Sunday, May 05, 2024

Malwa

ਵਿਜੀਲੈਂਸ ਦਾ ਖੁਲਾਸਾ , ਪਟਵਾਰੀ ਨੇ 21 ਸਾਲ ਦੀ ਨੌਕਰੀ ‘ਚ ਬਣਾਈ 55 ਕਿੱਲੇ ਜ਼ਮੀਨ

September 05, 2023 10:37 AM
SehajTimes

 ਪਟਵਾਰੀਆਂ ਦੇ ਮੁੱਦੇ ਤੇ ਚੱਲ ਰਾਹੀਂ ਗਰਮ-ਗਰਮੀ ਦੌਰਾਨ ਮਾਲ ਮਹਿਕਮੇ ਵਿੱਚ ਪਤਵਰੀ ਪੱਧਰ ਤੇ ਭ੍ਰਿਸ਼ਟਾਚਾਰ ਬਾਰੇ ਸਨਸਨੀ ਖੇਜ਼ ਕੇਸ ਸਾਹਮਣੇ ਆਇਆ ਹੈ । ਵਿਜੀਲੈਂਸ ਦੇ ਵਲੋਂ ਹਲਕਾ ਖਨੌਰੀ ’ਚ ਤਾਇਨਾਤ ਰਹੇ ਪਟਵਾਰੀ ਬਲਕਾਰ ਸਿੰਘ ਦੀ ਜਾਇਦਾਦ ਬਾਰੇ ਵੱਡਾ ਖੁਲਾਸਾ ਕੀਤਾ ਹੈ।

ਇਹ ਗੱਲ ਸਾਹਮਣੇ ਆਈ ਹੈ ਕਿ ਬਲਕਾਰ ਸਿੰਘ ਨੇ 21 ਸਾਲਾਂ ਦੀ ਨੌਕਰੀ ਦੌਰਾਨ 54 ਥਾਵਾਂ ’ਤੇ 55 ਏਕੜ ਜ਼ਮੀਨ ਖਰੀਦੀ। ਖਨੌਰੀ ‘ਚ ਸੁਦਰਸ਼ਨ ਰਾਏ ਨਾਲ ਧੋਖਾਦੇਹੀ ਦੇ ਮਾਮਲੇ ਦੀ ਜਾਂਚ ਦੌਰਾਨ ਬਲਕਾਰ ਸਿੰਘ ਵੱਲੋਂ ਵੱਖ-ਵੱਖ ਥਾਵਾਂ ‘ਤੇ ਭ੍ਰਿਸ਼ਟਾਚਾਰ ਰਾਹੀਂ ਖਰੀਦੀ ਗਈ ਜ਼ਮੀਨ ਬਾਰੇ ਜਾਣਕਾਰੀ ਮਿਲੀ ਸੀ।

ਬਲਕਾਰ ਸਿੰਘ ਨੇ ਸੰਗਰੂਰ ਦੇ ਪਿੰਡ ਢੀਂਡਸਾ ਵਿਚ ਸਭ ਤੋਂ ਵੱਧ ਜ਼ਮੀਨ ਖਰੀਦੀ ਹੈ। ਇਸ ਤੋਂ ਇਲਾਵਾ ਭੁਟਾਲ ਕਲਾਂ, ਜਲੂਰ, ਗੁਜਰਾਂ, ਬਲਰਾਣ, ਕਲੀਪੁਰ, ਹਮੀਰਗੜ੍ਹ, ਮਕੜ ਸਾਹਿਬ, ਰੋਡੇਵਾਲ, ਘੋੜੇਨਬ, ਭੁਟਾਲ ਖੁਰਦ ਵਿੱਚ ਵੀ ਜ਼ਮੀਨਾਂ ਖਰੀਦੀਆਂ ਗਈਆਂ ਹਨ। ਵਿਜੀਲੈਂਸ ਨੇ 54 ਥਾਵਾਂ ‘ਤੇ ਜ਼ਮੀਨਾਂ ਦੀ ਖਰੀਦ ਦਾ ਪਤਾ ਲਗਾਇਆ ਹੈ, ਕੁਝ ਹੋਰ ਜ਼ਮੀਨਾਂ ਦਾ ਪਤਾ ਲਗਾਉਣਾ ਬਾਕੀ ਹੈ।

ਖਨੌਰੀ ਨਿਵਾਸੀ ਸੁਦਰਸ਼ਨ ਰਾਏ ਨਾਲ ਹੋਈ ਧੋਖਾਧੜੀ ਤੋਂ ਬਾਅਦ ਬਲਕਾਰ ਸਿੰਘ ਦੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਇਆ। ਖਨੌਰੀ ਵਿਚ ਸੁਦਰਸ਼ਨ ਦੇ ਨਾਂ ’ਤੇ 14 ਕਨਾਲ 11 ਮਰਲੇ ਜ਼ਮੀਨ ਸੀ। ਪਰਿਵਾਰ ਦਿੱਲੀ ਸ਼ਿਫਟ ਹੋ ਗਿਆ ਸੀ। ਘੱਗਰ ਦਰਿਆ ਨੂੰ ਚੌੜਾ ਕਰਨ ਲਈ ਉਸ ਦੀ ਜ਼ਮੀਨ ਵਿਚੋਂ 2 ਕਨਾਲ 12 ਮਰਲੇ ਜ਼ਮੀਨ ਸਰਕਾਰ ਨੇ ਐਕੁਆਇਰ ਕੀਤੀ ਸੀ। ਬਾਕੀ 11 ਕਨਾਲ 19 ਮਰਲੇ ਜ਼ਮੀਨ ਖਨੌਰੀ ਸ਼ਹਿਰ ਵਿਚ ਪੈਂਦੀ ਸੀ।

ਦੋਸ਼ ਹੈ ਕਿ ਇਸ ਨੂੰ ਹੜੱਪਣ ਲਈ ਦੀਪਕ ਰਾਜ, ਪਟਵਾਰੀ ਬਲਕਾਰ ਸਿੰਘ, ਦਰਸ਼ਨ ਸਿੰਘ ਫੀਲਡ ਕਾਨੂੰਗੋ ਅਤੇ ਤਹਿਸੀਲਦਾਰ ਮੂਨਕ ਵਿਪਨ ਭੰਡਾਰੀ ਨੇ ਹੱਥ ਮਿਲਾਇਆ। ਪੂਰੀ ਖੇਡ 2018 ਵਿਚ ਖੇਡੀ ਗਈ ਸੀ। ਜਾਅਲੀ ਵਸੀਅਤ ਤਿਆਰ ਕਰਕੇ ਦੀਪਕ ਰਾਜ ਦੇ ਨਾਂ ‘ਤੇ ਜ਼ਮੀਨ ਤਬਦੀਲ ਕਰ ਦਿੱਤੀ ਗਈ। ਪੂਰੇ ਪਰਿਵਾਰ ਦੇ ਫਰਜ਼ੀ ਬਿਆਨ ਦਿੱਤੇ ਗਏ। ਸੁਦਰਸ਼ਨ ਨੇ ਸ਼ਿਕਾਇਤ ਕੀਤੀ ਤਾਂ ਜਾਂਚ ਤੋਂ ਬਾਅਦ ਪਟਵਾਰੀ ਬਲਕਾਰ ਦੀ ਸਾਰੀ ਖੇਡ ਦਾ ਪਰਦਾਫਾਸ਼ ਹੋ ਗਿਆ।

 

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ