Sunday, May 11, 2025
BREAKING NEWS
ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨ

Chandigarh

ਇਕ ਦਿਨ ਵਿਚ ਕੋਵਿਡ ਨਾਲ ਹੋਈਆਂ 106 ਮੌਤਾਂ ਨੂੰ ਦੇਖਦਿਆਂ ਸਿਹਤ ਮੰਤਰੀ ਵਲੋਂ ਲੋਕਾਂ ਨੂੰ ਟੈਸਟਿੰਗ ਲਈ ਦੇਰੀ ਨਾ ਕਰਨ ਦੀ ਅਪੀਲ

September 02, 2020 08:51 PM
Surjeet Singh Talwandi
ਮਰੀਜ਼ਾਂ ਵਲੋਂ ਕੇਵਲ ਗੰਭੀਰ ਲੱਛਣ ਆਉਣ ਉਪਰੰਤ ਸਿਹਤ ਸੰਸਥਾਵਾਂ ਨੂੰ ਰਿਪੋਰਟ ਕੀਤੇ ਜਾਣ ਕਾਰਨ ਹੋਈਆਂ 67 ਫੀਸਦੀ ਕੋਵਿਡ ਨਾਲ ਮੌਤਾਂ
ਕੋਵਿਡ-19 ਦੀ ਟੈਸਟਿੰਗ/ਇਲਾਜ ਸਬੰਧੀ ਅਫਵਾਹਾਂ ਫੈਲਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਡੀਜੀਪੀ ਨੂੰ ਸਖ਼ਤ ਕਾਰਵਾਈ ਕਰਨ ਲਈ ਕਿਹਾ
 
ਚੰਡੀਗੜ੍ਹ : ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬਿਨ੍ਹਾਂ ਕਿਸੇ ਦੇਰੀ ਤੋਂ ਆਪਣਾ ਕੋਵਿਡ ਦਾ ਟੈਸਟ ਕਰਵਾਉਣ। ਉਹਨਾਂ ਵਲੋਂ ਬੁੱਧਵਾਰ ਨੂੰ ਕੋਵਿਡ ਦੀ ਟੈਸਟਿੰਗ ਅਤੇ ਇਲਾਜ ਬਾਰੇ ਗਲਤ ਜਾਣਕਾਰੀ ਫੈਲਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਵੀ ਡੀਜੀਪੀ ਨੂੰ ਕਿਹਾ ਗਿਆ। 
ਰਾਜ ਵਿਚ ਕੋਰੋਨਾ ਵਾਇਰਸ ਕਾਰਨ 106 ਮੌਤਾਂ ਰਿਪੋਰਟ ਹੋਈਆਂ ਹਨ। ਇਸ ਬਾਰੇ ਸਿਹਤ ਮੰਤਰੀ ਨੇ ਕਿਹਾ ਕਿ ਵਧੀ ਹੋਈ ਮੌਤ ਦਰ ਦਾ ਮੁੱਖ ਕਾਰਨ ਮਰੀਜ਼ਾਂ ਵਲੋਂ ਟੈਸਟਿੰਗ ਅਤੇ ਇਲਾਜ ਲਈ ਦੇਰੀ ਨਾਲ ਕੋਵਿਡ ਸੰਭਾਲ ਕੇਂਦਰਾਂ ਵਿਚ ਪਹੁੰਚ ਕਰਨਾ ਹੈ। ਲਗਭਗ 67 ਫੀਸਦੀ ਮੌਤਾਂ ਦਾ ਮੁੱਖ ਕਾਰਨ ਸਿਹਤ ਸੰਸਥਾਵਾਂ ਵਿਖੇ ਮਰੀਜ਼ਾਂ ਵਲੋਂ ਗੰਭੀਰ ਲੱਛਣ ਪੈਦਾ ਹੋਣ ਤੋਂ ਬਾਅਦ ਪਹੁੰਚਣਾ ਹੈ। ਉਹਨਾਂ ਕਿਹਾ ਕਿ ਦੇਰੀ ਨਾਲ ਪਹੁੰਚਣ ਕਾਰਨ ਮਰੀਜ਼ਾਂ ਦੀ ਸਥਿਤੀ ਗੰਭੀਰ ਹੋ ਜਾਂਦੀ ਹੈ ਜੋ ਮੌਤ ਦਾ ਮੁੱਖ ਕਾਰਨ ਬਣਦਾ ਹੈ। 
ਉਹਨਾਂ ਕਿਹਾ ਕਿ ਲੋਕਾਂ ਵਲੋਂ ਸੈਪਲਿੰਗ ਅਤੇ ਟੈਸਟਿੰਗ ਦਾ ਵਿਰੋਧ ਕਰਨ ਕਾਰਨ ਕੋਵਿਡ ਦੇ ਗੰਭੀਰ ਲੱਛਣ ਵਾਲੇ ਵਿਅਕਤੀ, ਜੋ ਹੋਰ ਸਹਿ-ਰੋਗ ਤੋਂ ਵੀ ਪੀੜਤ ਹਨ, ਸਿਹਤ ਸੰਸਥਾਵਾਂ ਨੂੰ ਰਿਪੋਰਟ ਨਹੀਂ ਕਰਦੇ ਜਦੋਂ ਤੱਕ ਇਹ ਬਿਮਾਰੀ ਗੰਭੀਰ ਰੂਪ ਧਾਰਨ ਨਹੀਂ ਕਰ ਲੈਂਦੀ। ਇਹੀ ਦੇਰੀ ਸ਼ੂਗਰ, ਹਾਈਪਰਟੈਨਸ਼ਨ, ਦਿਲ ਅਤੇ ਗੁਰਦੇ ਦੀ ਬਿਮਾਰੀ ਵਾਲੇ ਸਹਿ ਰੋਗਾਂ ਵਾਲੇ ਮਰੀਜ਼ਾਂ ਦੀ ਮੌਤ ਦਾ ਕਾਰਨ ਬਣ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਕੋਵਿਡ ਕਾਰਨ 50 ਫੀਸਦੀ ਤੋਂ ਵੱਧ ਮੌਤਾਂ ਸ਼ੂਗਰ ਵਾਲੇ ਮਰੀਜ਼ਾਂ ਦੀਆਂ ਹੋ ਰਹੀਆਂ ਹਨ। 
ਮੰਤਰੀ ਨੇ ਕਿਹਾ ਕਿ ਗੈਰ ਸਮਾਜਿਕ ਅਨਸਰਾਂ ਵਲੋਂ ਟੈਸਟਿੰਗ ਅਤੇ ਕੋਵਿਡ ਮਰੀਜ਼ਾਂ ਨੂੰ ਇਕਾਂਤਵਾਸ ਵਿਚ ਰੱਖਣ ਸਬੰਧੀ ਝੂਠੀਆਂ ਖਬਰਾਂ ਅਤੇ ਗਲ਼ਤ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ ਜਿਸ ਕਰਕੇ ਮਰੀਜ਼ ਹਸਪਤਾਲਾਂ ਅਤੇ ਸਿਹਤ ਸੰਭਾਲ ਸੰਸਥਾਵਾਂ ਨੂੰ ਰਿਪੋਰਟ ਕਰਨ ਵਿਚ ਦੇਰੀ ਕਰ ਰਹੇ ਹਨ ਅਤੇ ਇਹੀ ਨਾ-ਪੱਖੀ ਪ੍ਰਚਾਰ ਹੈਲਥ ਵਰਕਰਾਂ ਖਿਲਾਫ ਵੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਗੈਰ ਸਮਾਜਿਕ ਲੋਕ, ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸੈਪਲਿੰਗ ਅਤੇ ਸਕ੍ਰਿਨਿੰਗ ਕੈਂਪ ਲਗਾਉਣ ਤੋਂ ਰੋਕ ਰਹੇ ਹਨ ਅਤੇ ਇਹਨਾਂ ਖਿਲਾਫ ਕਾਰਵਾਈ ਕਰਦੇ ਹੋਏ ਲੋਕਾਂ ਦਰਮਿਆਨ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ ਮੁਕੱਦਮੇ ਵੀ ਦਾਇਰ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਮੈਡੀਕਲ ਅਤੇ ਸੈਪਲਿੰਗ ਟੀਮਾਂ ਨਾਲ ਧੱਕਾ-ਮੁੱਕੀ ਅਤੇ ਦੁਰਵਿਵਹਾਰ ਦੀਆਂ ਘਟਨਾਵਾਂ ਵੀ ਹੋਈਆਂ ਹਨ। ਉਹਨਾਂ ਕਿਹਾ ਕਿ ਕਈ ਮਾਮਲਿਆਂ ਵਿਚ ਕੋਵਿਡ ਦੇ ਪਾਜੇਟਿਵ ਮਰੀਜ਼ ਨੂੰ ਇਕਾਂਤਵਾਸ ਕੇਂਦਰ ਵਿਚ ਤਬਦੀਲ ਕਰਨ ਸਮੇਂ ਵੀ ਰੋਕਿਆ ਗਿਆ। ਉਹਨਾਂ ਕਿਹਾ ਕਿ ਇਕ ਘਟਨਾ ਵਿਚ ਮੈਡੀਕਲ ਟੀਮ ਕੋਵਿਡ ਦੇ ਪਾਜੇਟਿਵ ਮਰੀਜ਼ ਨੂੰ ਪਾਤੜਾਂ, ਪਟਿਆਲਾ ਦੇ ਇਕਾਂਤਵਾਸ ਕੇਂਦਰ ਵਿਚ ਤਬਦੀਲ ਕਰਨ ਵੇਲੇ ਮੈਡੀਕਲ ਟੀਮ ਨਾਲ ਧੱਕਾਮੁੱਕੀ ਕੀਤੀ ਗਈ ਅਤੇ ਜਦੋਂ ਪੁਲਿਸ ਬਲ ਵਲੋਂ ਇਸ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪਿੰਡ ਵਾਸੀਆਂ ਵਲੋਂ ਪੁਲਿਸ 'ਤੇ ਹਮਲਾ ਕਰ ਦਿੱਤਾ ਗਿਆ ਜਿਸ ਦੌਰਾਨ ਦੋ ਪੁਲਿਸ ਵਾਲੇ ਜ਼ਖਮੀ ਹੋ ਗਏ ਅਤੇ ਪੁਲਿਸ ਦੀ ਗੱਡੀ ਨੂੰ ਵੀ ਨੁਕਸਾਨ ਪਹੁੰਚਿਆਂ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਬੈਚੇਨੀ ਦਾ ਅਸੁਰੱਖਿਅਤ ਮਾਹੌਲ ਬਣਿਆ ਹੈ ਅਤੇ ਇਸ ਨਾਲ ਕੋਵਿਡ ਵਿਰੁੱਧ ਜੰਗ ਲੜ ਰਹੇ ਸਿਹਤ ਮੁਲਾਜ਼ਮਾਂ ਦੇ ਆਤਮ ਵਿਸ਼ਵਾਸ ਨੂੰ ਠੇਸ ਪਹੁੰਚੀ ਹੈ।
ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਇਸ ਮਹਾਂਮਾਰੀ ਵਿਰੁੱਧ ਛੇੜੀ ਜੰਗ ਵਿਚ ਪੰਜਾਬ ਸਰਕਾਰ ਦਾ ਸਾਥ ਦਿਓ। ਉਹਨਾਂ ਕਿਹਾ ਕਿ ਜਦੋਂ ਤੱਕ ਇਸ ਬਿਮਾਰੀ ਦੀ ਕੋਈ ਵੈਕਸੀਨ ਨਹੀਂ ਆਉਂਦੀ, ਸਾਡੇ ਕੋਲ ਕੇਵਲ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਤੋਂ ਇਲਾਵਾ ਕੋਈ ਵਿਕਲਪ ਨਹੀਂ ਰਹਿ ਜਾਂਦਾ। ਇਸ ਲਈ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਅਸੀਂ ਮਾਸਕ ਲਗਾਉਣ ਅਤੇ ਸਮਾਜਿਕ ਦੂਰੀ ਨੂੰ ਬਰਕਾਰ ਰੱਖਣ ਵਾਲੀਆਂ ਹਦਾਇਤਾਂ ਦੀ ਪਾਲਣਾ ਜ਼ਿੰਮੇਵਾਰੀ ਨਾਲ ਕਰੀਏ।

Have something to say? Post your comment

 

More in Chandigarh

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ