Tuesday, June 17, 2025

Chandigarh

ਚੰਨੀ ਨੂੰ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਬਣਾਏ ਜਾਣ ਤੇ ਕੰਗ ਬੁਖਲਾਹਟ ਵਿੱਚ ਆਕੇ ਕਰ ਰਹੇ ਹਨ ਬੇਤੁਕੀ ਬਿਆਨ ਬਾਜੀ: ਜੀਤੀ ਪਡਿਆਲਾ

August 30, 2023 06:11 PM
Rozana Sehaj times

ਕੁਰਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਦੀ ਹਾਈ ਕਮਾਂਡ ਵੱਲੋਂ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਬਣਾਏ ਜਾਣ ਸਬੰਧੀ ਆਮ ਆਦਮੀ ਪਾਰਟੀ ਦੇ ਆਗੂ  ਜਗਮੋਹਣ ਸਿੰਘ ਕੰਗ ਬੁਖਲਾਹਟ ਵਿੱਚ ਆ ਕੇ ਬੇਤੁਕੀ ਬਿਆਨ ਬਾਜੀ ਕਰ ਰਹੇ ਹਨ, ਜੋ ਕਿ ਅਤਿ ਨਿੰਦਣਯੋਗ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਜਿਲਾ ਕਾਂਗਰਸ ਕਮੇਟੀ ਦੇ ਜਿਲਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਅੱਜ ਕੁਰਾਲੀ ਵਿਖੇ ਕੀਤਾ। ਜੀਤੀ ਪਡਿਆਲਾ ਨੇ ਕਿਹਾ ਕਿ  ਕਾਂਗਰਸ  ਪਾਰਟੀ ਵਿੱਚ ਮੰਤਰੀ ਰਹਿ ਕੇ ਅਨੰਦ ਭੋਗਣ ਵਾਲੇ ਇਸ ਆਗੂ ਨੂੰ ਇਹੋ ਅਜਿਹੀਆਂ ਸਲਾਹਾ ਆਪਣੀ ਪਾਰਟੀ ਦੇ ਮੁੱਖ ਮੰਤਰੀ ਭਗੰਵਤ ਮਾਨ ਨੂੰ ਦੇਣੀਆਂ ਚਾਹੀਦੀਆਂ ਹਨ, ਜਿਸ ਸਰਕਾਰ ਵਿੱਚ ਭ੍ਰਿਸ਼ਟ ਕਟਾਰੂ ਚੱਕ ਵਰਗੇ ਮੰਤਰੀ ਹਨ, ਉਨਾਂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਉਣ ਲਈ ਕਹਿਣ, ਨਾ ਕਿ ਚੰਨੀ ਦੇ ਖਿਲਾਫ ਗਲਤ ਬਿਆਨ ਬਾਜੀ ਕਰਨ।  ਉਨਾਂ ਕਿਹਾ ਕਿ ਪਰੰਤੁ ਉਨਾਂ ਨੂੰ ਚਹੀਦਾ ਹੈ ਕਿ  ਪੰਜਾਬ ਦੀ ਭੋਲੀ ਭਾਲੀ ਜਨਤਾ ਨੂੰ ਝੂਠੇ ਲਾਰੇ ਲਾਕੇ ਸੱਤਾ ਵਿੱਚ  ਆਈ ਆਮ ਆਦਮੀ ਦੀ ਸਰਕਾਰ ਖਿਲਾਫ  ਰੋਜਾਨਾ ਬੇਰੁਜਗਾਰ, ਕਿਸਾਨ ਤੇ ਹੋਰ ਜਥੇਬੰਦੀਆਂ ਵੱਲੋਂ ਸੜਕਾਂ ਤੇ ਉਤਰਕੇ ਅਪਣੇ ਹੱਕਾਂ ਲਈ ਧਰਨੇ ਲਾ ਜਾ ਰਹੇ ਹਨ ਉਨਾਂ ਦੀ ਸਬੰਧੀ ਆਵਾਜ਼ ਉਠਾਉਣ ਨਾ ਕਿ ਕਾਂਗਰਸ ਪਾਰਟੀ ਦੇ ਅੰਦਰੂਨੀ ਮਸਲਿਆਂ ਵਿੱਚ। ਉਨ੍ਹਾਂ ਅੱਗੇ ਕਿ ਜਗਮੋਹਨ ਸਿੰਘ ਕੰਗ ਹਰ ਵਾਰ ਭੁੱਲ ਜਾਂਦੇ ਹਨ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿਚੋਂ ਕੱਢਿਆ ਜਾ ਚੁੱਕਾ ਹੈ, ਉਹ ਸਿਰਫ ਆਮ ਆਦਮੀ ਪਾਰਟੀ ਦੀ ਚਿੰਤਾ ਕਰਨ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ