Friday, December 19, 2025

Malwa

ਪਟਿਆਲਾ ਜ਼ਿਲ੍ਹੇ 'ਚ ਕੌਮੀ ਲੋਕ ਅਦਾਲਤ 9 ਸਤੰਬਰ ਨੂੰ

September 06, 2023 04:37 PM
SehajTimes

ਪਟਿਆਲਾ : ਵਧੀਕ ਡਿਪਟੀ ਕਮਿਸ਼ਨਰ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਮਾਲ ਅਧਿਕਾਰੀਆਂ ਵੱਲੋਂ ਵੀ ਅਦਾਲਤਾਂ ਆਪਣੇ ਦਫ਼ਤਰਾਂ ਵਿੱਚ ਲਗਾਈਆਂ ਜਾਣਗੀਆਂ। ਜਿਥੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਮਾਲ ਵਿਭਾਗ ਨਾਲ ਸਬੰਧਤ ਕੇਸ ਜਾਂ ਕੋਈ ਹੋਰ ਕੇਸ ਜੋ ਵਿਚਾਰ ਅਧੀਨ ਹਨ ਉਨ੍ਹਾਂ ਦਾ ਪਹਿਲ ਦੇ ਆਧਾਰ ਉਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਲੰਬਿਤ ਪਏ ਕੇਸਾਂ ਨਾਲ ਸਬੰਧਤ ਧਿਰਾਂ ਨੂੰ ਪਹਿਲਾਂ ਸੁਣਵਾਈ ਸਬੰਧੀ ਜਾਣੂ ਕਰਵਾਉਣ ਦੀ ਹਦਾਇਤ ਕੀਤੀ।

Have something to say? Post your comment