Saturday, December 13, 2025

Malwa

ਰਾਸ਼ਟਰੀ ਬਾਸਕਟਬਾਲ ਚੈਂਪੀਅਨਸ਼ਿਪ ਲਈ ਤਿਆਰੀਆਂ ਮੁਕੰਮਲ

September 01, 2023 06:41 PM
SehajTimes

ਪਟਿਆਲਾ : 2 ਸਤੰਬਰ ਤੋਂ ਸ਼ੁਰੂ ਹੋ ਰਹੀ 31ਵੀਂ ਨਵੋਦਿਆ ਵਿਦਿਆਲਿਆ ਸਮਿਤੀ ਰਾਸ਼ਟਰੀ ਬਾਸਕਟਬਾਲ ਚੈਂਪੀਅਨਸ਼ਿਪ ਕਰਵਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਕੂਲ ਦੇ ਪ੍ਰਿੰਸੀਪਲ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਵਿੱਚ ਨਵੋਦਿਆ ਵਿਦਿਆਲਿਆ ਸਮਿਤੀ ਦੀਆਂ ਅੱਠ ਟੀਮਾਂ ਭਾਗ ਲੈਣਗੀਆਂ। ਮੁਕਾਬਲੇ ਵਿੱਚ ਭਾਗ ਲੈਣ ਲਈ ਖੇਤਰੀ ਡਵੀਜ਼ਨ- ਭੋਪਾਲ, ਚੰਡੀਗੜ੍ਹ, ਹੈਦਰਾਬਾਦ, ਜੈਪੁਰ, ਲਖਨਊ, ਪੁਣੇ, ਪਟਨਾ ਅਤੇ ਸ਼ਿਲਾਂਗ ਦੀਆਂ ਟੀਮਾਂ ਆਪਣੇ ਮਾਰਗਦਰਸ਼ਕ ਅਧਿਆਪਕਾਂ ਸਮੇਤ ਪਹੁੰਚੀਆਂ ਹਨ। ਇਨ੍ਹਾਂ ਟੀਮਾਂ ਵਿੱਚ 240 ਵਿਦਿਆਰਥਣਾਂ ਅਤੇ 240  ਵਿਦਿਆਰਥੀ ਭਾਗ ਲੈਣਗੇ। ਜੋ ਕਿ 14 ਸਾਲ, 17 ਸਾਲ  ਅਤੇ 19 ਸਾਲ ਉਮਰ ਵਰਗ ਵਿੱਚ ਨਿਰਧਾਰਤ ਗਰੁੱਪ ਵਿੱਚ ਭਾਗ ਲੈਣਗੇ। ਇਹ ਮੁਕਾਬਲਾ 02 ਸਤੰਬਰ ਤੋਂ 04 ਸਤੰਬਰ ਤੱਕ ਕਰਵਾਇਆ ਜਾਵੇਗਾ। ਐਨ.ਵੀ.ਐੱਸ. ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਦਾ ਉਦਘਾਟਨੀ ਸਮਾਰੋਹ 02 ਸਤੰਬਰ ਨੂੰ ਸਵੇਰੇ 09:30 ਵਜੇ ਹੋਵੇਗਾ। ਇਸ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਸਾਕਸ਼ੀ ਸਾਹਨੀ, ਡਿਪਟੀ ਕਮਿਸ਼ਨਰ, ਪਟਿਆਲਾ ਹੋਣਗੇ।

Have something to say? Post your comment

 

More in Malwa

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

ਸੁਨਾਮ 'ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ 

ਸੁਨਾਮ ਨਗਰ ਕੌਂਸਲ ਦੀ ਮਿਆਦ ਚਾਰ ਮਹੀਨੇ ਬਾਕੀ

ਰਾਜਾ ਬੀਰਕਲਾਂ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ 

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ