Thursday, November 20, 2025

Malwa

PU ਵਿੱਚ ਕੌਮੀ ਖੇਡ ਦਿਵਸ ਮਨਾਇਆ, MLA ਗੁਰਲਾਲ ਘਨੌਰ ਨੇ ਖੇਡਿਆ ਵਾਲੀਬਾਲ ਮੈਚ

August 29, 2023 07:28 PM
SehajTimes
 
 
ਪਟਿਆਲਾ- ਪੰਜਾਬੀ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ  ਕੌਮੀ ਖੇਡ ਦਿਵਸ ਮਨਾਇਆ ਗਿਆ। ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਖਿਡਾਰੀ ਸਵ. ਮੇਜਰ ਧਿਆਨ ਚੰਦ ਨੂੰ ਸਮਰਪਿਤ ਇਸ ਦਿਵਸ ਦੀ ਸਵੇਰ ਮੌਕੇ ਸ਼ੁਰੂ ਹੋਏ ਪ੍ਰੋਗਰਾਮ ਵਿੱਚ ਸ੍ਰ. ਹਰਮੀਤ ਸਿੰਘ ਪਠਾਣਮਾਜਰਾ, ਐੱਮ.ਐੱਲ.ਏ ਸਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨਾਲ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਘਨੌਰ ਹਲਕੇ ਦੇ ਐੱਮ.ਐੱਲ.ਏ.,ਸਰ. ਗੁਰਲਾਲ ਸਿੰਘ ਘਨੌਰ ਅਤੇ ਭਾਰਤ ਦੀ ਪ੍ਰਸਿੱਧ ਅੰਤਰ-ਰਾਸ਼ਟਰੀ ਹਾਕੀ ਖਿਡਾਰੀ ਡਾ. ਰੂਪਾ ਸੈਣੀ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। 
 
ਵਿਭਾਗ ਵੱਲੋਂ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। 
ਸ੍ਰ. ਹਰਮੀਤ ਸਿੰਘ ਪਠਾਣ ਮਾਜਰਾ ਵੱਲੋਂ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕਰਦਿਆਂ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਦਿਲਚਸਪੀ ਵਧਾਉਣ, ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।ਸ੍ਰ. ਗੁਰਲਾਲ ਸਿੰਘ ਘਨੌਰ ਨੇ ਇਸ ਮੌਕੇ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਦੱਸਿਆ ਕਿ ਸਰਕਾਰ ਖੇਡ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਲਗਾਤਾਰ ਦੂਜੇ ਸਾਲ 'ਖੇਡਾਂ ਵਤਨ ਪੰਜਾਬ ਦੀਆਂ' ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਵੱਲੋਂ ਕੌਮੀ ਖੇਡ ਦਿਵਸ ਦੇ ਮੌਕੇ ਕੀਤਾ ਜਾ ਰਿਹਾ ਹੈ।
 
ਸਮਾਗਮ ਦੇ ਸ਼ੁਰੂ ਵਿੱਚ ਪ੍ਰੋ. ਡਾ. ਨਿਸ਼ਾਨ ਸਿੰਘ ਦਿਓਲ ਨੇ ਰਾਸ਼ਟਰੀ ਖੇਡ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ, ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਲਗਭਗ ਹਰ ਇਨਸਾਨ ਤਣਾਅ ਭਰੀ ਜ਼ਿੰਦਗੀ ਜੀ ਰਿਹਾ ਹੈ ਅਤੇ ਖੇਡਾਂ ਹੀ ਇਸ ਤਰ੍ਹਾਂ ਦੇ ਜੀਵਨ ਤੋਂ ਰਾਹਤ ਪਾਉਣ ਦਾ ਇੱਕ ਮਾਤਰ ਜ਼ਰੀਆ ਹਨ। ਸਮਾਗਮ ਵਿੱਚ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਅਗਵਾਈ ਵਿੱਚ ਸਮੂਹ ਮਹਿਮਾਨਾਂ ਵੱਲੋਂ ਹਾਕੀ ਦੇ ਜਾਦੂਗਰ, ਮੇਜਰ ਧਿਆਨ ਚੰਦ ਦੀ ਸਦੀਵੀ ਵਿਰਾਸਤ ਨੂੰ ਫੁੱਲਾਂ ਦੀ ਸ਼ਰਧਾਜਲੀ ਭੇਂਟ ਕੀਤੀ ਗਈ।
 
ਇਸ ਤੋਂ ਉਪਰੰਤ ਅੰਤਰ ਹਾਊਸ ਮਾਰਚ ਪਾਸਟ ਕਰਵਾਇਆ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ ਵਿਚਕਾਰ ਦੋਸਤਾਨਾ ਵਾਲੀਬਾਲ ਮੁਕਾਬਲਾ ਕਰਵਾਇਆ ਗਿਆ। ਵਿਧਾਇਕ ਗੁਰਲਾਲ ਘਨੌਰ ਨੇ ਵੀ ਇਸ ਵਾਲੀਬਾਲ ਮੈਚ ਵਿੱਚ ਖਿਡਾਰੀ ਵਜੋਂ ਸ਼ਿਰਕਤ ਕੀਤੀ।
 ਮਾਰਚ ਪਾਸਟ ਵਿੱਚੋਂ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਅੰਤ ਵਿੱਚ ਵਿਭਾਗ ਦੇ ਮੁਖੀ, ਡਾ. ਅਮਰਪ੍ਰੀਤ ਸਿੰਘ ਵੱਲੋਂ ਆਏ ਹੋਏ ਸਭ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਵਿਭਾਗ ਅਜਿਹੇ ਸਮਾਗਮਾਂ ਨੂੰ ਸਮੇਂ-ਸਮੇਂ ਤੇ ਆਯੋਜਿਤ ਕਰਦਾ ਰਹੇਗਾ ਤਾਂ ਜੋ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ ਨਾਮ ਪੂਰੇ ਭਾਰਤ ਵਿੱਚ ਵਧਦਾ ਰਹੇ। 

Have something to say? Post your comment

 

More in Malwa

ਵਿਜੀਲੈਂਸ ਵੱਲੋਂ ਗ੍ਰਿਫਤਾਰ ਡਾਕਟਰ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ 

ਵਲੰਟੀਅਰਾਂ ਨੇ ਕੀਤੀ ਸੁਨਾਮ ਕਾਲਜ ਕੈਂਪਸ ਦੀ ਸਫ਼ਾਈ 

ਕੂੜੇ ਦੇ ਡੰਪ ਨੂੰ ਲੱਗੀ ਅੱਗ ਬਿਮਾਰੀਆਂ ਨੂੰ ਦੇ ਰਹੀ ਸੱਦਾ 

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ