Monday, November 03, 2025

Chandigarh

ਕਣਕ ਦੀ ਹੇਰਾ ਫੇਰੀ ਦੇ ਦੋਸ਼ ਵਿਚ ਪਨਗ੍ਰੇਨ ਇੰਸਪੈਕਟਰ ਗ੍ਰਿਫ਼ਤਾਰ

August 30, 2023 04:39 PM
SehajTimes
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿੱਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਇੰਸਪੈਕਟਰ ਹੁਣ ਗੁਰਦਾਸਪੁਰ ਵਿਖੇ ਤਾਇਨਾਤ ਹੈ ਅਤੇ ਉਸ ਨੂੰ ਮੁਅੱਤਲ ਕੀਤਾ ਗਿਆ ਹੈ।
 

ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਗੋਦਾਮ ਦੀ ਅਚਨਚੇਤ ਚੈਕਿੰਗ ਦੌਰਾਨ 989 ਕੁਇੰਟਲ ਕਣਕ ਪਾਈ ਗਈ ਗਾਇਬ

 
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਰਨ ਤਾਰਨ ਯੂਨਿਟ ਨੇ ਤਕਨੀਕੀ ਟੀਮ ਨਾਲ ਮਿਲ ਕੇ ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਦੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਸੀ ਅਤੇ ਗੋਦਾਮਾਂ ਵਿੱਚ ਸਟੋਰ ਕੀਤੇ ਸਟਾਕ ਵਿੱਚੋਂ ਕ੍ਰਮਵਾਰ 2019-2020 ਅਤੇ 2020-2021 ਦੌਰਾਨ 760 ਕੁਇੰਟਲ ਅਤੇ 229 ਕੁਇੰਟਲ ਕਣਕ ਗਾਇਬ ਪਾਈ ਗਈ, ਜਿਸਦੀ ਕੁੱਲ ਮਾਰਕੀਟ ਕੀਮਤ 1,24,93,709 ਰੁਪਏ ਬਣਦੀ ਹੈ।
 
ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਇੰਸਪੈਕਟਰ ਬਿਕਰਮਜੀਤ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409 ਤਹਿਤ ਮਿਤੀ 30-08-2023 ਨੂੰ ਐਫ.ਆਈ.ਆਰ. ਨੰ. 30 ਦਰਜ ਕੀਤੀ ਗਈ ਹੈ।ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਦੀਆਂ ਚੱਲ-ਅਚੱਲ ਜਾਇਦਾਦਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ