Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Entertainment

ਸ਼ਿਲਪਾ ਸ਼ੈੱਟੀ ਦੀ ਫਿਲਮ 'ਸੁੱਖੀ' 22 ਸਤੰਬਰ ਨੂੰ ਸਿਨੇਮਾਘਰਾਂ 'ਚ ਹੋਵੇਗੀ ਰਿਲੀਜ਼

September 07, 2023 05:37 PM
SehajTimes

ਫਿਲਮ 'ਸੁੱਖੀ' ਦਾ ਟਰੇਲਰ ਬੀਤੀ ਸ਼ਾਮ ਨੂੰ ਰਿਲੀਜ਼ ਕੀਤਾ ਗਿਆ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 2 ਮਿੰਟ 16 ਸੈਕਿੰਡ ਦੇ ਇਸ ਟਰੇਲਰ 'ਚ ਕਹਾਣੀ 38 ਸਾਲਾ ਸੁਖਪ੍ਰੀਤ ਯਾਨੀ 'ਸੁਖੀ' ਦੀ ਜ਼ਿੰਦਗੀ ਨੂੰ ਦਰਸਾਉਂਦੀ ਹੈ। ਸੁੱਖੀ ਯਾਨੀ ਸ਼ਿਲਪਾ ਸ਼ੈੱਟੀ ਆਪਣੇ ਪਰਿਵਾਰ ਦੀ ਹਰ ਜ਼ਰੂਰਤ ਦਾ ਧਿਆਨ ਰੱਖਦੀ ਹੈ। ਬੱਚਿਆਂ ਦੇ ਸਕੂਲੀ ਦੁਪਹਿਰ ਦੇ ਖਾਣੇ ਤੋਂ ਲੈ ਕੇ ਸਹੁਰੇ ਦੀਆਂ ਗੋਲ਼ੀਆਂ ਤੱਕ ਸਭ ਕੁਝ ਸੁੱਖੀ ਕਰਦੀ ਹੈ।

ਇਕ ਦਿਨ ਉਹ ਆਪਣੀ ਜ਼ਿੰਦਗੀ ਤੋਂ ਤੰਗ ਆ ਕੇ ਆਪਣੀ ਜ਼ਿੰਦਗੀ ਨੂੰ ਆਪਣੇ ਤਰੀਕੇ ਨਾਲ ਜਿਊਣ ਦਾ ਫ਼ੈਸਲਾ ਕਰਦੀ ਹੈ ਅਤੇ ਕੁਝ ਦਿਨਾਂ ਲਈ ਆਪਣੇ ਪਰਿਵਾਰ ਨੂੰ ਛੱਡ ਕੇ ਦਿੱਲੀ ਆ ਜਾਂਦੀ ਹੈ। ਜਿੱਥੇ ਉਹ ਆਪਣੇ ਸਾਰੇ ਦੋਸਤਾਂ ਨੂੰ ਮਿਲਦੀ ਹੈ। ਹੁਣ ਸੁੱਖੀ ਦੇ ਆਉਣ ਵਾਲੇ ਜੀਵਨ 'ਚ ਕੀ ਹੁੰਦਾ ਹੈ, ਇਹ ਦੇਖਣ ਲਈ ਸਾਨੂੰ 22 ਸਤੰਬਰ ਨੂੰ ਫ਼ਿਲਮ ਦੇਖਣੀ ਪਵੇਗੀ।ਦੱਸ ਦਈਏ ਕਿ ਸ਼ਿਲਪਾ ਸ਼ੈੱਟੀ ਤੋਂ ਇਲਾਵਾ ਅਭਿਨੇਤਾ ਅਮਿਤ ਸਾਧ, ਕੁਸ਼ਾ ਕਪਿਲਾ, ਦਿਲਨਾਜ਼ ਇਰਾਨੀ, ਪਵਲੀਨ ਗੁਜਰਾਲ ਅਤੇ ਚੈਤੰਨਿਆ ਚੌਧਰੀ ਵੀ ਫ਼ਿਲਮ 'ਚ ਨਜ਼ਰ ਆਉਣਗੇ। ਫ਼ਿਲਮ ਨੂੰ ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਵਿਕਰਮ ਮਲਹੋਤਰਾ ਅਤੇ ਸ਼ਿਖਾ ਸ਼ਰਮਾ ਨੇ ਪ੍ਰੋਡਿਊਸ ਕੀਤਾ ਹੈ। ਇਸ ਤੋਂ ਇਲਾਵਾ ਸੁੱਖੀ ਦਾ ਨਿਰਦੇਸ਼ਨ ਸੋਨਲ ਜੋਸ਼ੀ ਦੁਆਰਾ ਕੀਤਾ ਗਿਆ ਹੈ ਅਤੇ ਜੋਸ਼ੀ, ਰਾਧਿਕਾ ਆਨੰਦ, ਪੌਲੋਮੀ ਦੱਤਾ ਅਤੇ ਰੁਪਿੰਦਰ ਇੰਦਰਜੀਤ ਦੁਆਰਾ ਲਿਖਿਆ ਗਿਆ ਹੈ। ਇਹ ਫਿਲਮ 22 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

Have something to say? Post your comment

 

More in Entertainment

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ