Sunday, April 28, 2024
BREAKING NEWS
ਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲSRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆ

Malwa

ਕਾਂਗਰਸ ਅਤੇ " ਆਪ " ਨੂੰ ਪੰਜਾਬ ਚੋਂ ਕੱਢਣਾ ਜ਼ਰੂਰੀ -- ਢੀਂਡਸਾ

September 06, 2023 12:41 PM
SehajTimes

ਦਰਸ਼ਨ ਸਿੰਘ ਚੌਹਾਨ, ਸੁਨਾਮ

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਚੋਂ ਕੱਢੇ ਜਾਣ ਤੱਕ ਸੂਬਾ ਅੱਗੇ ਨਹੀਂ ਵਧ ਸਕਦਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ਲਿਆ ਖੜ੍ਹਾ ਕਰ ਦਿੱਤਾ ਹੈ। ਪੰਜਾਬ ਦਾ ਮੁੱਖ ਮੰਤਰੀ ਰਾਜ ਨਾਲ ਜੁੜੇ ਸੰਜੀਦਾ ਮਸਲਿਆਂ ਤੋਂ ਬੇਪਰਵਾਹ ਹੋਕੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਬਾਹਰੀ ਸੂਬਿਆਂ ਵਿੱਚ ਘੁੰਮ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਏ ਜਾ ਰਹੇ ਜਹਾਜ਼ਾਂ ਦੇ ਝੂਟਿਆਂ ਨੇ ਸੂਬੇ ਨੂੰ ਆਰਥਿਕ ਪੱਖੋਂ ਕੱਖੋਂ ਹੌਲਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਪਹਿਲਾਂ ਕਾਂਗਰਸ ਦੀਆਂ ਮਾਰੂ ਨੀਤੀਆਂ ਕਾਰਨ ਪੰਜਾਬ ਹੋਰ ਕਰਜ਼ਾਈ ਹੋ ਗਿਆ ਸੀ। ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ ਦੀ ਸਰਕਾਰ ਰਾਜ ਅੰਦਰ ਹੜਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਸੰਜੀਦਾ ਨਹੀਂ ਹੈ, ਸਿਰਫ ਬਚਕਾਨਾ ਅਖ਼ਬਾਰੀ ਬਿਆਨਬਾਜ਼ੀ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ। ਹੜਾਂ ਕਾਰਨ ਸੂਬੇ ਵਿੱਚ ਹਜ਼ਾਰਾਂ ਕਰੋੜ ਰੁਪਏ ਦਾ ਮਾਲੀ ਨੁਕਸਾਨ ਹੋ ਗਿਆ ਹੈ ਲੇਕਿਨ ਸਰਕਾਰ ਮੁਆਵਜ਼ਾ ਦੇਣ ਲਈ ਰਤਾ ਭਰ ਵੀ ਗੰਭੀਰ ਨਹੀਂ ਹੈ। ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜਿਹੜੇ ਮੁੱਦਿਆਂ ਨੂੰ ਲੈਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਉੱਨਾ ਮੁੱਦਿਆਂ ਵਿੱਚੋਂ ਇੱਕ ਵੀ ਪੂਰਾ ਨਹੀਂ ਕੀਤਾ ਗਿਆ। ਭਗਵੰਤ ਮਾਨ ਸਰਕਾਰ ਕੋਲ ਵਿਰੋਧੀ ਪਾਰਟੀਆਂ ਨੂੰ ਭੰਡਣ ਤੋਂ ਇਲਾਵਾ ਹੋਰ ਕੁੱਝ ਨਹੀਂ ਹੈ। ਸਿਹਤ ਅਤੇ ਸਿੱਖਿਆ ਸਹੂਲਤਾਂ ਦਾ ਢੰਡੋਰਾ ਪਿੱਟਣ ਵਾਲੀ ਸਰਕਾਰ ਦੇ ਰਾਜ ਦੌਰਾਨ ਹਸਪਤਾਲਾਂ ਵਿੱਚ ਡਾਕਟਰ ਅਤੇ ਸਕੂਲਾਂ ਵਿੱਚ ਮਾਸਟਰ ਨਹੀਂ ਹਨ। ਡਾਕਟਰਾਂ ਦੀ ਘਾਟ ਕਾਰਨ ਹਸਪਤਾਲ ਬੰਦ ਹੋਣ ਦੀ ਕਗਾਰ ਤੇ ਪੁੱਜ ਚੁੱਕੇ ਹਨ। ਯੂਨੀਵਰਸਿਟੀਆਂ ਵਿੱਚ ਫੰਡਾਂ ਦੀ ਘਾਟ ਕਾਰਨ ਸਟਾਫ ਅਤੇ ਪੈਨਸ਼ਨਰ ਤਨਖਾਹਾਂ ਨੂੰ ਤਰਸ ਰਹੇ ਹਨ। ਵਿਦਿਆਰਥੀਆਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਲਹਿਰਾ ਅਤੇ ਮੂਣਕ ਦੇ ਹਸਪਤਾਲ ਬੰਦ ਹੋਣ ਵਰਗੇ ਹਨ। ਇਸ ਮੌਕੇ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਹਾਂਡਾ, ਸਤਿਗੁਰ ਸਿੰਘ ਨਮੋਲ, ਸਰਕਲ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ, ਕੰਵਰਜੀਤ ਸਿੰਘ ਲੱਕੀ ਧਾਲੀਵਾਲ, ਕੁਲਵੰਤ ਸਿੰਘ ਕਾਲਾ ਨੰਬਰਦਾਰ, ਚਮਕੌਰ ਸਿੰਘ ਮੋਰਾਂਵਾਲੀ, ਕੇਵਲ ਸਿੰਘ ਸ਼ੇਰੋਂ, ਪਰਮਿੰਦਰ ਸਿੰਘ ਜਾਰਜ਼, ਭਾਜਪਾ ਆਗੂ ਚੰਦ ਸਿੰਘ ਚੱਠਾ, ਗੁਰਮੀਤ ਸਿੰਘ ਜੌਹਲ ਅਤੇ ਮਾਸਟਰ ਦਲਜੀਤ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

More in Malwa

ਜੇਕਰ ਅਰਵਿੰਦ ਕੇਜਰੀਵਾਲ ਨੂੰ ਬੱਚਿਆਂ ਦੇ ਭਵਿੱਖ ਦੀ ਚਿੰਤਾ ਹੁੰਦੀ ਤਾਂ ਅਸਤੀਫ਼ੇ ਦੇ ਦਿੰਦੇ : ਪ੍ਰਨੀਤ ਕੌਰ

ਪਟਿਆਲਾ ’ਚ ਰਾਜਨੀਤਿਕ ਰੈਲੀਆਂ ਲਈ ਹਦਾਇਤਾਂ ਜਾਰੀ

ਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤ

SRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆ

ਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਗਾਜੇਵਾਸ ਪਲਿਸ ਚੌਂਕੀ ਦਾ ਚਾਰਜ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਲਖਬੀਰ ਸਿੰਘ ਲੌਟ ਸ਼ੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇ

ਮੰਡੀਆਂ ਵਿੱਚੋਂ 64301 ਮੀਟਰਕ ਟਨ ਕਣਕ ਦੀ ਕਰਵਾਈ ਗਈ ਲਿਫਟਿੰਗ