Monday, May 20, 2024

Malwa

ਡੀਜੀਪੀ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਚੇਨ ਤੋੜਨ ਲਈ ਵੱਡੇ ਪੱਧਰ 'ਤੇ ਕਾਰਵਾਈ ਕਰਨ ਦੇ ਹੁਕਮ

August 29, 2023 07:50 PM
SehajTimes
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਫੀਲਡ ਅਫ਼ਸਰਾਂ ਨੂੰ ਨਸ਼ੇ ਦੀ ਸਪਲਾਈ ਨੂੰ ਤੋੜਨ ਲਈ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਪੱਖੀ ਰਣਨੀਤੀ ਪੁਲਿਸ ਇੰਨਫੋਰਸਮੈਂਟ, ਨਸ਼ਾ ਛੁਡਾਊ ਅਤੇ ਪੁਨਰਵਾਸ ਨੂੰ ਲਾਗੂ ਕੀਤਾ ਜਾਵੇਗਾ।
 
ਨਸ਼ਿਆਂ ਵਿਰੁੱਧ ਅਤਿ-ਆਧੁਨਿਕ ਰਣਨੀਤੀ ਤਿਆਰ ਕਰਨ ਲਈ ਅੱਜ ਡੀਜੀਪੀ ਸੂਬੇ ਦੇ ਸਾਰੇ ਅੱਠ ਰੇਂਜ ਆਈਜੀਜ਼/ਡੀਆਈਜੀਜ਼, 28 ਸੀਪੀਜ਼/ਐਸਐਸਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ 410 ਤੋਂ ਵੱਧ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਐਸਟੀਐਫ ਕੁਲਦੀਪ ਸਿੰਘ, ਸਪੈਸ਼ਲ ਡੀਜੀਪੀ ਇੰਟੈਲੀਜੈਂਸ-ਕਮ-ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਰਿੰਦਰ ਕੁਮਾਰ ਅਤੇ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵੀ ਮੌਜੂਦ ਸਨ।
 
 
ਇਹ ਮੀਟਿੰਗ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਫਿਲੌਰ ਵਿੱਚ ਪੰਜਾਬ ਪੁਲਿਸ ਅਕੈਡਮੀ ਵਿਖੇ ਡਰੱਗ ਤਸਕਰੀ ਬਾਰੇ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਤੋਂ ਇੱਕ ਦਿਨ ਬਾਅਦ ਕੀਤੀ ਗਈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ, ਨਸ਼ਿਆਂ ਦੀ ਮੰਗ ਘਟਾਉਣ ਤੇ ਪੀੜਤਾਂ ਨੂੰ ਇਲਾਜ ਪ੍ਰਦਾਨ ਕਰਨ ਲਈ ਮੀਟਿੰਗਾਂ, ਰੈਲੀਆਂ, ਸੈਮੀਨਾਰ ਕਰਕੇ ਅਤੇ ਹੋਰ ਵਿਭਾਗਾਂ ਦੇ ਤਾਲਮੇਲ ਨਾਲ ਵੱਡੇ ਪੱਧਰ 'ਤੇ ਲੋਕਾਂ ਤੱਕ ਪਹੁੰਚ ਬਣਾ ਕੇ ਨਸ਼ਿਆਂ ਦੀ ਤਸਕਰੀ ਵਿਰੁੱਧ ਬਹੁ-ਪੱਖੀ ਰਣਨੀਤੀ 'ਤੇ ਕੰਮ ਕਰ ਰਹੀ ਹੈ।
 
ਇਸ ਤੱਥ ਨੂੰ ਸਵੀਕਾਰ ਕਰਦਿਆਂ ਕਿ ਪੰਜਾਬ ਪੁਲਿਸ ਵੱਲੋਂ ਅਗਸਤ ਮਹੀਨੇ ਦੌਰਾਨ 200 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਕੇ ਨਸ਼ਿਆਂ ਵਿਰੁੱਧ ਬਹੁਤ ਵਧੀਆ ਕੰਮ ਕੀਤਾ ਗਿਆ ਹੈ, ਉਨ੍ਹਾਂ ਨਸ਼ਾ ਤਸਕਰਾਂ ਵਿਰੁੱਧ ਚੌਕਸੀ ਹੋਰ ਤੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਸਾਰੇ ਫੀਲਡ ਅਫਸਰਾਂ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੀਤੀਆਂ ਸਾਰੀਆਂ ਐਫ.ਆਈ.ਆਰਜ਼. ਦੇ ਅਗਲੇ-ਪਿਛਲੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਵੱਡੀਆਂ ਮੱਛੀਆਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਸਾਰੀਆਂ ਇਕਾਈਆਂ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਿਆਂ ਦੇ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਰਣਨੀਤੀ ਤਿਆਰ ਕਰਨ ਲਈ ਵੀ ਕਿਹਾ।
 
 

Have something to say? Post your comment

 

More in Malwa

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ