Saturday, July 05, 2025

International

ਬਰੈਂਪਟਨ ਵਿੱਚ ਸਾਹਿਲਪ੍ਰੀਤ ਸਿੰਘ ਦੀ ਹੋਈ ਦਰਦਨਾਕ ਮੌਤ, 4 ਮਹੀਨੇ ਪਹਿਲਾਂ ਹੀ ਪਹੁੰਚਿਆ ਸੀ ਕੈਨੇਡਾ

August 30, 2023 06:08 PM
SehajTimes

ਬਿਹਤਰ ਭਵਿੱਖ ਦੇ ਮਕਸਦ ਨਾਲ ਚਾਰ ਮਹੀਨੇ ਪਹਿਲਾਂ ਸਾਹਿਲਪ੍ਰੀਤ ਸਿੰਘ ਕੈਨੇਡਾ ਵਿੱਚ ਪਹੁੰਚਿਆ ਸੀ । ਪਰ ਪਰਿਵਾਰ ਨੂੰ ਕਿ ਪਤਾ ਸੀ ਕਿ ਉਹ ਹੁਣ ਪੁੱਤਰ ਦਾ ਮੂੰਹ ਮੁੜ ਤੋਂ ਨਹੀਂ ਵੇਖ ਸਕਣਗੇ । ਬਰੈਂਪਟਨ ਦੀ ਇੱਕ ਫੈਕਟਰੀ ਵਿੱਚ ਸਾਹਿਲਪ੍ਰੀਤ ਸਿੰਘ ਕੰਮ ਕਰਦਾ ਸੀ,ਉੱਥੇ ਹੀ ਉਸ ਦੀ ਦਰਦਨਾਕ ਮੌਤ ਹੋ ਗਈ । ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤ ਸੀ ।

ਸਾਹਿਲਪ੍ਰੀਤ 4 ਮਹੀਨੇ ਪਹਿਲਾਂ ਹੀ ਕੈਨੇਡਾ ਪਹੁੰਚਿਆ ਸੀ

ਬਰੈਂਪਟਨ ਦੇ ਓਰੇਂਡਾ ਵਿੱਚ ਇੱਕ ਫੈਕਟਰੀ ਵਿੱਚ ਸਾਹਿਲਪ੍ਰੀਤ ਸਿੰਘ ਮਸ਼ੀਨ ‘ਤੇ ਕੰਮ ਕਰ ਰਿਹਾ ਸੀ। ਉਸ ਵਿੱਚ ਇੱਕ ਕਨਵੇਅਰ ਬੈਲਟ ਲੱਗੀ,ਅਚਾਨਕ ਸਾਹਿਲਪ੍ਰੀਤ ਦਾ ਹੱਥ ਉਸ ਵਿੱਚ ਫਸ ਗਿਆ ਅਤੇ ਮਸ਼ੀਨ ਨੇ ਉਸ ਦਾ ਪੂਰਾ ਸਰੀਰ ਖਿੱਚ ਲਿਆ,ਜਿਸ ਦੀ ਵਜ੍ਹਾ ਕਰਕੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਸਾਹਿਲਪ੍ਰੀਤ 4 ਮਹੀਨੇ ਪਹਿਲਾਂ ਹੀ ਕੈਨੇਡਾ ਪਹੁੰਚਿਆ ਸੀ,ਹੁਣ ਉਸ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੇ ਲਈ ਇੱਕ ਫੰਡਰੇਜ਼ਰ ਵੀ ਬਣਾਇਆ ਗਿਆ ਹੈ ।

ਇਸ ਤੋਂ ਪਹਿਲਾਂ ਬੀਤੇ ਦਿਨੀ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਦੀ ਖਬਰ ਆਈ ਸੀ । 24 ਦਿਨ ਪਹਿਲਾਂ ਹੀ 32 ਸਾਲਾ ਪ੍ਰਿੰਸ ਅਰੋੜਾ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਪਹੁੰਚਿਆ ਸੀ । ਜਿੱਥੇ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗਲੀ ਦੋਧੀਆਂ ਵਾਲੀ ਜੀਰਾ ਦੇ ਸਤੀਸ਼ ਕੁਮਾਰ ਅਰੋੜਾ ਦਾ ਪੁੱਤਰ ਪ੍ਰਿੰਸ ਅਰੋੜਾ ਬੀਤੀ ਤਿੰਨ ਅਗਸਤ ਨੂੰ ਹੀ ਕੈਨੇਡਾ ਗਿਆ ਸੀ । ਉਸ ਦੀ ਪਤਨੀ ਦੋ ਸਾਲ ਪਹਿਲਾਂ ਸਟੱਡੀ ਵੀਜ਼ੇ ਉੱਤੇ ਕੈਨੇਡਾ ਗਈ ਸੀ ਅਤੇ ਪਿਛਲੀ ਤਿੰਨ ਅਗਸਤ ਨੂੰ ਉਸ ਨੇ ਆਪਣੇ ਪਤੀ ਨੂੰ ਵੀ ਕੈਨੇਡਾ ਦੇ ਕਾਗ਼ਜ਼ ਭੇਜ ਦਿੱਤੇ ਸਨ। ਬੀਤੇ ਸ਼ਨੀਵਾਰ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਫ਼ੋਨ ਉੱਤੇ ਗੱਲਬਾਤ ਵੀ ਕੀਤੀ ਸੀ। ਪਿਤਾ ਦਾ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਦਿਲ ਦਾ ਦੌਰਾ ਪੈਣ ਦਾ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਕੈਨੇਡਾ ਵਿੱਚ ਜੁਲਾਈ ਅਤੇ ਅਗਸਤ ਦੇ ਵਿਚਾਲੇ 6ਵਾਂ ਮਾਮਲਾ ਹੈ ਜਦੋਂ ਪੰਜਾਬੀ ਨੌਜਵਾਨ ਦੀ ਮੌਤ ਦੇ ਪਿੱਛੇ ਕਾਰਨ ਦਿਲ ਦਾ ਦੌਰ ਦੱਸਿਆ ਗਿਆ ਹੈ ।

 

Have something to say? Post your comment

 

More in International

ਇਜ਼ਰਾਈਲ ਨੇ ਈਰਾਨ ਦੇ ਪ੍ਰਮਾਣੂ ਰਿਐਕਟਰ ‘ਤੇ ਕੀਤਾ ਹਮਲਾ

ਜਸਬੀਰ ਸਿੰਘ Youtuber ਨੂੰ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

ਅਮਰੀਕਾ ; ਹਾਰਵਰਡ ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਟਰੰਪ ਨੇ ਲਗਾਈ ਰੋਕ

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਰੋਜ਼ਾਨਾ 3000 ਲੋਕਾਂ ਨੂੰ ਕਰੋ ਗ੍ਰਿਫ਼ਤਾਰ

ਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾ

ਭਾਰਤ ; ਪਾਕਿ ਹਾਈ ਕਮਿਸ਼ਨ ਦੇ ਇੱਕ ਹੋਰ ਅਧਿਕਾਰੀ ਨੂੰ ਦੇਸ਼ ਛੱਡਣ ਦੇ ਹੁਕਮ

ਟਰੰਪ ਨੇ ਬਣਾਇਆ ਨਵਾਂ ਕਾਨੂੰਨ ; ਅਮਰੀਕਾ ‘ਚ ਬਿਨਾਂ ਪੁੱਛੇ ਨਹੀਂ ਸਾਂਝੀ ਹੋ ਸਕੇਗੀ ਕਿਸੇ ਦੀ ਤਸਵੀਰ

ਟਰੰਪ ਦਾ ਫੈਸਲਾ ‘ਅਮਰੀਕਾ ‘ਚ ਟਰੱਕ ਚਲਾਉਣਾ ਹੈ ਤਾਂ ਸਿੱਖਣੀ ਹੋਵੇਗੀ ਅੰਗਰੇਜ਼ੀ

ਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦ

UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ