ।

ਇਸ ਮੌਕੇ ਵਿਧਾਇਕ ਕੋਹਲੀ ਨੇ ਕਿਹਾ ਕਿ ਰਾਕੇਸ਼ ਕੁਮਾਰ ਦੇ ਪ੍ਰਧਾਨ ਬਣਨ ਨਾਲ ਸਮੁੱਚੇ ਸਮਾਜ ਨੂੰ ਲਾਭ ਹੋਵੇਗਾ, ਕਿਉਂਕਿ ਇਹ ਆਮ ਲੋਕਾਂ ਦੇ ਲੋਕ ਭਲਾਈ ਕੰਮ ਖ਼ੁਦ ਨਾਲ ਜਾ ਕੇ ਕਰਵਾਉਂਦੇ ਰਹੇ ਹਨ ਅਤੇ ਹੁਣ ਵੀ ਲੋਕਾਂ ਖ਼ਾਸ ਕਰ ਆਪਣੇ ਸਮਾਜ ਦੀ ਸੇਵਾ ਵੱਧ ਚੜ੍ਹਕੇ ਕਰਨਗੇ। ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਸਮੁੱਚਾ ਜੀਨਗਰ ਸਮਾਜ ਬਹੁਤ ਤਰੱਕੀ ਕਰੇਗਾ ਅਤੇ ਇਲਾਕੇ ਦਾ ਵਿਕਾਸ ਵੱਧ ਚੜ੍ਹ ਕੇ ਹੋਵੇਗਾ।
ਇਸ ਮੌਕੇ ਸੰਨੀ ਢਾਬੀ, ਕਿਸ਼ਨ ਕੁਮਾਰ ਬੰਟੂ, ਵਿਸ਼ਾਲ ਕੁਮਾਰ, ਵਿੱਕੀ ਖੱਤਰੀ, ਦਵਾਰਕਾ ਦਾਸ, ਸੁਰੇਸ਼ ਕੁਮਾਰ, ਮੰਗਤ ਰਾਮ, ਸ਼ਾਮ ਲਾਲ, ਰਮੇਸ਼ ਕੁਮਾਰ, ਉਦੈ ਰਾਜ, ਬੋਧ ਰਾਮ ਅਤੇ ਜੀਨਗਰ ਸਮਾਜ ਦੇ ਵੱਡੀ ਗਿਣਤੀ ’ਚ ਪਤਵੰਤੇ ਮੌਜੂਦ ਸਨ।

Have something to say? Post your comment

 

More in Malwa

ਓਬੀਸੀ ਫਰੰਟ ਦਾ ਵਫ਼ਦ ਚੇਅਰਮੈਨ ਡਾਕਟਰ ਥਿੰਦ ਨੂੰ ਮਿਲਿਆ 

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਨਵੇਂ ਵਰ੍ਹੇ ਦੇ ਪਹਿਲੇ ਦਿਨ ਸੁਨਾਮ ਨੂੰ ਮਿਲਿਆ 55 ਕਰੋੜ ਰੁਪਏ ਦਾ ਤੋਹਫ਼ਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ਼ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ 

ਸਾਹਿਬਜ਼ਾਦਿਆਂ ਦੀ ਯਾਦ 'ਚ ਟੇਕਸੀ ਸਟੈਂਡ ਵੱਲੋਂ ਪਿੰਡ ਸੰਦੌੜ ਵਿਖੇ ਚਾਹ ਦਾਲ ਰੋਟੀ ਦਾ ਲੰਗਰ ਲਗਾਇਆ ਗਿਆ

ਮੰਤਰੀ ਅਮਨ ਅਰੋੜਾ ਨੇ ਸੜਕ ਦਾ ਰੱਖਿਆ ਨੀਂਹ ਪੱਥਰ 

ਨਵੇਂ ਸਾਲ ਮੌਕੇ ਸ਼੍ਰੀ ਰਾਮ ਆਸ਼ਰਮ ਮੰਦਰ 'ਚ ਸਮਾਗਮ ਆਯੋਜਿਤ 

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪ੍ਰਕਾਸ਼ ਕੁਟੀਆ ਪਿੰਡ ਮਹੌਲੀ ਖੁਰਦ ਵਿਖੇ ਨਗਰ ਕੀਰਤਨ ਆਯੋਜਿਤ

ਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾ