Sunday, May 11, 2025

Majha

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ

August 30, 2023 05:57 PM
SehajTimes

ਬਾਬਾ ਬਕਾਲਾ (ਅੰਮ੍ਰਿਤਸਰ) :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਪੂਰੀ ਨਿਮਰਤਾ ਅਤੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪਰਮਾਤਮਾ ਤੋਂ ਉਨ੍ਹਾਂ ਨੂੰ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਤ, ਰੰਗ, ਨਸਲ ਅਤੇ ਧਰਮ ਦੇ ਵਖਰੇਵੇਂ ਰਹਿਤ ਸਮਾਜ ਦੀ ਸਿਰਜਣਾ ਲਈ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂਆਂ ਵੱਲੋਂ ਸਿਖਾਏ ਗਏ ਰਸਤੇ ਉਤੇ ਚੱਲਦਿਆਂ ਸਮਾਜ ਵਿਚ ਪਿਆਰ, ਭਾਈਚਾਰਕ ਸਾਂਝ ਤੇ ਸਦਭਾਵਨਾ ਦੇ ਸਿਧਾਂਤ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਸੂਬਾ ਸਰਕਾਰ ਦੀ ਹਮੇਸ਼ਾ ਪਹਿਲੀ ਤਰਜੀਹ ਰਹੇਗੀ।

ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਪਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨਾ ਹਮੇਸ਼ਾ ਹੀ ਵਿਲੱਖਣ ਅਨੁਭਵ ਹੁੰਦਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਕਾਰਾਤਮਕਤਾ ਦੇ ਸੋਮੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਾਤਮਾ ਦੀ ਮਿਹਰ ਸਦਕਾ ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰ੍ਹਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।

ਰਕਸ਼ਾ ਬੰਧਨ (ਰੱਖੜੀ) ਤੇ ਰੱਖੜ ਪੁੰਨਿਆ ਦੇ ਸ਼ੁਭ ਮੌਕੇ 'ਤੇ ਦੁਨੀਆ ਭਰ ਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਭੈਣ-ਭਰਾ ਦੇ ਪਿਆਰ, ਦੇਖਭਾਲ ਅਤੇ ਸੁਰੱਖਿਆ ਦੇ ਮਜ਼ਬੂਤ ਬੰਧਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਪਿਆਰ, ਸ਼ਾਂਤੀ ਅਤੇ ਸਦਭਾਵਨਾ ਦੀਆਂ ਰਵਾਇਤੀ ਸਮਾਜਿਕ ਕਦਰਾਂ-ਕੀਮਤਾਂ ਨੂੰ ਮੁੜ ਦ੍ਰਿੜ੍ਹ ਕਰਨ ਦਾ ਮੌਕਾ ਹੈ, ਜੋ ਸਾਨੂੰ ਬਿਹਤਰ ਇਨਸਾਨ ਬਣਾਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਰੱਖੜੀ ਦਾ ਤਿਉਹਾਰ ਪੂਰੇ ਧੂਮ-ਧਾਮ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਸਮਾਜ ਵਿੱਚ ਸ਼ਾਂਤੀ, ਪਿਆਰ ਅਤੇ ਸਦਭਾਵਨਾ ਲੈ ਕੇ ਆਵੇ।

Have something to say? Post your comment

 

More in Majha

ਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

ਜ਼ੀਰੋ ਤੋਂ 10 ਕਿਲੋਮੀਟਰ ਤੱਕ ਦੇ ਸਰਹੱਦੀ ਇਲਾਕਿਆਂ ਨੂੰ ਖਾਲੀ ਕਰਾਉਣ ਸਬੰਧੀ

ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਸੰਤ ਨਿਰੰਕਾਰੀ ਮਿਸ਼ਨ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ

ਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਝੈਲ ਵੱਲੋਂ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦੀ

ਡੀਜੀਪੀ ਗੌਰਵ ਯਾਦਵ ਨੇ ਫਰੀਦਕੋਟ ਵਿੱਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਅਤੇ ਮੋਗਾ ਵਿੱਚ ਸਮਾਰਟ ਪੁਲਿਸ ਕੰਟਰੋਲ ਰੂਮ ਦਾ ਕੀਤਾ ਉਦਘਾਟਨ

ਪੰਜਾਬ ਪੁਲਿਸ ਨੇ ਅਮਰੀਕਾ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; ਪੰਜ ਪਿਸਤੌਲਾਂ ਸਮੇਤ ਇੱਕ ਕਾਬੂ

ਬੀਬੀ ਜਗੀਰ ਕੌਰ ਵੱਲੋਂ ਢੱਡਰੀਆਂਵਾਲਾ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ

ਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ