Thursday, May 02, 2024

Sports

ਖੇਡਾਂ ਵਤਨ ਪੰਜਾਬ ਦੀਆਂ-23 : ਬਲਾਕ ਪੱਧਰੀ ਟੂਰਨਾਮੈਂਟ ਵਿੱਚ ਮਮਤਾ ਰਾਣੀ (ਪੀ.ਟੀ.ਆਈ.) ਨੇ ਜਿੱਤੇ ਤਿੰਨ ਗੋਲਡ ਮੈਡਲ

September 04, 2023 07:05 PM
SehajTimes

ਪਟਿਆਲਾ :  ਪੰਜਾਬ ਸਰਕਾਰ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ-2023 ਕਰਵਾਈਆਂ ਜਾ ਰਹੀਆਂ ਹਨ। ਖੇਡਾਂ ਵਤਨ ਪੰਜਾਬ ਦੀਆਂ-2023 ਦਾ ਇਸ ਵਕਤ ਬਲਾਕ ਪੱਧਰੀ ਟੂਰਨਾਮੈਂਟ ਚੱਲ ਰਿਹਾ। ਪਟਿਆਲਾ ਸ਼ਹਿਰੀ ਦਾ ਬਲਾਕ ਪੱਧਰੀ ਟੂਰਨਾਮੈਂਟ ਪੋਲੋ ਗਰਾਊਂਡ ਪਟਿਆਲਾ ਵਿਖੇ ਚੱਲ ਰਿਹਾ ਹੈ। ਇਨ੍ਹਾਂ ਖੇਡਾਂ ਵਿੱਚ ਛੋਟੇ ਤੋਂ ਲੈ ਕੇ ਵੱਡੇ ਤੱਕ ਹਰ ਵਿਅਕਤੀ ਭਾਗ ਲੈ ਰਿਹਾ ਹੈ। ਇਸ ਟੂਰਨਾਮੈਂਟ ਵਿੱਚ ਸਰਕਾਰੀ ਸਕੂਲ ਦੇ ਅਧਿਆਪਕ ਵੀ ਵੱਡੀ ਗਿਣਤੀ ਵਿੱਚ ਭਾਗ ਲੈ ਰਹੇ ਹਨ। ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਜੋ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ ਵਿਖੇ ਸੇਵਾ ਨਿਭਾ ਰਹੇ ਹਨ, ਨੇ ਵੀ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ। 3000 ਮੀਟਰ ਰੇਸ ਵਾਕ ਦੇ 41 ਤੋਂ 55 ਸਾਲ ਉਮਰ ਵਰਗ ਵਿੱਚ ਮਮਤਾ ਰਾਣੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਨੇ ਗੋਲਡ ਮੈਡਲ ਹਾਸਲ ਕੀਤਾ। ਲੰਬੀ ਛਾਲ ਦੇ 41 ਤੋਂ 55 ਸਾਲ ਉਮਰ ਵਰਗ ਵਿੱਚ ਸ੍ਰੀਮਤੀ ਮਮਤਾ ਰਾਣੀ ਰਾਣੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਨੇ ਗੋਲਡ ਮੈਡਲ ਹਾਸਲ ਕੀਤਾ। ਰੱਸਾਕਸੀ ਦੇ ਟੀਮ ਇਵੈਂਟ ਵਿੱਚ ਵੀ ਸ੍ਰੀਮਤੀ ਮਮਤਾ ਰਾਣੀ ਰਾਣੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਨੇ ਗੋਲਡ ਮੈਡਲ ਹਾਸਲ ਕੀਤਾ। ਇੱਥੇ ਇਹ ਵੀ ਗੱਲ ਜ਼ਿਕਰਯੋਗ ਹੈ ਕਿ ਸ੍ਰੀਮਤੀ ਮਮਤਾ ਰਾਣੀ ਜੀ 52 ਸਾਲ ਦੇ ਹਨ, ਪਰ ਇਹਨਾਂ ਖੇਡ ਮੁਕਾਬਲਿਆਂ ਵਿੱਚ ਉਹਨਾਂ ਦੇ ਜੋਸ਼ ਵਿੱਚ ਕੋਈ ਕਮੀ ਨਹੀਂ ਸੀ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਮਰ ਤਾਂ ਬਸ ਇੱਕ ਨੰਬਰ ਹੈ, ਖੇਡਾਂ ਵਿੱਚ ਭਾਗ ਲੈਣ ਲਈ ਬਸ ਤੁਹਾਨੂੰ ਖੇਡਾਂ ਨਾਲ ਪਿਆਰ ਹੋਣਾ ਚਾਹੀਦਾ ਹੈ।ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਇੱੱਕ ਖੇਡ ਮੇਲਾ ਹੈ, ਜਿਸ ਵਿੱਚ ਹਾਰ ਜਿੱਤ ਨੂੰ ਭੁਲ ਕੇ ਹਰ ਇੱਕ ਨੂੰ ਹਿੱਸਾ ਲੈਣਾ ਚਾਹੀਦਾ ਹੈ। 

Have something to say? Post your comment

 

More in Sports

ਟੀ-20 ਵਿਸ਼ਵ ਕੱਪ ਅੱਜ ਹੋ ਸਕਦਾ ਹੈ ਟੀਮ ਦਾ ਐਲਾਨ

ਵਰਲਡ ਕੱਪ ਸਟੇਜ-1'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ

ਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ

ਕੋਲਕਾਤਾ ਨਾਈਟ ਰਾਈਡਰਜ਼ ਕੇਕੇਆਰ ਨੇ ਇੰਡੀਅਨ ਪ੍ਰੀਮੀਅਰ ਲੀਗ 2024 ਦੇ 16 ਵੇਂ ਮੈਚ ਵਿੱਚ

ਵਿਰਾਟ ਕੋਹਲੀ ਨੇ ਟੀ-20 ‘ਚ 12 ਹਜ਼ਾਰ ਦੌੜਾਂ ਬਣਾ ਕੇ ਰਚਿਆ ਇਤਿਹਾਸ

3 ਮਹੀਨਿਆਂ ਤੱਕ ਚੱਲੇਗਾ IPL : 10 ਟੀਮਾਂ 94 ਮੈਚ 2047 ਤੱਕ ਖੇਡਣਗੀਆਂ

ਗੋਲਡ ਮੈਡਲਿਸਟ ਰੁਪੇਸ਼ ਕੁਮਾਰ ਬੇਗੜਾ ਨੇ ਬਤੌਰ ਜ਼ਿਲ੍ਹਾ ਖੇਡ ਅਧਿਕਾਰੀ ਅਹੁਦਾ ਸੰਭਾਲਿਆ

ਧਨੌਲਾ ਵਿਖੇ 39ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ 15 ਮਾਰਚ ਤੋਂ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ

ਸਰਕਾਰੀ ਮਹਿੰਦਰਾ ਕਾਲਜ ਵਿਖੇ 147ਵਾਂ ਸਲਾਨਾ ਖੇਡ ਸਮਾਰੋਹ ਹੋਇਆ