Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਚੌਥੇ ਦਿਨ 'ਖੇਡਾਂ ਵਤਨ ਪੰਜਾਬ ਦੀਆਂ 2023 ਸੀਜਨ-2', ਬਲਾਕ ਪੱਧਰੀ ਖੇਡਾਂ ਦੇ ਦਿਲਚਸਪ ਮੁਕਾਬਲੇ

September 04, 2023 06:41 PM
SehajTimes

ਨਾਭਾ, ਪਟਿਆਲਾ : ਬਲਾਕ ਨਾਭਾ ਵਿਖੇ ਅੱਜ ਆਖਰੀ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ। ਇਹਨਾਂ ਖੇਡਾਂ ਵਿੱਚ ਐਮ.ਐਲ.ਏ.  ਗੁਰਦੇਵ ਸਿੰਘ ਦੇਵ ਮਾਨ, ਪ੍ਰਿੰਸੀਪਲ ਜਸਪਾਲ ਸਿੰਘ, ਲਾਲੀ ਫਤਿਹਪੁਰ ਜਿਲ੍ਹਾ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਪੱਖੀ ਮਾਹੌਲ ਸਿਰਜਕੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ। ਨਾਭਾ ਬਲਾਕ ਵਿੱਚ ਵੱਖ-ਵੱਖ ਗੇਮਾਂ ਐਥਲੈਟਿਕਸ, ਖੋ-ਖੋ, ਟੱਗ ਆਫ ਵਾਰ, ਵਾਲੀਬਾਲ ਸ਼ੂਟਿੰਗ, ਵਾਲੀਬਾਲ ਸ਼ਮੈਸ਼ਿੰਗ, ਫੁੱਟਬਾਲ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਇਲ ਗੇਮਾਂ ਵਿੱਚ ਲਗਭਗ 1500 ਖਿਡਾਰੀਆਂ ਨੇ ਹਿੱਸਾ ਲਿਆ। ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਨਾਭਾ ਵਿਖੇ ਫੁੱਟਬਾਲ ਗੇਮ ਵਿੱਚ ਅੰਡਰ 14 ਲੜਕਿਆਂ ਵਿੱਚ ਡੀ ਪੀ ਐਸ ਸਿਲਵਰ ਸਿਟੀ ਦੀ ਟੀਮ, ਐਮ ਐਫ ਸੀ ਨਾਭਾ ਟੀਮ ਨੂੰ ਹਰਾ ਕੇ ਜੇਤੂ ਰਹੀ। ਅੰਡਰ 17 ਲੜਕਿਆਂ ਵਿੱਚ ਐਮ ਐਫ ਸੀ ਨਾਭਾ ਦੀ ਟੀਮ ਨੇ ਊਸ਼ਾ ਮਾਤਾ ਸਕੂਲ ਦੀ ਟੀਮ ਨੂੰ ਹਰਾਇਆ। ਨਾਭਾ ਮਾਡਰਨ ਸਕੂਲ ਦੀ ਟੀਮ ਨੇ ਗੌਰਮਿੰਟ ਮਾਡਲ ਸਕੂਲ ਦੀ ਟੀਮ ਨੂੰ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਉਮਰ ਵਰਗ 21-30 ਅਤੇ ਅੰਡਰ-19 ਵਿੱਚ ਐਮ ਐਫ ਸੀ ਨਾਭਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਲੜਕੀਆਂ ਅੰਡਰ-14 ਵਿੱਚ ਜੀਬੀਐਸ ਨਾਭਾ ਦੀ ਟੀਮ ਪਹਿਲੇ ਸਥਾਨ ਤੇ ਰਹੀ।

 


ਵਾਲੀਬਾਲ ਗੇਮ ਵਿੱਚ ਅੰਡਰ-14 ਲੜਕੀਆਂ ਕਲਗੀਧਰ ਮੂੰਗੋ ਦੀ ਟੀਮ ਨੇ ਪਹਿਲਾ ਸਥਾਨ ਅਤੇ ਮਾਡਲ ਸਕੂਲ ਨਾਭਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ 17 ਲੜਕੀਆਂ ਵਿੱਚ ਮਾਡਲ ਸਕੂਲ ਨਾਭਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਰਾਜਗੜ੍ਹ ਨੇ ਦੂਸਰਾ ਅਤੇ ਕਲਗੀਧਰ ਮੂੰਗੋ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ 21 ਲੜਕੀਆਂ ਵਿੱਚ ਗਰਲਜ ਸਕੂਲ ਨੇ ਪਹਿਲਾ ਅਤੇ ਜੱਸੋਮਾਜਰਾ ਨੇ ਦੂਸਰਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਇਸੇ ਤਰ੍ਹਾਂ ਲੜਕਿਆਂ ਵਿੱਚ ਅੰਡਰ 14 ਕਲਗੀਧਰ ਮੂੰਗੋ ਪਹਿਲਾ ਸਥਾਨ, ਮਾਡਲ ਸਕੂਲ ਦੂਸਰਾ ਸਥਾਨ ਅਤੇ ਰਾਜਗੜ੍ਹ ਦੀ ਟੀਮ ਤੀਸਰੇ ਸਥਾਨ ਤੇ ਰਹੀ। ਅੰਡਰ 17 ਮਾਡਲ ਸਕੂਲ ਦੀ ਟੀਮ ਨੇ ਪਹਿਲਾ, ਕਲਗੀਧਰ ਮੂੰਗੋ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਰਾਜਗੜ੍ਹ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਅੰਡਰ 21 ਵਿੱਚ ਬਾਬਰਪੁਰ ਟੀਮ ਨੇ ਪਹਿਲਾ ਅਤੇ ਸੈਂਟਰ ਨਾਭਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। 21-30 ਉਮਰ ਵਰਗ ਵਿੱਚ ਫਤਿਹਪੁਰ ਨੇ ਪਹਿਲਾ, ਨਾਭਾ ਸੈਂਟਰ ਨੇ ਦੂਸਰਾ ਅਤੇ ਬਾਬਰਪੁਰ ਨੇ ਤੀਸਰਾ ਸਥਾਨ ਹਾਸਲ ਕੀਤਾ। ਉਮਰ ਵਰਗ 31-40 ਅਤੇ 41-50 ਵਿੱਚ ਨਾਭਾ ਸੈਂਟਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਜਿੱਤ ਦਰਜ ਕੀਤੀ।

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ