Friday, May 10, 2024

Malwa

ਪੀਐਸਪੀਸੀਐਲ ਸਪੋਰਟਸ ਵਿੰਗ ਨੇ ਨੈਸ਼ਨਲ ਟੂਰਨਾਮੈਂਟ ਵਿੱਚ ਜਿੱਤ ਦਰਜ ਕੀਤੀ, ਡਾਇਰੈਕਟਰ ਐਡਮਿਨ ਨੇ ਟੀਮਾਂ ਨੂੰ ਕੀਤਾ ਸਨਮਾਨਿਤ

September 06, 2023 06:36 PM
SehajTimes

ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੀ ਦੂਰਅੰਦੇਸ਼ੀ ਅਗਵਾਈ ਹੇਠ ਆਪਣੇ ਅਣਥੱਕ ਯਤਨਾਂ ਰਾਹੀਂ ਗਾਹਕ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਕਰਮਚਾਰੀਆਂ ਦੀ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਇਕ ਵਾਰ ਫਿਰ ਤੋਂ ਦੁਹਰਾਇਆ ਹੈ।
ਇਹਨਾਂ ਕੋਸ਼ਿਸ਼ਾਂ ਨੂੰ ਹਾਲ ਹੀ ਵਿਚ ਉਦੋਂ ਫਲ ਲੱਗਿਆ ਹੈ ਅਤੇ ਪੀਐੱਸਪੀਸੀਐਲ ਦੇ ਸਪੋਰਟਸ 45ਵੇਂ ਆਲ ਇੰਡੀਆ ਇਲੈਕਟ੍ਰੀਸਿਟੀ ਸਪੋਰਟਸ ਕੰਟਰੋਲ ਬੋਰਡ ਹਾਕੀ ਟੂਰਨਾਮੈਂਟ 2023-24 ਵਿੱਚ ਜੇਤੂ ਟਰਾਫੀ ਜਿੱਤੀ ਹੈ ਅਤੇ 45ਵੇਂ ਆਲ ਇੰਡੀਆ ਇਲੈਕਟ੍ਰੀਸਿਟੀ ਸਪੋਰਟਸ ਕੰਟਰੋਲ ਬੋਰਡ ਟੱਗ ਆਫ ਵਾਰ ਟੂਰਨਾਮੈਂਟ 2023-24 ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਇਹ ਦੋਵੇਂ ਮੁਕਾਬਲੇ ਪੰਚਕੂਲਾ ਵਿੱਚ ਹਰਿਆਣਾ ਪਾਵਰ ਸਪੋਰਟਸ ਗਰੁੱਪ ਦੀ ਸਰਪ੍ਰਸਤੀ ਹੇਠ ਕਰਵਾਏ ਗਏ।


ਇਸ ਲੜੀ ਹੇਠ, ਅੱਜ ਇਹਨਾਂ ਸ਼ਾਨਦਾਰ ਪ੍ਰਾਪਤੀਆਂ ਨੂੰ ਹੁਲਾਰਾ ਦਿੰਦੇ ਹੋਏ, ਜਸਬੀਰ ਸਿੰਘ ਸੂਰ ਸਿੰਘ, ਡਾਇਰੈਕਟਰ ਐਡਮਿਨ, ਪੀਐਸਪੀਸੀਐਲ ਨੇ ਹਾਕੀ ਅਤੇ ਰੱਸਾਕਸ਼ੀ ਵਿੱਚ ਜੇਤੂ ਟੀਮਾਂ ਦੀ ਸ਼ਲਾਘਾ ਕੀਤੀ।  ਉਨ੍ਹਾਂ ਨੇ ਦੋਵਾਂ ਟੀਮਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਹਾਰਦਿਕ ਵਧਾਈ ਦਿੱਤੀ, ਟੀਮ ਭਾਵਨਾ, ਸਰੀਰਕ ਤੰਦਰੁਸਤੀ ਅਤੇ ਕਰਮਚਾਰੀਆਂ ਵਿੱਚ ਆਪਸੀ ਸਾਂਝ ਦੀ ਭਾਵਨਾ ਨੂੰ ਵਧਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੂਰ ਸਿੰਘ ਨੇ ਦੱਸਿਆ ਕਿ ਹਾਕੀ ਵਿੱਚ ਪੀਐਸਪੀਸੀਐਲ ਦੀ ਟੀਮ ਨੇ ਫਾਈਨਲ ਵਿੱਚ ਹਰਿਆਣਾ ਨੂੰ 3-1 ਨਾਲ ਹਰਾਇਆ ਸੀ।  ਪੀਐਸਪੀਸੀਐਲ ਵੱਲੋਂ ਮਨਵੀਰ ਸਿੰਘ, ਪਰਮਿੰਦਰ ਸਿੰਘ ਅਤੇ ਰਵਿੰਦਰ ਸਿੰਘ ਨੇ ਇੱਕ-ਇੱਕ ਗੋਲ ਕੀਤਾ।  ਫਾਈਨਲ ਤੋਂ ਪਹਿਲਾਂ, ਪੀਐਸਪੀਸੀਐਲ ਦੀ ਟੀਮ ਨੇ ਮੱਧ ਪ੍ਰਦੇਸ਼, ਤੇਲੰਗਾਨਾ ਅਤੇ ਉੱਤਰਾਖੰਡ 'ਤੇ ਜਿੱਤ ਦਰਜ ਕੀਤੀ ਸੀ। ਡਾਇਰੈਕਟਰ ਐਡਮਿਨ ਨੇ ਕਪਤਾਨ ਹਰਪ੍ਰੀਤ ਸਿੰਘ, ਕੋਚ ਰਵਿੰਦਰ ਸਿੰਘ ਅਤੇ ਮੈਨੇਜਰ ਪਰਵਿੰਦਰ ਸਿੰਘ ਤੂਰ ਸਮੇਤ ਟੀਮ ਨੂੰ ਵਧਾਈ ਦਿੱਤੀ।
ਜਦਕਿ ਰੱਸਾਕਸ਼ੀ ਵਿੱਚ, ਪੀਐਸਪੀਸੀਐਲ ਦੀ ਟੀਮ ਨੇ ਲੀਗ ਮੈਚਾਂ ਵਿੱਚ ਤੇਲੰਗਾਨਾ, ਦਿੱਲੀ, ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਨੂੰ ਹਰਾਇਆ ਅਤੇ ਫਿਰ ਸੈਮੀਫਾਈਨਲ ਵਿੱਚ ਬੀਬੀਐਮਬੀ ਉੱਤੇ ਜਿੱਤ ਦਰਜ ਕੀਤੀ, ਲੇਕਿਨ ਫਾਈਨਲ ਵਿੱਚ ਹਰਿਆਣਾ ਤੋਂ ਹਾਰ ਗਈ ਅਤੇ ਦੂਜਾ ਸਥਾਨ ਹਾਸਲ ਕੀਤਾ।ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੂਰ ਸਿੰਘ ਨੇ ਕਿਹਾ ਕਿ ਇਨ੍ਹਾਂ ਰਾਸ਼ਟਰੀ ਪੱਧਰ ਦੇ ਟੂਰਨਾਮੈਂਟਾਂ ਵਿੱਚ ਜਿੱਤ ਨਾ ਸਿਰਫ਼ ਪੀਐਸਪੀਸੀਐਲ ਦੇ ਕਰਮਚਾਰੀਆਂ ਦੇ ਸਮਰਪਣ ਅਤੇ ਖੇਡ ਹੁਨਰ ਨੂੰ ਦਰਸਾਉਂਦੀ ਹੈ, ਬਲਕਿ ਆਪਣੇ ਕਰਮਚਾਰੀਆਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸੰਸਥਾ ਦੀ ਵਚਨਬੱਧਤਾ ਨੂੰ ਵੀ ਦਰਸਾਉਂਦੀ ਹੈ। ਇਹ ਦੋਹਰੀ ਜਿੱਤ ਕਾਰਪੋਰੇਸ਼ਨ ਦੀ ਬਹੁਪੱਖੀ ਪਹੁੰਚ ਦੇ ਪ੍ਰਮਾਣ ਵਜੋਂ ਕੰਮ ਕਰਦੀ ਹੈ ਤੇ ਬੇਮਿਸਾਲ ਗਾਹਕ ਸੇਵਾ ਨੂੰ ਇਸਦੇ ਕਰਮਚਾਰੀਆਂ ਦੀ ਭਲਾਈ ਅਤੇ ਖੇਡਾਂ ਦੇ ਯਤਨਾਂ 'ਤੇ ਅਟੱਲ ਫੋਕਸ ਦੇ ਨਾਲ ਜੋੜਦੀ ਹੈ।

ਇਸ ਮੌਕੇ ਐਸਈ (ਟੈਕ) ਇੰਜ ਤੇਜ ਬਾਂਸਲ ਅਤੇ ਖੇਡ ਅਫ਼ਸਰ ਅਮਰਿੰਦਰ ਸਿੰਘ ਦੌਲਤ ਵੀ ਹਾਜਰ ਸਨ।
—--
ਪੀਐੱਸਪੀਸੀਐਲ ਸਪੋਰਟਸ ਵਿੰਗ ਲਈ ਦੋ ਖੇਡ ਮੈਦਾਨ ਪ੍ਰਸਤਾਵਿਤ :  ਡਾਇਰੈਕਟਰ ਐਡਮਿਨ

 



ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੂਰ ਸਿੰਘ ਨੇ ਦੱਸਿਆ ਕਿ ਟੀਮਾਂ ਦੀ ਕਾਰਗੁਜ਼ਾਰੀ ਵਿੱਚ ਹੋਰ ਨਿਖਾਰ ਲਿਆਉਣ ਅਤੇ ਮੁਲਾਜ਼ਮਾਂ ਦੀ ਫਿਟਨੈਸ ਲਈ ਪਟਿਆਲਾ ਵਿੱਚ ਪਹਿਲਾਂ ਹੀ ਇੱਕ ਜਿੰਮ ਦੀ ਉਸਾਰੀ ਚੱਲ ਰਹੀ ਹੈ।  ਇਸ ਤੋਂ ਇਲਾਵਾ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਇੱਕ-ਇੱਕ ਖੇਡ ਮੈਦਾਨ ਦਾ ਪ੍ਰਸਤਾਵ ਰੱਖਿਆ ਗਿਆ ਹੈ।
ਉਨ੍ਹਾਂ ਪੀਐਸਪੀਸੀਐਲ ਦੇ ਖੇਡ ਵਿੰਗ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਦਫ਼ਤਰਾਂ ਦੇ ਨੇੜੇ ਸਥਿਤ ਗਰਾਊਂਡਾਂ ਵਿੱਚ ਰੋਜ਼ਾਨਾ ਦੋ ਘੰਟੇ ਅਭਿਆਸ ਅਤੇ ਕਸਰਤ ਕਰਨ।  ਉਨ੍ਹਾਂ ਨੇ ਰੋਜ਼ਾਨਾ ਦੀਆਂ ਗਤੀਵਿਧੀਆਂ ਨੂੰ ਵਟਸਐਪ 'ਤੇ ਸਾਂਝਾ ਕਰਨ ਲਈ ਵੀ ਕਿਹਾ।  ਉਨ੍ਹਾਂ ਸਪੋਰਟਸ ਵਿੰਗ ਦੇ ਕਰਮਚਾਰੀਆਂ ਨੂੰ ਇਹ ਵੀ ਕਿਹਾ ਕਿ ਪ੍ਰੈਕਟਿਸ ਦੇ ਨਾਲ-ਨਾਲ ਨੇੜਲੇ ਪਿੰਡਾਂ ਦੇ ਨੌਜਵਾਨਾਂ ਨੂੰ ਵੀ ਸਿਖਲਾਈ ਦਿੱਤੀ ਜਾਵੇ, ਕਿਉਂਕਿ ਖੇਡਾਂ ਨਾ ਸਿਰਫ਼ ਫਿੱਟ ਰੱਖਣ ਵਿੱਚ ਸਹਾਈ ਹੁੰਦੀਆਂ ਹਨ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਮਦਦ ਕਰਦੀਆਂ ਹਨ।

Have something to say? Post your comment

 

More in Malwa

ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਕਿਸਾਨਾਂ ਦੇ ਸਵਾਲ ਦੇ ਨਹੀਂ ਦਿੱਤੇ ਜਵਾਬ 

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ

ਮਾਨ ਨੇ ਮਾਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਾਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣਾ ਹੈ

ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ 'ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ : ਜ਼ਿਲ੍ਹਾ ਚੋਣ ਅਫ਼ਸਰ

ਵੋਟਰ ਜਾਗਰੂਕਤਾ ਦਾ ਹੋਕਾ ਦੇਣ ਲਈ ਚਾਰਟ ਮੇਕਿੰਗ ਮੁਕਾਬਲਿਆਂ ਦਾ ਆਯੋਜਨ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਚਾਈਨਾ ਡੋਰ ਦੀ ਵਿੱਕਰੀ ਅਤੇ ਵਰਤੋਂ ਨੂੰ ਰੋਕਣ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਪੱਤਰਕਾਰ ਚੋਣਾਂ ਵਾਲੇ ਦਿਨ ਪੋਸਟਲ ਬੈਲੇਟ ਪੇਪਰ ਰਾਹੀਂ ਪਾ ਸਕਣਗੇ ਵੋਟ

1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ

ਮੱਛੀ ਪਾਲਣ ਵਿਭਾਗ ਵੱਲੋਂ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ