Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Business

ਸਤੰਬਰ ਮਹੀਨੇ 'ਚ ਸਰਕਾਰ ਵਲੋਂ ਕਈ ਮਹੱਤਵਪੂਰਨ ਨਿਯਮਾਂ 'ਚ ਬਦਲਾਅ ਕੀਤਾ ਜਾ ਰਿਹਾ ਹੈ

August 31, 2023 06:00 PM
SehajTimes

ਨਵੀਂ ਦਿੱਲੀ - ਸਤੰਬਰ ਦਾ ਮਹੀਨਾ ਸ਼ੁਰੂ ਹੋਣ ਵਾਲਾ ਹੈ। ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਸਰਕਾਰ ਵਲੋਂ ਕਈ ਮਹੱਤਵਪੂਰਨ ਨਿਯਮਾਂ ਵਿਚ ਬਦਲਾਅ ਕੀਤਾ ਜਾ ਰਿਹਾ ਹੈ। ਅਜਿਹੇ 'ਚ ਦੇਸ਼ ਦੇ ਹਰੇਕ ਨਾਗਰਿਕ ਨੂੰ ਇਨ੍ਹਾਂ ਨਿਯਮਾਂ ਦੀ ਜਾਣਕਾਰੀ ਹੋਣਾ ਲਾਜ਼ਮੀ ਹੈ। ਸਤੰਬਰ ਦੇ ਮਹੀਨੇ ਸਭ ਤੋਂ ਮਹੱਤਵਪੂਰਨ ਕੰਮ 30 ਸਤੰਬਰ ਤੱਕ  2000 ਰੁਪਏ ਦੇ ਸਾਰੇ ਨੋਟਾਂ ਨੂੰ ਬਦਲਣਾ ਲਾਜ਼ਮੀ ਹੈ। ਆਰਬੀਆਈ ਮੁਤਾਬਕ 30 ਸਤੰਬਰ ਤੱਕ ਹੀ ਦੋ ਹਜ਼ਾਰ ਦੇ ਨੋਟ ਬਦਲੇ ਜਾ ਸਕਦੇ ਹਨ। ਅਜਿਹਾ ਨਾ ਕਰਨ ਵਾਲਿਆਂ ਨੂੰ ਵਿੱਤੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਓ ਜਾਣਦੇ ਹਾਂ ਸਤੰਬਰ ਮਹੀਨੇ 'ਚ ਹੋਣ ਵਾਲੇ ਹੋਰ ਅਹਿਮ ਬਦਲਾਵਾਂ ਬਾਰੇ

ਦੋ ਹਜ਼ਾਰ ਰੁਪਏ ਦੇ ਨੋਟ ਬਦਲਣ ਦੀ ਆਖ਼ਰੀ ਤਾਰੀਖ਼

ਇਸ ਮਹੀਨੇ ਭਾਵ 30 ਸਤੰਬਰ 2023 ਨੂੰ 2,000 ਰੁਪਏ ਦੇ ਨੋਟ ਬਦਲਣ ਦੀ ਸਮਾਂ ਸੀਮਾ ਖਤਮ ਹੋ ਜਾਵੇਗੀ। ਅਜਿਹੀ ਸਥਿਤੀ ਵਿੱਚ ਤੁਹਾਨੂੰ ਆਪਣੇ ਕੋਲ ਰੱਖੇ ਹੋਏ 2000 ਰੁਪਏ ਦੇ ਨੋਟਾਂ ਨੂੰ ਜਲਦੀ ਤੋਂ ਜਲਦੀ ਨਜ਼ਦੀਕੀ ਬੈਂਕ ਸ਼ਾਖਾ ਵਿੱਚ ਹੋਰ ਨਕਦੀ ਦੇ ਰੂਪ ਵਿੱਚ ਬਦਲ ਲੈਣਾ ਚਾਹੀਦਾ ਹੈ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਤੁਹਾਨੂੰ ਨੁਕਸਾਨ ਝੱਲਣਾ ਪੈ ਸਕਦਾ ਹੈ

ਆਈਪੀਓ ਲਾਂਚ ਕਰਨ ਵਾਲੀਆਂ ਕੰਪਨੀਆਂ ਨੂੰ 1 ਸਤੰਬਰ ਤੋਂ ਸ਼ੇਅਰ ਦੀ ਸੂਚੀਬੱਧਤਾ ਤਿੰਨ ਦਿਨਾਂ ਵਿਚ ਕਰਵਾਉਣੀ ਹੋਵੇਗੀ। ਹੁਣ ਇਹ 6 ਦਿਨਾਂ ਵਿੱਚ ਹੁੰਦੀ ਹੈ। ਇਸ ਸਮੇਂ ਇਹ ਸਵੈਇੱਛਤ ਹੈ। ਇਹ 1 ਦਸੰਬਰ ਤੋਂ ਲਾਜ਼ਮੀ ਹੋਵੇਗਾ। ਇਸ ਦਾ ਅਸਰ ਇਹ ਹੋਵੇਗਾ ਕਿ ਜੇਕਰ ਆਈਪੀਓ 'ਚ ਸ਼ੇਅਰ ਨਹੀਂ ਮਿਲੇ ਤਾਂ ਪੈਸੇ ਤਿੰਨ ਦਿਨਾਂ ਦੇ ਅੰਦਰ ਵਾਪਸ ਆ ਜਾਣਗੇ।

ਪੈਨ ਅਤੇ ਆਧਾਰ ਨੂੰ ਲਿੰਕ ਕਰਨ ਦਾ ਆਖਰੀ ਮੌਕਾ

ਪੈਨ ਅਤੇ ਆਧਾਰ ਕਾਰਡ ਨੂੰ ਲਿੰਕ ਕਰਨ ਦੇ ਮਾਮਲੇ ਵਿੱਚ ਵੀ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜੇਕਰ ਕੋਈ ਨਾਗਰਿਕ ਇਸ ਮਹੀਨੇ ਦੇ ਅੰਤ ਤੱਕ ਪੈਨ-ਆਧਾਰ ਨੂੰ ਲਿੰਕ ਨਹੀਂ ਕਰਦਾ ਹੈ, ਤਾਂ ਸਤੰਬਰ ਮਹੀਨੇ ਤੋਂ ਬਾਅਦ ਯਾਨੀ 1 ਅਕਤੂਬਰ, 2023 ਤੋਂ, ਉਸਦਾ ਪੈਨ ਕਾਰਡ ਬੰਦ ਹੋ ਜਾਵੇਗਾ। ਇਹ ਤੁਹਾਡੇ ਡੀਮੈਟ ਖਾਤੇ ਨੂੰ ਵੀ ਪ੍ਰਭਾਵਿਤ ਕਰੇਗਾ। ਅਜਿਹੀ ਸਥਿਤੀ ਵਿੱਚ ਜ਼ਰੂਰੀ ਹੈ ਕਿ ਇਸ ਕੰਮ ਨੂੰ ਜਲਦੀ ਤੋਂ ਜਲਦੀ ਪੂਰਾ ਕਰ ਲਿਆ ਜਾਵੇ।

 

 

Have something to say? Post your comment

 

More in Business

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਬਾਗਬਾਨੀ ਵਿਭਾਗ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ 27 ਅਤੇ 28 ਫਰਵਰੀ ਨੂੰ

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ