Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Doaba

ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਦੇ ਇਕ ਹੋਰ ਫ਼ੈਸਲੇ ਦੀ ਹਮਾਇਤ ਕਰਨ ਦਾ ਐਲਾਨ ਕੀਤਾ

September 01, 2023 04:23 PM
SehajTimes

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਦੇ ਇਕ ਹੋਰ ਫ਼ੈਸਲੇ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਦਰਅਸਲ ਕੇਂਦਰ ਸਰਕਾਰ ਆਗਾਮੀ ਸੈਸ਼ਨ ਵਿਚ ਜਿਹੜਾ ਬਿੱਲ “ਇਕ ਦੇਸ਼-ਇਕ ਚੋਣ” ਲਿਆਉਣ ਦੀ ਤਿਆਰੀ ਕਰ ਰਹੀ ਹੈ, ਉਸ ਬਿੱਲ ਦੇ ਆਉਣ ਤੋਂ ਪਹਿਲਾਂ ਹੀ ਸੁਖਬੀਰ ਸਿੰਘ ਨੇ ਇਸ ਬਿੱਲ ਦੀ ਹਮਾਇਤ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਬਿੱਲ ਤੋਂ ਖ਼ੁਸ਼ ਹੈ ਅਤੇ ਘੱਟੋਂ ਘੱਟ ਦੇਸ਼ ਦੇ ਅੰਦਰ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਇਕੱਠੀਆਂ ਹੋਣੀਆਂ ਚਾਹੀਦੀਆਂ ਹਨ। ਹਰ ਦੂਜੇ ਦਿਨ ਚੋਣਾਂ ਨਹੀਂ ਹੋਣਾ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ “ਇਕ ਦੇਸ਼-ਇਕ ਚੋਣ” ਵਿਚ ਸਾਰੇ ਦੇਸ਼ ਦੀ ਸਹਿਮਤੀ ਹੋਣੀ ਚਾਹੀਦੀ ਹੈ। 

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 'ਇਕ ਰਾਸ਼ਟਰ, ਇਕ ਚੋਣ' ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ 'ਚ ਇਕ ਕਮੇਟੀ ਦਾ ਗਠਨ ਕੀਤਾ ਹੈ। ਸਰਕਾਰ ਵੱਲੋਂ 18 ਸਤੰਬਰ ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ਦੇ ਐਲਾਨ ਦੇ ਇਕ ਦਿਨ ਬਾਅਦ ਇਹ ਕਦਮ ਸਾਹਮਣੇ ਆਇਆ ਹੈ। ਸਰਕਾਰ ਨੇ ਹਾਲਾਂਕਿ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਏਜੰਡਾ ਐਲਾਨ ਨਹੀਂ ਕੀਤਾ ਹੈ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਅਤੇ ਰਾਜ ਵਿਧਾਨ ਸਭਾ ਦੀਆਂ ਚੋਣਾਂ ਇਕੱਠੇ ਕਰਵਾਉਣ 'ਤੇ ਕਈ ਸਾਲਾਂ ਤੋਂ ਦ੍ਰਿੜਤਾ ਨਾਲ ਜ਼ੋਰ ਦੇ ਰਹੇ ਹਨ ਅਤੇ ਇਸ ਸੰਬੰਧ 'ਚ ਸੰਭਾਵਨਾਵਾਂ 'ਤੇ ਵਿਚਾਰ ਦੀ ਜ਼ਿੰਮੇਵਾਰੀ ਰਾਮਨਾਥ ਕੋਵਿੰਦ ਨੂੰ ਸੌਂਪਣ ਦਾ ਫ਼ੈਸਲਾ, ਚੋਣ ਸੰਬੰਧੀ ਆਪਣੇ ਦ੍ਰਿਸ਼ਟੀਕੋਣ ਦੇ ਵਿਸ਼ੇ 'ਚ ਸਰਕਾਰ ਦੀ ਗੰਭੀਰਤਾ ਨੂੰ ਰੇਖਾਂਕਿਤ ਕਰਦਾ ਹੈ। ਨਵੰਬਰ-ਦਸੰਬਰ 'ਚ 5 ਰਾਜਾਂ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਤੋਂ ਬਾਅਦ ਅਗਲੇ ਸਾਲ ਮਈ-ਜੂਨ 'ਚ ਲੋਕ ਸਭਾ ਚੋਣਾਂ ਹਨ। ਸਰਕਾਰ ਦੇ ਇਸ ਕਦਮ ਨਾਲ ਆਮ ਚੋਣਾਂ ਅਤੇ ਕੁਝ ਸੂਬਿਆਂ ਦੀਆਂ ਚੋਣਾਂ ਨੂੰ ਅੱਗੇ ਵਧਾਉਣ ਦੀਆਂ ਸੰਭਾਵਨਾਵਾਂ ਵੀ ਖੁੱਲ੍ਹੀਆਂ ਹਨ, ਜੋ ਲੋਕ ਸਭਾ ਚੋਣਾਂ ਦੇ ਬਾਅਦ ਜਾਂ ਨਾਲ ਹੋਣੀਆਂ ਹਨ।

 

 

Have something to say? Post your comment

 

More in Doaba

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼