Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Business

‘ਫਿੱਟ ਐਂਡ ਪ੍ਰਾਪਰ’ ਨਿਯਮਾਂ ’ਚ SEBI ਨੇ ਸ਼ੇਅਰ ਬਾਜ਼ਾਰਾਂ ਲਈ ਕੀਤਾ ਬਦਲਾਅ

August 29, 2023 07:41 PM
SehajTimes

ਨਵੀਂ ਦਿੱਲੀ -  ‘ਫਿੱਟ ਐਂਡ ਪ੍ਰਾਪਰ’ ਹੋਣ ਲਈ ਕੁੱਝ ਮਾਪਦੰਡਾਂ ਨੂੰ ਪੂਰਾ ਕਰਨਾ ਹੁੰਦਾ ਹੈ। ਇਸ ਵਿਚ ਵਿੱਤੀ ਤੌਰ ’ਤੇ ਇਮਾਨਦਾਰੀ, ਚੰਗੀ ਸਾਖ ਤੋਂ ਇਲਾਵਾ ਕਿਸੇ ਅਪਰਾਧ ਵਿਚ ਅਦਾਲਤ ਤੋਂ ਕੋਈ ਸਜ਼ਾ ਨਹੀਂ ਮਿਲੀ ਹੋਣੀ ਚਾਹੀਦੀ। ਨਾਲ ਹੀ ਸਬੰਧਤ ਵਿਅਕਤੀ ਖਿਲਾਫ ਸੇਬੀ ਦਾ ਕੋਈ ਹੁਕਮ ਨਹੀਂ ਹੋਣਾ ਚਾਹੀਦਾ।ਪੂੰਜੀ ਬਾਜ਼ਾਰ ਰੈਗੂਲੇਟਰ ਸੇਬੀ ਨੇ ਸ਼ੇਅਰ ਬਾਜ਼ਾਰਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਨ ਵਾਲੇ ਹੋਰ ਸੰਸਥਾਨਾਂ ਲਈ ‘ਫਿੱਟ ਐਂਡ ਪ੍ਰਾਪਰ’ ਮਾਪਦੰਡਾਂ ਦੇ ਸੰਦਰਭ ਵਿਚ ਨਿਯਮਾਂ ’ਚ ਬਦਲਾਅ ਕੀਤਾ ਹੈ। ਇਸ ਬਦਲਾਅ ਨਾਲ ਅਜਿਹੇ ਸੰਸਥਾਨਾਂ ਖਿਲਾਫ ਪਾਸ ਕੋਈ ਵੀ ਨਿਰਦੇਸ਼ ਉਨ੍ਹਾਂ ਦੇ ਸੰਚਾਲਨ ਨੂੰ ਪ੍ਰਭਾਵਿਤ ਨਹੀਂ ਕਰੇਗਾ। ਨਵੇਂ ਨਿਯਮਾਂ ਦਾ ਟੀਚਾ ਅਜਿਹੇ ਸੰਸਥਾਨਾਂ ਤੋਂ ਕਿਸੇ ਵਿਅਕਤੀ ਦੀ ਭੂਮਿਕਾ ਨੂੰ ਵੱਖ ਕਰਨਾ ਹੈ।

ਭਾਰਤੀ ਸਕਿਓਰਿਟੀ ਅਤੇ ਐਕਸਚੇਂਜ ਬੋਰਡ (ਸੇਬੀ) ਨੇ ਦੋ ਵੱਖ-ਵੱਖ ਨੋਟੀਫਿਕੇਸ਼ਨਸ ’ਚ ਕਿਹਾ ਕਿ ‘ਫਿੱਟ ਐਂਡ ਪ੍ਰਾਪਰ’ ਵਿਅਕਤੀ ਮਾਪਦੰਡ ਬਿਨੈਕਾਰਾਂ, ਸ਼ੇਅਰ ਬਾਜ਼ਾਰ, ਕਲੀਅਰਿੰਗ ਕਾਰਪੋਰੇਸ਼ਨ, ਡਿਪਾਜ਼ਿਟਰੀ, ਉਨ੍ਹਾਂ ਦੇ ਸ਼ੇਅਰਧਾਰਕਾਂ, ਡਾਇਰੈਕਟਰਾਂ ਅਤੇ ਪ੍ਰਮੁੱਖ ਪ੍ਰਬੰਧਨ ਕਰਮਚਾਰੀਆਂ ’ਤੇ ਲਾਗੂ ਹੋਣਗੇ। ਇਸ ਤੋਂ ਇਲਾਵਾ ਅਜਿਹੇ ਬਾਜ਼ਾਰ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਨ ਵਾਲੇ ਸੰਸਥਾਨ ਨੂੰ ਇਹ ਯਕੀਨੀ ਕਰਨਾ ਹੋਵੇਗਾ ਕਿ ਉਸ ਦੇ ਸਾਰੇ ਸ਼ੇਅਰਧਾਰਕ, ਡਾਇਰੈਕਟਰ ਅਤੇ ਪ੍ਰਮੁੱਖ ਪ੍ਰਬੰਧਨ ਕਰਮਚਾਰੀਆਂ ਇਨ੍ਹਾਂ ਮਾਪਦੰਡਾਂ ਨੂੰ ਪੂਰਾ ਕਰਦੇ ਹੋਣ।

 

ਇਸ ਮਹੀਨੇ ਦੀ 22 ਤਰੀਕ ਨੂੰ ਜਾਰੀ ਨੋਟੀਫਿਕੇਸ਼ਨ ਮੁਤਾਬਕ ਜੇ ਸੰਸਥਾਨ ਦੇ ਕਿਸੇ ਡਾਇਰੈਕਟਰ ਜਾਂ ਪ੍ਰਮੁੱਖ ਪ੍ਰਬੰਧਨ ਕਰਮਚਾਰੀਆਂ ਨੂੰ ‘ਫਿਟ ਐਂਡ ਪ੍ਰਾਪਰ’ ਨਹੀਂ ਮੰਨਿਆ ਜਾਂਦਾ ਹੈ ਤਾਂ ਅਜਿਹੀਆਂ ਸੰਸਥਾਵਾਂ ਨੂੰ ਆਯੋਗਤਾ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ ਅਜਿਹੇ ਵਿਅਕਤੀ ਨੂੰ ਹਟਾਉਣਾ ਹੋਵੇਗਾ। ਅਜਿਹਾ ਨਾ ਕਰਨ ’ਤੇ ਉਸ ਦੇ ਖਿਲਾਫ ‘ਫਿੱਟ ਐਂਡ ਪ੍ਰਾਪਰ ਵਿਅਕਤੀ’ ਮਾਪਦੰਡ ਲਾਗੂ ਕੀਤਾ ਜਾ ਸਕਦਾ ਹੈ। ਇਸ ਤਰ੍ਹਾਂ ਦੀ ਕਿਸੇ ਵੀ ਆਯੋਗਤਾ ਦਾ ਡਾਇਰੈਕਟਰਾਂ ਜਾਂ ਪ੍ਰਬੰਧਨ ਨਾਲ ਜੁੜੇ ਪ੍ਰਮੁੱਖ ਕਰਮਚਾਰੀਆਂ ਦੀ ਸਥਿਤੀ ’ਤੇ ਕੋਈ ਅਸਰ ਨਹੀਂ ਪਵੇਗਾ। ਇਹ ਉਦੋਂ ਤੱਕ ਲਾਗੂ ਹੋਵੇਗਾ ਜਦੋਂ ਤੱਕ ਕਿ ਡਾਇਰੈਕਟਰਾਂ ਜਾਂ ਪ੍ਰਬੰਧਨ ਵਿਚ ਸ਼ਾਮਲ ਪ੍ਰਮੁੱਖ ਕਰਮਚਾਰੀਆਂ ਨੂੰ ਵੀ ਉਕਤ ਮਾਮਲੇ ਵਿਚ ਦੋਸ਼ੀ ਨਹੀਂ ਪਾਇਆ ਜਾਂਦਾ ਹੈ।

Have something to say? Post your comment

 

More in Business

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਬਾਗਬਾਨੀ ਵਿਭਾਗ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ 27 ਅਤੇ 28 ਫਰਵਰੀ ਨੂੰ

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ