Monday, November 03, 2025

Chandigarh

ਮੁੱਖ ਮੰਤਰੀ ਭਗਵੰਤ ਮਾਨ ਨੇ ਪਟਵਾਰੀਆਂ ਦੀਆਂ 586 ਨਵੀਆਂ ਪੋਸਟਾਂ ਕੱਢਣ ਦਾ ਐਲਾਨ

September 02, 2023 04:39 PM
SehajTimes

 ਪਟਵਾਰੀਆਂ ਨੂੰ ਕਲਮ ਛੋੜ ਹੜਤਾਲ ਨਾ ਕਰਨ ਦੀ ਚਿਤਾਵਨੀ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਵਾਰੀਆਂ ਦੀਆਂ 586 ਨਵੀਆਂ ਪੋਸਟਾਂ ਕੱਢਣ ਦਾ ਐਲਾਨ ਕੀਤਾ ਹੈ। ਅੱਜ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਪਟਵਾਰੀਆਂ ਦੇ ਸਰਕਲ ਦੀ ਕੋਈ ਜਗ੍ਹਾ ਖਾਲ੍ਹੀ ਨਹੀਂ ਰਹਿਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ 741 ਉਹ ਪਟਵਾਰੀ ਕੈਂਡੀਡੇਟਸ ਜਿਹੜੇ ਟ੍ਰੇਨਿੰਗ ’ਤੇ ਸੀ, ਉਨ੍ਹਾਂ ਨੂੰ ਫੀਲਡ ਵਿਚ ਲੈ ਕੇ ਆ ਰਹੇ ਹਾਂ। ਉਨ੍ਹਾਂ ਦੀ 15 ਮਹੀਨੇ ਦੀ ਟ੍ਰੇਨਿੰਗ ਸੀ, ਜੋ ਹੁਣ ਸਿਰਫ ਦੋ-ਤਿੰਨ ਮਹੀਨਿਆਂ ਦੀ ਹੀ ਬਾਕੀ ਬਚੀ ਹੈ। ਲਿਹਾਜ਼ਾ ਉਨ੍ਹਾਂ ਨੂੰ ਟ੍ਰੇਨਿੰਗ ਤੋਂ ਫੀਲਡ ਵਿਚ ਲੈ ਕੇ ਆਂਦਾ ਜਾ ਰਿਹਾ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ 710 ਅਜਿਹੀਆਂ ਪੋਸਟਾਂ ਹਨ, ਜਿਨਾਂ ਨੂੰ ਅਜੇ ਤਕ ਨਿਯੁਕਤੀ ਪੱਤਰ ਨਹੀਂ ਮਿਲੇ ਹਨ। ਕੁੱਝ ਕਾਰਵਾਈ ਰਹਿੰਦੀ ਸੀ ਜਿਸ ਕਾਰਣ ਇਹ ਨਹੀਂ ਦਿੱਤੇ ਗਏ। ਇਸ ਲਈ ਗ੍ਰਹਿ ਵਿਭਾਗ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਜਲਦੀ ਤੋਂ ਜਲਦੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ। ਇਸ ਤੋਂ ਇਲਾਵਾ ਪਟਵਾਰੀਆਂ ਦੀਆਂ 586 ਨਵੀਆਂ ਪੋਸਟਾਂ ਕੱਢੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਕੁੱਲ 2037 ਸਰਕਲ ਬਣਦੇ ਹਨ, ਜਿਨ੍ਹਾਂ ਵਿਚ 1623 ਪਹਿਲਾਂ ਹੀ ਹਨ। ਪੰਜਾਬ ਵਿਚ ਪਟਵਾਰੀਆਂ ਦਾ ਪੂਰਾ ਸਰਕਲ ਮੁਕੰਮਲ ਹੋਵੇਗਾ ਅਤੇ ਲੋਕਾਂ ਨੂੰ ਪੂਰੀ ਸਹੂਲਤ ਦਿੱਤੀ ਜਾਵੇਗੀ। 

 

 

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ