Wednesday, February 25, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

International

ਦੁਬਈ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

September 01, 2023 04:33 PM
SehajTimes

 ਦੁਬਈ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਹਾਜੀਪੁਰ ਦੇ ਪਿੰਡ ਸਿਬੋਚੱਕ ਦਾ ਨੌਜਵਾਨ ਰੋਜ਼ੀਰੋਟੀ ਕਮਾਉਣ ਲਈ ਦੁਬਈ ਗਿਆ ਸੀ, ਜਿੱਥੇ ਵਿਦੇਸ਼ 'ਚ ਹੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਪਿੰਡ ਸਿਬੋਚੱਕ ਦੇ ਤਰਸੇਮ ਲਾਲ ਪੁੱਤਰ ਮੋਹਨ ਸਿੰਘ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੁਲਵੀਰ ਸਿੰਘ (28) ਫਰਵਰੀ 2019 ਵਿੱਚ ਪਲੰਬਰ ਦੇ ਕੰਮ 'ਚ ਦੁਬਈ ਦੀ ਇਕ ਕੰਪਨੀ ਵਿੱਚ ਗਿਆ ਸੀ। ਉਥੇ 6 ਮਹੀਨੇ ਕੰਮ ਕਰਨ ਪਿੱਛੋਂ ਉਸ ਨੂੰ ਕੰਪਨੀ ਦੇ ਮਾਲਕ ਵੱਲੋਂ ਤਨਖ਼ਾਹ ਨਾ ਦਿੱਤੇ ਜਾਣ ਕਾਰਨ ਉਸ ਨੂੰ ਕੰਪਨੀ ਛੱਡਣੀ ਪਈ ਅਤੇ ਉਸ ਪਿੱਛੋਂ ਉਹ ਵੱਖ-ਵੱਖ ਥਾਵਾਂ 'ਤੇ ਕੰਮ ਕਰਦਾ ਰਿਹਾI 

ਉਨ੍ਹਾਂ ਅੱਗੇ ਦੱਸਿਆ ਕਿ ਅਸੀਂ ਕੁਲਵੀਰ ਨੂੰ ਕਈ ਵਾਰ ਘਰ ਵਾਪਸ ਆਉਣ ਲਈ ਕਿਹਾ ਪਰ ਉਸ ਨੇ ਇਕ ਹੀ ਜਵਾਬ ਦਿੱਤਾ ਕਿ ਮੈਂ ਵਾਪਸ ਨਹੀਂ ਆ ਸਕਦਾ। ਮੈਨੂੰ ਭਾਰਤ ਆਉਣ ਲਈ ਦੁਬਈ 'ਚ ਦੋ ਸਾਲ ਜੇਲ੍ਹ ਵਿੱਚ ਰਹਿਣਾ ਪਵੇਗਾ ਬਸ ਇਸੇ ਕਾਰਨ ਕੁਲਵੀਰ 4 ਸਾਲਾਂ 'ਚ ਵਾਪਸ ਨਹੀਂ ਆ ਸਕਿਆI ਵੀਰਵਾਰ ਸਵੇਰੇ ਸਾਨੂੰ ਕੁਲਵੀਰ ਦੇ ਸਾਥੀ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਕੁਲਵੀਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈI ਮੌਤ ਦੀ ਸੂਚਨਾ ਮਿਲਦੇ ਹੀ ਸਾਰੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ ਹੈI ਕੁਲਵੀਰ ਸਿੰਘ ਦੇ ਪਰਿਵਾਰ ਸਣੇ ਪਿੰਡ ਦੇ ਲੋਕਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੁਲਵੀਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ 'ਚ ਉਨ੍ਹਾਂ ਮਦਦ ਕੀਤੀ ਜਾਵੇ। 

 

 

Have something to say? Post your comment

 

More in International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ