Monday, November 03, 2025

Chandigarh

ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ-ਹਰਪਾਲ ਸਿੰਘ ਚੀਮਾ

August 30, 2023 06:25 PM
SehajTimes
ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟਾਲਰੇਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਇਸੇ ਤਹਿਤ ਜਨਰਲ ਮੈਨੇਜਰ ਪੰਜਾਬ ਰੋਡਵੇਜ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਨੂੰ ਰਿਸ਼ਵਤ ਦੇ ਮਾਮਲੇ ਵਿੱਚ ਮੁੱਅਤਲ ਕੀਤਾ ਗਿਆ ਹੈ।
 
ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਅਤਲ ਕੀਤੀ ਗਈ ਸਹਾਇਕ ਕੰਟਰੋਲਰ ਸੀਮਾ ਗੁਪਤਾ ਜਨਰਲ ਮੈਨੇਜਰ ਪੰਜਾਬ ਰੋਡਵੇਜ ਲੁਧਿਆਣਾ ਵਿਖੇ ਤਾਇਨਾਤ ਸੀ ਅਤੇ ਉਸ ਕੋਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਵਾਧੂ ਚਾਰਜ ਵੀ ਸੀ। ਉਨ੍ਹਾਂ ਦੱਸਿਆ ਕਿ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਸੀ ਕਿ ਇਹ ਅਧਿਕਾਰੀ ਯੂਨੀਵਰਸਿਟੀ ਦੇ ਕਰਮਚਾਰੀਆਂ ਤੋਂ ਪ੍ਰੋਬੇਸ਼ਨ ਕਲੀਅਰ ਕਰਨ ਦੇ ਬਦਲੇ ਵਿੱਚ ਰਿਸਵਤ ਮੰਗਦੀ ਹੈ। 
 
ਸ. ਚੀਮਾ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੌਏ ਕੁਮਾਰ ਸਿਨਹਾ ਅਤੇ ਡਾਇਰੈਕਟਰ (ਖਜਾਨੇ ਤੇ ਲੇਖਾ) ਜਨਾਬ ਮੁਹੰਮਦ ਤਾਇਅਬ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਬੂਤ ਵਜੋਂ ਵੀਡਿਓ ਕਲਿੱਪ ਅਤੇ ਵੱਖ-ਵੱਖ ਅਖਬਾਰਾਂ ਵਿੱਚ ਲੱਗੀਆਂ ਖਬਰਾਂ ਵੀ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੜਤਾਲ ਉਪਰੰਤ ਉਕਤ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁੱਅਤਲ ਕਰ ਦਿੱਤਾ ਗਿਆ ਹੈ।
 
ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਲਈ ਪੰਜਾਬ ਸਰਾਕਰ ਵੱਲੋਂ ਚਲਾਈ ਗਈ ਮੁਹਿੰਮ ਦਾ ਜਿਕਰ ਕਰਦਿਆਂ ਸ. ਚੀਮਾ ਨੇ ਕਿਹਾ ਸਾਡੀ ਸਰਕਾਰ ਵੱਲੋਂ ਸਤਾ ਸੰਭਾਲਦਿਆਂ ਹੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਵਾ ਸਾਲ ਦੌਰਾਨ 400 ਤੋਂ ਵੱਧ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਕਿਸੇ ਸਿਆਸਤਦਾਨ ਜਾਂ ਅਧਿਕਾਰੀ ਨਾਲ ਵੀ ਲਿਹਾਜ਼ ਨਹੀਂ ਕੀਤਾ ਗਿਆ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ