Wednesday, January 28, 2026
BREAKING NEWS
ਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨ

Malwa

ਸੜਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਫੜਨ ਦੀ ਮੁਹਿੰਮ ਹੋਰ ਤੇਜ

August 30, 2023 02:12 PM
SehajTimes

 

ਦੋ ਮਹੀਨਿਆਂ ਅੰਦਰ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ 'ਚ 296 ਬੇਸਹਾਰਾ ਘੁੰਮਦੇ ਪਸ਼ੂ ਫੜਕੇ ਗਊਸ਼ਾਲਾਵਾਂ 'ਚ ਪਹੁੰਚਾਏ

ਪਟਿਆਲਾ ਜ਼ਿਲ੍ਹੇ ਵਿੱਚ ਸੜਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਫੜਕੇ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਦਾ ਕੰਮ ਤੇਜੀ ਨਾਲ ਜਾਰੀ ਹੈ। ਇਸ ਬਾਰੇ ਕੁਝ ਦਿਨ ਪਹਿਲਾਂ ਹੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਗਾਜੀਪੁਰ, ਸਮਾਣਾ ਗਊਸ਼ਾਲਾ ਦਾ ਦੌਰਾ ਕਰਕੇ ਜ਼ਿਲ੍ਹੇ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਆਦੇਸ਼ਾਂ ਤੋਂ ਸਬੰਧਤ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਸੀ। ਇਸੇ ਤਹਿਤ ਉਲੀਕੀ ਗਈ ਵਿਆਪਕ ਯੋਜਨਾ 'ਤੇ ਕੰਮ ਕਰਦਿਆਂ ਪਹਿਲਾਂ ਜ਼ਿਲ੍ਹੇ ਵਿੱਚ ਸੜਕਾਂ ਉਪਰ ਫਿਰਦੇ ਸਾਰੇ ਪਸ਼ੂਆਂ ਦਾ ਸਰਵੇ ਕਰਕੇ ਗਿਣਤੀ ਕਰਵਾਈ ਗਈ ਸੀ ਅਤੇ ਹੁਣ ਇਨ੍ਹਾਂ ਨੂੰ ਫੜਕੇ ਵੱਖ-ਵੱਖ ਗਊਸ਼ਾਲਾਵਾਂ ਵਿੱਚ ਭੇਜਿਆ ਜਾ ਰਿਹਾ ਹੈ। ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉਪਲ ਅਤੇ ਏ.ਡੀ.ਸੀ ਸ਼ਹਿਰੀ ਵਿਕਾਸ ਵੱਲੋਂ ਇਸ ਕੰਮ ਦਾ ਰੋਜ਼ਾਨਾ ਜਾਇਜ਼ਾ ਲੈਣ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਖ਼ੁਦ ਇਸ ਕੰਮ ਦੀ ਹਫ਼ਤਾਵਾਰੀ ਮੋਨੀਟਰਿੰਗ ਕੀਤੀ ਜਾ ਰਹੀ ਹੈ।

ਗਊਸ਼ਾਲਾਵਾਂ ਦੀ ਸਮਰੱਥਾ ਵਧਾਉਣ ਸਮੇਤ ਪਸ਼ੂ ਫੜਨ ਦੀ ਮੁਹਿੰਮ ਹੋਰ ਤੇਜ ਕੀਤੀ ਜਾਵੇਗੀ -ਸਾਕਸ਼ੀ  ਸਾਹਨੀ


ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜੁਲਾਈ ਅਤੇ ਅਗਸਤ ਮਹੀਨੇ ਦੌਰਾਨ ਹੀ ਨਗਰ ਨਿਗਮ ਪਟਿਆਲਾ ਦੀਆਂ ਟੀਮਾਂ ਨੇ ਹੁਣ ਤੱਕ 230 ਦੇ ਕਰੀਬ ਪਸ਼ੂਆਂ ਨੂੰ ਫੜਕੇ ਗਊਸ਼ਾਲਾਵਾਂ ਵਿੱਚ ਪਹੁੰਚਾਇਆ ਹੈ। ਜਦਕਿ ਇਨ੍ਹਾਂ ਦੋ ਮਹੀਨਿਆਂ ਅੰਦਰ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਖੇ ਵੀ 66 ਪਸ਼ੂ ਫੜੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਰੋਜ਼ਾਨਾ ਦੇ ਆਧਾਰ 'ਤੇ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਕਮੇਟੀਆਂ ਵਿੱਚ ਜ਼ਿਲ੍ਹੇ ਅੰਦਰ ਕਰੀਬ 518 ਪਸ਼ੂ ਹੋਰ ਹਨ, ਜਿਨ੍ਹਾਂ ਨੂੰ ਫੜਕੇ ਵੱਖ-ਵੱਖ ਗਊਸ਼ਾਲਾਵਾਂ ਵਿੱਚ ਪਹੁੰਚਾ ਦਿੱਤਾ ਜਾਵੇਗਾ।
*********

Have something to say? Post your comment