Tuesday, June 17, 2025

Doaba

ਹਿਮਾਚਲ ਤੋਂ ਸ਼ਰਾਬ ਲਿਆ ਕੇ ਵੇਚਣ ਦੇ ਮਾਮਲੇ 'ਚ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

September 04, 2023 03:38 PM
SehajTimes

 ਬਾਹਰਲੇ ਸੂਬਿਆਂ ਤੋਂ ਸ਼ਰਾਬ ਲਿਆ ਕੇ ਟਾਂਡਾ ਇਲਾਕੇ ਵਿਚ ਵੇਚਣ ਵਾਲੇ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਟਾਂਡਾ ਪੁਲਸ ਨੇ 2 ਲੋਕਾਂ ਨੂੰ ਵੱਖ-ਵੱਖ ਸਥਾਨਾਂ ਤੋਂ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਥਾਣੇਦਾਰ ਗੁਰਮੀਤ ਸਿੰਘ ਅਤੇ ਜਸਵਿੰਦਰ ਸਿੰਘ ਨੇ ਇਹ ਕਾਰਵਾਈ ਕੀਤੀ ਹੈ।

ਥਾਣਾ ਮੁਖੀ ਨੇ ਦੱਸਿਆ ਕਿ ਥਾਣੇਦਾਰ ਗੁਰਮੀਤ ਸਿੰਘ ਦੀ ਟੀਮ ਨੇ ਮੁਖਬਰ ਦੀ ਸੂਚਨਾ ਦੇ ਅਧਾਰ ਤੇ ਅੱਡਾ ਸਰਾਂ ਇਲਾਕੇ ਵਿਚ ਅਵਤਾਰ ਸਿੰਘ ਤਾਰੀ ਪੁੱਤਰ ਅਮਰ ਚੰਦ ਵਾਸੀ ਢੱਟਾ ਦੇ ਕਬਜ਼ੇ ਵਿੱਚੋ ਹਿਮਾਚਲ ਪ੍ਰਦੇਸ਼ ਵਿਕਣ ਵਾਲੀ ਸ਼ਰਾਬ ਦੀਆਂ 48 ਬੋਤਲਾਂ ਬਰਾਮਦ ਕੀਤੀਆਂ ਹਨ। ਪੁਲਸ ਨੇ ਤਾਰੀ ਅਤੇ ਉਸਦੇ ਸਾਥੀ ਵਿਨੋਦ ਕੁਮਾਰ ਉਰਫ ਵਿਪਨ ਪੁੱਤਰ ਮਹਿੰਦਰ ਸਿੰਘ ਵਾਸੀ ਬੱਗੇਵਾਲ ਦੇ ਖ਼ਿਲਾਫ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। 

ਇਸੇ ਤਰਾਂ ਥਾਣੇਦਾਰ ਜਸਵਿੰਦਰ ਸਿੰਘ ਦੀ ਟੀਮ ਨੇ ਰੇਲਵੇ ਫਾਟਕ ਟਾਂਡਾ ਨੇੜਿਓਂ ਚਮਨ ਲਾਲ ਉਰਫ ਪੰਮਾ ਪੁੱਤਰ ਅਜੀਤ ਸਿੰਘ ਵਾਸੀ ਮੂਨਕ ਕਲਾਂ ਨੂੰ ਹਿਮਾਚਲ ਪ੍ਰਦੇਸ਼ ਵਿਕਰੀ ਵਾਲੀ ਸ਼ਰਾਬ ਦੀਆਂ 40 ਬੋਤਲਾਂ ਬਰਾਮਦ ਕੀਤੀਆਂ ਹਨ। ਪੁਲਸ ਨੇ ਪੰਮਾ ਅਤੇ ਰੇਲਵੇ ਫਾਟਕ ਟਾਂਡਾ ਨੇੜੇ ਰਹਿੰਦੇ ਉਸਦੇ ਸਾਥੀ ਬਾਦਲ ਖਿਲਾਫ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲਿਆਂ ਵਿਚ ਨਾਮਜਦ ਦੋਨਾਂ ਦੂਜੇ ਮੁਲਜਮਾਂ ਦੀ ਭਾਲ ਜਾਰੀ ਹੈ।

 

 

Have something to say? Post your comment

 

More in Doaba

ਪੰਜਾਬ ਸਰਕਾਰ ਨੂੰ 12 ਘੰਟੇ ਕੰਮ ਲੈਣ ਦੇ ਮਜ਼ਦੂਰ ਵਿਰੋਧੀ ਫੈਸਲੇ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ : ਬੇਗਮਪੁਰਾ ਟਾਈਗਰ ਫੋਰਸ

ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

ਐਸੋਸੀਏਟ ਅਧਿਆਪਕ ਯੂਨੀਅਨ ਹੁਸ਼ਿਆਰਪੁਰ ਦੀ ਹੋਈ ਚੋਣ

ਗਰਮੀ ਡੇ ਮੌਸਮ ਵਿੱਚ ਬਾਜ਼ਾਰ ਦੇ ਖੁੱਲ੍ਹੇ ਭੋਜਨ, ਤਲੀਆਂ ਚੀਜ਼ਾਂ, ਮਸਾਲੇਦਾਰ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ : ਡਾ. ਹਰਜੀਤ ਸਿੰਘ 

ਬਾਬਾ ਸਾਹਿਬ ਜੀ ਦੇ ਸਟੈਚੂਆਂ ਨੂੰ ਤੋੜ ਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ : ਸੰਤ ਕੁਲਵੰਤ ਰਾਮ ਭਰੋਮਜਾਰਾ

50 ਲੱਖ ਤੋਂ ਵੱਧ ਨਾਲ ਪਾਣੀ ਦੀ ਨਿਕਾਸੀ ਲਈ ਬਣੇ ਨਾਲੇ ਦੀ ਅੱਧੇ ਘੰਟੇ ਦੇ ਮੀਂਹ ਨੇ ਖੋਲੀ ਪੋਲ 

ਅਹਿਮਦਾਬਾਦ ਏਅਰ ਇੰਡੀਆ ਜਹਾਜ਼ ਹਾਦਸਾ ਭਾਰਤ ਅਤੇ ਦੁਨੀਆ ਲਈ ਇੱਕ ਦੁਖਦਾਈ ਘਟਨਾ ਹੈ: ਡਾ. ਰਮਨ ਘਈ

ਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ

ਪੰਜਾਬ ਵਿੱਚ ਖੇਡ ਸੱਭਿਆਚਾਰ ਸੁਰਜੀਤ ਕਰਨ ਦੀ ਸ਼ੁਰੂਆਤ: ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ 78 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦੇ ਪਹਿਲੇ ਬਹੁ-ਮੰਤਵੀ ਖੇਡ ਕੰਪਲੈਕਸ ਦੀ ਨੀਂਹ ਰੱਖੀ

ਸਮਾਜ ਪ੍ਰਤੀ ਉਸਾਰੂ ਸੋਚ ਅਤੇ ਲੋੜਵੰਦਾਂ ਲਈ ਤੱਤਪਰਤਾ ਰੱਖਣ ਵਾਲੀ ਸ਼ਖਸ਼ੀਅਤ ਦਾ ਮਾਲਕ ਹੈ ਸ਼ਾਇਰ ਮਹਿੰਦਰ ਸੂਦ ਵਿਰਕ