Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਏ. ਡੀ. ਸੀ. ਦੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ

September 01, 2023 04:38 PM
SehajTimes

ਵਧੀਕ ਡਿਪਟੀ ਕਮਿਸ਼ਨਰ ਵਰਿੰਦਰ ਪਾਲ ਸਿੰਘ ਬਾਜਵਾ ਨੇ ਕਿਹਾ ਕਿ ਡੇਂਗੂ ਦੀ ਬਿਮਾਰੀ ਨੂੰ ਅਸਰਦਾਰ ਢੰਗ ਨਾਲ ਫ਼ੈਲਣ ਤੋਂ ਰੋਕਿਆ ਜਾ ਸਕਦਾ ਹੈ ਜੇਕਰ ਕੁਝ ਮਿੰਟ ਲਗਾ ਕੇ ਇਹ ਯਕੀਨੀ ਬਣਾ ਲਿਆ ਜਾਵੇ ਕਿ ਆਪਣੇ ਘਰਾਂ ਅਤੇ ਆਲੇ-ਦੁਆਲੇ ਸਾਫ਼ ਪਾਣੀ ਇਕੱਠਾ ਨਹੀਂ ਹੋਣ ਦਿੱਤਾ ਜਾਵੇਗਾ। ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਰਿੰਦਰ ਪਾਲ ਸਿੰਘ ਬਾਜਵਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਥੇ ਵੀ ਐਡੀਜ਼ ਮੱਛਰ ਪੈਦਾ ਹੋ ਸਕਦੇ ਹਨ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਉਹ ਆਪਣੇ-ਆਪ ਅਤੇ ਹੋਰਨਾਂ ਨੂੰ ਵੀ ਡੇਂਗੂ ਤੋਂ ਬਚਾਅ ਸਕਣਗੇ। ਉਨ੍ਹਾਂ ਕਿਹਾ ਕਿ ਡੇਂਗੂ ਮੱਛਰ ਦਾ ਦਾਇਰਾ 200 ਮੀਟਰ ਦੇ ਘੇਰੇ ਤੱਕ ਹੈ, ਇਸ ਲਈ ਜੇਕਰ ਲੋਕ ਆਪਣੇ ਘਰਾਂ ਦੀ ਸਾਫ਼-ਸਫ਼ਾਈ ਕਰਨ ਦੇ ਨਾਲ ਹੋਰਨਾਂ ਨੂੰ ਵੀ ਅਜਿਹਾ ਕਰਨ ਲਈ ਉਤਸ਼ਾਹਿਤ ਕਰਨਗੇ ਤਾਂ ਇਹ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਖਿਲਾਫ਼ ਲੜਾਈ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟਰੇਆਂ ਅਤੇ ਘਰ ’ਚ ਰੱਖੇ ਹੋਰ ਬਰਤਾਨਾਂ ’ਚ ਸਾਫ਼ ਪਾਣੀ ਜਮ੍ਹਾਂ ਨਹੀਂ ਹੋਣ ਦੇਣਾ ਚਾਹੀਦਾ। ਬਾਜਵਾ ਨੇ ਕਿਹਾ ਕਿ ਹੁਣ ਤੱਕ ਜ਼ਿਲ੍ਹੇ ’ਚ 48 ਡੇਂਗੂ ਦੇ ਕੇਸ ਸਾਹਮਣੇ ਆ ਚੁੱਕੇ ਹਨ ਅਤੇ ਪਿਛਲੇ ਸਾਲਾਂ ਦੇ ਮੁਕਾਬਲੇ ਹੁਣ ਇਹ ਬਿਮਾਰੀ ਵੱਡੇ ਪੱਧਰ ’ਤੇ ਕਾਬੂ ਹੇਠ ਹੈ। 

ਉਨ੍ਹਾਂ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਸਰਗਰਮੀਆਂ ਅਧੀਨ ਮਨਾਇਆ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਡੇਂਗੂ ਦੀ ਬਿਮਾਰੀ ਦੇ ਲੱਛਣਾਂ ਅਤੇ ਇਸ ਤੋਂ ਬਚਾਅ ਬਾਰੇ ਜਾਣੂੰ ਕਰਵਾਇਆ ਜਾਵੇ। ਉਨ੍ਹਾਂ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਕਿਹਾ ਕਿ ਡੇਂਗੂ ਨੂੰ ਕਾਬੂ ਹੇਠ ਰੱਖਣ ਲਈ ਆਪਣੇ-ਆਪਣੇ ਖੇਤਰਾਂ ’ਚ ਡਰਾਈ ਡੇਅ ਮੁਹਿੰਮ ਦੀ ਅਗਵਾਈ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਵਲੋਂ ਆਮ ਆਦਮੀ ਕਲੀਨਿਕਾਂ ਦੀ ਕਾਰਜ ਪ੍ਰਣਾਲੀ, ਐੱਮ. ਆਰ. ਇਲੀਮੀਨੇਸ਼ਨ ਪ੍ਰੋਗਰਾਮ, ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ, ਡੀ-ਅਡੈਕਸ਼ਨ ਅਤੇ ਓਟਸ ਸੈਂਟਰਾਂ, ਜਨਨੀ ਸੁਰੱਕਸ਼ਾ ਯੋਜਨਾ, ਟੀਬੀ ਮੁਕਤ ਅਭਿਆਨ ਪ੍ਰੋਗਰਾਮ ਅਤੇ ਹੋਰਨਾਂ ਦਾ ਵੀ ਜਾਇਜ਼ਾ ਲਿਆ ਗਿਆ। 

Have something to say? Post your comment

 

More in Doaba

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ

ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ

ਬਲਾਚੌਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਵਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਡਾਈਟੀਸ਼ੀਅਨ ਕੈਂਪ ਦਾ 117 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਬਲਾਚੌਰ ਵਿੱਚ ‘ਆਪ’ ਦਾ ਵੱਡਾ ਪ੍ਰਦਰਸ਼ਨ -ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਵਿਚ ਪਾਰਟੀ ਛੱਡਣ ਵਾਲਿਆਂ ਦਾ ਫੂਕਿਆ ਪੁਤਲਾ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ