Wednesday, September 17, 2025

Chandigarh

ਪੰਜਾਬ ਦੀ ਇੰਡਸਟਰੀ ਨੂੰ ਭਿਆਨਕ ਝਟਕੇ ਦੇ ਰਹੀ ਹੈ 'ਆਪ' ਸਰਕਾਰ : ਸ਼ੇਰਗਿੱਲ

September 05, 2023 04:55 PM
SehajTimes

ਚੰਡੀਗੜ੍ਹ : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਉਦਯੋਗ ਵਿਰੋਧੀ ਫੈਸਲੇ ਲੈਣ ‘ਤੇ ਤਿੱਖਾ ਹਮਲਾ ਕੀਤਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਸ਼ੇਰਗਿੱਲ ਨੇ ਕਿਹਾ ਕਿ ਜਦੋਂ ਤੋਂ ‘ਆਪ’ ਸਰਕਾਰ ਨੇ ਪੰਜਾਬ ਦੀ ਵਾਗਡੋਰ ਸੰਭਾਲੀ ਹੈ, ਉਦੋਂ ਤੋਂ ਅਜਿਹੇ ਫੈਸਲੇ ਲਏ ਗਏ ਹਨ ਜੋ ਉਦਯੋਗਿਕ ਖੇਤਰ ਲਈ ਬਹੁਤ ਨੁਕਸਾਨਦੇਹ ਹਨ। ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਅਤੇ ਇੰਡਸਟਰੀ ਵਿਰੋਧੀ ਫੈਸਲਿਆਂ ਕਾਰਨ ਸੂਬੇ ਦੇ ਉਦਯੋਗਪਤੀ ਦੂਜੇ ਸੂਬਿਆਂ ਵਿੱਚ ਜਾਣ ਦੀ ਤਿਆਰੀ ਵਿਚ ਹਨ।

ਸ਼ੇਰਗਿੱਲ ਨੇ 'ਆਪ' ਸਰਕਾਰ ਦੇ ਕੁਝ ਬਹੁਤ ਹੀ ਗਲਤ ਫੈਸਲਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇੰਡਸਟਰੀ ਨੂੰ ਸਭ ਤੋਂ ਵੱਡਾ ਝਟਕਾ ਬਿਜਲੀ ਦੀਆਂ ਦਰਾਂ 'ਚ ਵਾਧੇ ਕਾਰਨ ਲੱਗਾ ਹੈ।  ਉਨ੍ਹਾਂ ਨੂੰ ਕਈ ਉਦਯੋਗਪਤੀਆਂ ਵੱਲੋਂ ਦੱਸਿਆ ਗਿਆ ਹੈ ਕਿ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੇ ਚੋਣਾਂ ਤੋਂ ਪਹਿਲਾਂ ਦੇ ਭਰੋਸੇ ਦੇ ਬਾਵਜੂਦ ਜਦੋਂ ਸਲੈਬ ਵਿੱਚ ਹੋਰ ਚਾਰਜਿਜ਼ ਜੋੜ ਦਿੱਤੇ ਜਾਂਦੇ ਹਨ, ਤਾਂ ਇਹ ਦਰ 7 ਤੋਂ 12 ਰੁਪਏ ਪ੍ਰਤੀ ਯੂਨਿਟ ਦੇ ਮੱਧ ਤੱਕ ਪਹੁੰਚ ਜਾਂਦੀ ਹੈ।  ਇਹ ਉਦਯੋਗਾਂ ਨਾਲ ਇੱਕ ਭਦੇ ਮਜ਼ਾਕ ਤੋਂ ਇਲਾਵਾ ਹੋਰ ਕੁਝ ਨਹੀਂ ਹੈ।

ਇਸੇ ਤਰ੍ਹਾਂ ਬਕਾਇਆ ਵੈਟ ਦੇ ਕੇਸਾਂ ਦਾ ਜ਼ਿਕਰ ਕਰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਹਜ਼ਾਰਾਂ ਟੈਕਸ ਅਦਾਕਾਰ ਪਿਛਲੇ ਦੋ ਸਾਲਾਂ ਤੋਂ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ।  ਉਨ੍ਹਾਂ ਖ਼ੁਲਾਸਾ ਕੀਤਾ ਕਿ ਜੁਲਾਈ ਦੇ ਆਖ਼ਰੀ ਹਫ਼ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਸੀ ਕਿ ਸਾਰੇ ਬਕਾਇਆ ਵੈਟ ਕੇਸਾਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ-ਅੰਦਰ ਕਰ ਦਿੱਤਾ ਜਾਵੇਗਾ, ਪਰ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਸਨਅਤਕਾਰ ਨੋਟੀਫਿਕੇਸ਼ਨ ਦੀ ਉਡੀਕ ਕਰ ਰਹੇ ਹਨ।

ਸ਼ੇਰਗਿੱਲ, ਜੋ ਕਿ ਪੰਜਾਬ ਭਾਜਪਾ ਦੇ ਪਰਮਾਨੇਂਟ ਇਨਵਾਇਟੀ ਮੈਂਬਰ ਵੀ ਹਨ, ਨੇ ਕਿਹਾ ਕਿ ਸੱਤਾ 'ਚ ਆਉਣ ਤੋਂ ਪਹਿਲਾਂ 'ਆਪ' ਨੇ ਉਦਯੋਗਿਕ ਭਾਈਚਾਰੇ ਨਾਲ 'ਇੰਸਪੈਕਟਰੀ ਰਾਜ' ਖਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਸੱਤਾ ਸੰਭਾਲਣ ਤੋਂ ਬਾਅਦ ਉਹ ਇਸ ਵਾਅਦੇ ਨੂੰ ਸੌਖਿਆਂ ਹੀ ਭੁੱਲ ਗਏ ਹਨ।  ਇਸ ਸਬੰਧ ਵਿੱਚ ਉਦਯੋਗਪਤੀਆਂ ਨੂੰ ਪ੍ਰੇਸ਼ਾਨ ਕੀਤੇ ਜਾਣ ਦੀ ਇੱਕ ਹੋਰ ਉਦਾਹਰਨ ਦਿੰਦਿਆਂ ਸ਼ੇਰਗਿੱਲ ਨੇ ਕਿਹਾ ਕਿ ਲਾਰਜ ਸਪਲਾਈ (ਐਲਐਸ) ਵਾਲੀਆਂ ਫੈਕਟਰੀਆਂ ਵਿੱਚ ਪਾਵਰ ਕੁਆਲਿਟੀ ਮੀਟਰ (ਪੀਕਿਊਐਮ) ਲਗਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਜਦਕਿ ਸਨਅਤਕਾਰਾਂ ਅਨੁਸਾਰ ਉਕਤ ਫੈਸਲਾ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਹੈ, ਕਿਉਂਕਿ ਇਨ੍ਹਾਂ ਮੀਟਰਾਂ ਦੀ ਕੀਮਤ ਸਾਢੇ ਤਿੰਨ ਲੱਖ ਤੋਂ ਚਾਰ ਲੱਖ ਰੁਪਏ ਤੱਕ ਹੈ, ਜਿਸਨੂੰ ਅਦਾ ਕਰਨਾ ਹਰ ਕਿਸੇ ਲਈ ਸੰਭਵ ਨਹੀਂ ਹੈ |

ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਸਨਅਤੀ ਜ਼ਮੀਨਾਂ ਦੀਆਂ ਕੀਮਤਾਂ ਪਹਿਲਾਂ ਹੀ ਬਹੁਤ ਉੱਚੀਆਂ ਹਨ, ਪਰ ਇਸ ਤੱਥ ਨੂੰ ਨਜਰਅੰਦਾਜ ਕਰਦੇ ਜ਼ਮੀਨਾਂ ਦੀਆਂ ਰਾਖਵੀਆਂ ਕੀਮਤਾਂ ਵਿੱਚ 50 ਫੀਸਦੀ ਦਾ ਹੋਰ ਵਾਧਾ ਗੈਰ-ਵਾਜਬ ਹੈ, ਜੋ ਨਵੇਂ ਨਿਵੇਸ਼ ਪ੍ਰਾਪਤ ਕਰਨ ਵਿੱਚ ਵੱਡੀ ਰੁਕਾਵਟ ਵਜੋਂ ਕੰਮ ਕਰੇਗਾ। ਮੁੱਖ ਮੰਤਰੀ ਨੂੰ ਆਪਣੇ ਤਰੀਕਿਆਂ ਨੂੰ ਸੁਧਾਰਨ ਲਈ ਸੁਚੇਤ ਕਰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਜੇਕਰ ਸੁਧਾਰਾਤਮਕ ਕਦਮ ਨਾ ਚੁੱਕੇ ਗਏ ਅਤੇ ਉਦਯੋਗਾਂ ਨਾਲ ਸਬੰਧਤ ਮੁੱਦਿਆਂ ਨੂੰ ਜਲਦੀ ਹੱਲ ਨਾ ਕੀਤਾ ਗਿਆ, ਤਾਂ ਉਹ ਦਿਨ ਦੂਰ ਨਹੀਂ ਜਦੋਂ ਮੌਜੂਦਾ ਉਦਯੋਗ ਹੌਲੀ-ਹੌਲੀ ਬੰਦ ਹੋ ਜਾਣਗੇ।

ਮਾਨ ਨੂੰ 'ਅਖਬਾਰੀ ਮੁੱਖ ਮੰਤਰੀ' ਕਰਾਰ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਭਾਵੇਂ ਸਨਅਤਕਾਰ ਆਪਣੀਆਂ ਸ਼ਿਕਾਇਤਾਂ ਦਾ ਹੱਲ ਕਰਵਾਉਣ ਲਈ ਉਦਯੋਗ ਮੰਤਰੀ ਨਾਲ ਆਹਮੋ-ਸਾਹਮਣੇ ਦੀ ਮੀਟਿੰਗ ਕਰਵਾਉਣ ਲਈ ਜ਼ੋਰਦਾਰ ਯਤਨ ਕਰ ਰਹੇ ਹਨ, ਪਰ ਹੁਣ ਤੱਕ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਬੇਕਾਰ ਸਾਬਤ ਹੋਈਆਂ ਹਨ।  ਅਜਿਹਾ ਇਸ ਲਈ ਕਿਉਂਕਿ ਉਦਯੋਗ ਵਿਭਾਗ ਖੁਦ ਮੁੱਖ ਮੰਤਰੀ ਕੋਲ ਹੈ, ਜੋ ਆਪਣੇ ਖੁਦ ਦੇ ਪ੍ਰਚਾਰ ਅਤੇ ਚੋਣਾਂ ਵਾਲੇ ਸੂਬਿਆਂ ਦੇ ਦੌਰੇ 'ਚ ਰੁੱਝੇ ਹੋਏ ਹਨ।

ਭਾਜਪਾ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਉਦਯੋਗਪਤੀਆਂ, ਖਾਸ ਤੌਰ 'ਤੇ ਲੁਧਿਆਣਾ ਦੇ ਉਦਯੋਗਿਕ ਹੱਬ ਦੇ ਉਦਯੋਗਪਤੀਆਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਪੰਜਾਬ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2022 ਵਿੱਚ ਨਵੇਂ ਨਿਵੇਸ਼ਕਾਂ ਨੂੰ ਦਿੱਤੇ ਗਏ ਪ੍ਰੋਤਸਾਹਨ ਦੇ ਵਿਚਾਲੇ ਪੰਜਾਬ ਵਿੱਚ ਮੌਜੂਦਾ ਉਦਯੋਗਾਂ ਨੂੰ ਛੱਡ ਦਿੱਤਾ ਗਿਆ ਹੈ।  ਇਹ ਮੌਜੂਦਾ ਉਦਯੋਗ ਲਈ ‘ਵਿਨਾਸ਼ਕਾਰੀ’ ਸਾਬਤ ਹੋਵੇਗਾ।

Have something to say? Post your comment

 

More in Chandigarh

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ