Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਰਫ਼ੇਸ ਸੀਡਰ ਮਸ਼ੀਨ ’ਤੇ ਸਬਸਿਡੀ ਲਈ ਕਿਸਾਨ ਆਨਲਾਈਨ ਪੋਰਟਲ ’ਤੇ ਅਪਲਾਈ ਕਰਨ : ਮੁੱਖ ਖੇਤੀਬਾੜੀ ਅਫ਼ਸਰ

September 06, 2023 01:24 PM
SehajTimes

ਪਟਿਆਲਾ : ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਵਿਸ਼ੇਸ਼ ਕਰਕੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਸਰਫ਼ੇਸ ਸੀਡਰ ਨਾਮ ਦੀ ਮਸ਼ੀਨ ਰਿਆਇਤੀ ਦਰਾਂ ’ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਗੁਰਨਾਮ ਸਿੰਘ ਨੇ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸਬਸਿਡੀ ਉੱਤੇ ਸਰਫੇਸ ਸੀਡਰ ਲੈਣ ਲਈ ਕਿਸਾਨ 10 ਸਤੰਬਰ 2023 ਸ਼ਾਮ 05:00 ਵਜੇ ਤੱਕ ਵਿਭਾਗ ਦੇ ਪੋਰਟਲ agrimachinerypb.com ਉੱਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
  ਉਨ੍ਹਾਂ ਦੱਸਿਆ ਕਿ ਇਸ ਮਸ਼ੀਨ ਉੱਤੇ ਵਿਅਕਤੀਗਤ ਕਿਸਾਨਾਂ ਨੂੰ 40 ਹਜ਼ਾਰ ਰੁਪਏ ਅਤੇ ਕਸਟਮ ਹਾਇਰਿੰਗ ਸੈਂਟਰ 64 ਹਜ਼ਾਰ ਰੁਪਏ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਸਰਫੇਸ ਸੀਡਰ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਨਵੀਂ ਵਿਕਸਿਤ ਕੀਤੀ ਮਸ਼ੀਨ ਹੈ ਜੋ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਾਫ਼ੀ ਲਾਹੇਵੰਦ ਹੈ। ਇਹ ਮਸ਼ੀਨ ਘੱਟ ਹਾਰਸ ਪਾਵਰ ਵਾਲੇ ਟਰੈਕਟਰ ਨਾਲ ਵੀ ਅਰਾਮ ਨਾਲ ਚਲਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਝੋਨੇ ਦੇ ਖੇਤ ਨੂੰ ਅਖੀਰਲਾ ਪਾਣੀ (ਜ਼ਮੀਨ ਦੀ ਕਿਸਮ ਮੁਤਾਬਿਕ) ਇਸ ਤਰ੍ਹਾਂ ਲਾਓ ਤਾਂ ਕਿ ਕਟਾਈ ਸਮੇਂ ਖੇਤ ਖ਼ੁਸ਼ਕ ਹੋਵੇ ਤਾਂ ਕਿ ਕੰਬਾਈਨ ਦੇ ਟਾਇਰਾਂ ਦੀਆਂ ਪੈੜਾਂ ਨਾ ਪੈਣ।
  ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ ਇਸ ਮਸ਼ੀਨ ਦਾ ਲਾਭ ਲੈਣ ਤਾਂ ਜੋ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਤੇ ਨਕੇਲ ਪਾਈ ਜਾ ਸਕੇ ਤੇ ਵਾਤਾਵਰਣ ਵਿੱਚ ਫੈਲਣ ਵਾਲੇ ਹਵਾ ਪ੍ਰਦੂਸ਼ਣ, ਧਰਤੀ ਦੀ ਉਪਜਾਊ ਸ਼ਕਤੀ, ਮਨੁੱਖ ਤੇ ਹੋਰ ਜੀਵ ਜੰਤੂਆਂ ਦੀ ਸਿਹਤ ’ਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਨੂੰ ਰੋਕਿਆ ਜਾ ਸਕੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ