Monday, November 03, 2025

Chandigarh

ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰ

September 05, 2023 01:04 PM
SehajTimes

’ਖੇਡਾਂ ਵਤਨ ਪੰਜਾਬ ਦੀਆਂ-2023’

ਚੰਡੀਗੜ੍ਹ :  ‘ਖੇਡਾਂ ਵਤਨ ਪੰਜਾਬ ਦੀਆਂ-2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋੰ  ਪੂਰੇ ਜ਼ੋਰ ਸ਼ੋਰ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਵਿਭਾਗ ਵੱਲੋਂ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਦੀ ਨਿਗਰਾਨੀ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ ਗਏ।

 


ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਵੇਲੇ ਕਾਰਪੋਰੇਸ਼ਨ ਸ਼ਹਿਰਾਂ ਸਮੇਤ 157 ਬਲਾਕਾਂ ਵਿੱਚ ਅੱਠ ਖੇਡਾਂ ਦੇ ਮੁਕਾਬਲੇ ਚੱਲ ਰਹੇ ਹਨ ਜਿਨਾਂ ਵਿੱਚ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹੇਠਲੇ ਪੱਧਰ ਤੋਂ ਖੇਡਾਂ ਤੇ ਖਿਡਾਰੀਆਂ ਨੂੰ ਤਵੱਜੋਂ ਦੇਣ ਦੇ ਨਿਰਦੇਸ਼ਾਂ ਉਤੇ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਗਾਏ ਹਨ ਤਾਂ ਜੋ ਖਿਡਾਰੀਆਂ ਨੂੰ ਕੋਈ ਦਿੱਕਤ ਨਾ ਆਵੇ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੇ ਸਫ਼ਲ ਪ੍ਰਬੰਧਨ ਲਈ ਹਰ ਜ਼ਿਲੇ ਵਿੱਚ ਇੱਕ ਸਥਾਨਕ ਕੋਚ ਅਤੇ ਇੱਕ ਕਰਮਚਾਰੀ ਮੁੱਖ ਦਫ਼ਤਰ ਤੋਂ ਨੋਡਲ ਅਫਸਰ ਲਗਾਇਆ ਹੈ ਜੋ ਖਿਡਾਰੀਆਂ ਲਈ ਢੁੱਕਵੇਂ ਪ੍ਰਬੰਧਾਂ ਜਿਵੇਂ ਕਿ ਗਰਾਊਂਡ, ਖਾਣ-ਪੀਣ ਆਦਿ ਦਾ ਸਭ ਪ੍ਰਬੰਧ ਦੇਖ ਰਹੇ ਹਨ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ