ਨਸ਼ੇ ਦੀ ਵਿਕਰੀ ਲਈ ਮਸ਼ਹੂਰ ਪਿੰਡ ਜੋੜਾ ਛਤਰਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲੀਸ ਵੱਲੋਂ ਨ੍ਹਵਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਲ੍ਹਾ ਪ੍ਰਸ਼ਾਸ਼ਨ ਅਤੇ ਪੁਲੀਸ ਵੱਲੋਂ ਸਾਂਝੇ ਤੌਰ ਤੇ ਇਸ ਪਿੰਡ ਨੂੰ ਗੋਦ ਲਿਆ ਗਿਆ ਹੈ ਅਤੇ ਪਿੰਡ ਵਿੱਚੋ ਨਸ਼ਾ ਖ਼ਤਮ ਕਰਨ ਦੇ ਲਈ ਵਿਸ਼ੇਸ਼ ਕਾਰਜ ਕੀਤੇ ਜਾ ਰਹੇ ਹਨ।ਐਸਐਸਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਪਿੰਡ ਜੋੜਾ ਛੱਤਰਾਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ।ਕੈਂਪ ਵਿੱਚ ਉਚੇਚੇ ਤੌਰ ਤੇ ਐੱਸ ਪੀ ਪ੍ਰਿਥੀਪਾਲ ਸਿੰਘ ਤੇ ਡੀਐਸਪੀ ਸੁਖਪਾਲ ਸਿੰਘ ਪਹੁੰਚੇ। ਪੁਲਿਸ ਅਧਿਕਾਰੀਆੰ ਨੇ ਆਪਣੇ ਸੰਬੋਧਨ ਦੇ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਹੋਏ ਕਿਹਾ ਕਿ ਨਸ਼ਾ ਸਮੁੱਚੀ ਮਨੁੱਖਤਾ ਦਾ ਸਭ ਤੋਂ ਵੱਡਾ ਦੁਸ਼ਮਣ ਸਾਬਤ ਹੋ ਰਿਹਾ ਹੈ। ਨੌਜਵਾਨ ਪੀੜੀ ਨਸ਼ੇ ਦੀ ਗ੍ਰਿਫਤ ਵਿੱਚ ਬੁਰੀ ਤਰਾਂ ਜਕੜੀ ਜਾ ਚੁੱਕੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦੀ ਲੋੜ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜਿਸ ਘਰ ਵਿੱਚ ਨਸ਼ਾ ਪਹੁੰਚ ਜਾਂਦਾ ਹੈ ਉਹ ਘਰ ਬਰਬਾਦ ਹੋ ਜਾਂਦਾ ਹੈ।, ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਦੀ ਜ਼ਰੂਰਤ ਹੈ। ਡੀਐਸਪੀ ਸੁਖਪਾਲ ਸਿੰਘ ਨੇ ਨੌਜਵਾਨਾਂ ਨੂੰ ਕਿਹਾ ਕਿ ਨੌਜਵਾਨ ਵੱਧ ਤੋਂ ਵੱਧ ਖੇਡਾਂ ਵੱਲ ਤੇ ਪੜਾਈ ਵੱਲ ਆਪਣਾ ਧਿਆਨ ਦੇਣ। ਗੁਰਦਾਸਪੁਰ ਜ਼ਿਲਾ ਪੁਲਿਸ ਵੱਲੋਂ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਕਿ ਨੌਜਵਾਨਾਂ ਦਾ ਧਿਆਨ ਨਸ਼ਿਆਂ ਤੋਂ ਮੋੜ ਕੇ ਚੰਗੇ ਕੰਮਾਂ ਵੱਲ ਲਗਾਇਆ ਜਾ ਸਕੇ ਅਤੇ ਨਸ਼ੇ ਨਾਲ ਪੀੜਤ ਪਿੰਡਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਅਜਿਹੇ ਸੈਮੀਨਾਰ ਲਗਾਤਾਰ ਲਗਾਏ ਜਾ ਰਹੇ ਹਨ। ਗ਼ੌਰਤਲਬ ਹੈ ਕਿ ਪਿੰਡ ਜੋੜਾ ਛਤਰਾਂ ਨਸ਼ੇ ਦੇ ਕਾਰਣ ਪਿਛਲੇ ਸਮੇਂ ਦੇ ਵਿੱਚ ਕਾਫ਼ੀ ਸੁਰਖੀਆਂ ਤੇ ਸੀ ਪਰ ਪੁਲਿਸ ਦੀ ਕੜੀ ਮਿਹਨਤ ਦੇ ਨਾਲ ਹੌਲੀ-ਹੌਲੀ ਇਸ ਵੱਡੇ ਪਿੰਡ ਵਿੱਚ ਨਸ਼ੇ 'ਤੇ ਕਾਬੂ ਪਾਇਆ ਜਾ ਰਿਹਾ ਹੈ।