Monday, November 03, 2025

Majha

ਸਰਪੰਚ ਦੇ ਘਰ ਫਾਰਮ ‘ਤੇ ਮੋਹਰ ਲਗਵਾਉਣ ਬਹਾਨੇ ਆਏ ਵਿਅਕਤੀ ਕਰ ਗਏ ਕੁੱਟਮਾਰ

September 07, 2023 06:22 PM
SehajTimes

ਬਟਾਲਾ ਦੇ ਪਿੰਡ ਵਡਾਲਾ ਗ੍ਰੰਥੀਆਂ ਦੇ ਮੌਜੂਦਾ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਘਰ ਦਾ ਦਰਵਾਜਾ ਬੰਦ ਕਰ ਰਹੇ ਸਨ ਕਿ ਅਚਾਨਕ ਕਿਸੇ ਨੇ ਅਵਾਜ ਦੇਕੇ ਉਹਨਾਂ ਨੂੰ ਬੁਲਾਇਆ ਅਤੇ ਫਾਰਮ ਤੇ ਮੋਹਰ ਲਗਵਾਉਣ ਦੀ ਗੱਲ ਕੀਤੀ ਜਦ ਉਹ ਅਗੇ ਹੋਕੇ ਆਪਣੇ ਘਰ ਚ ਬਣੇ ਦਫਤਰ ਵੱਲ ਅਗੇ ਵਾਧੇ ਤਾ ਪਹਿਲਾ ਇਕ ਨੌਜਵਾਨ ਨੇ ਉਸਨੂੰ ਜਾਫ਼ਾ ਮਾਰ ਲਿਆ ਗਿਆ ਅਤੇ ਮੁੜ ਉਸਦੇ ਸਾਥੀਆਂ ਵਲੋਂ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਉਹ ਜਾਂਦੇ ਜਾਂਦੇ ਜਿਥੇ ਅਗੇ ਹੋਰ ਵੱਡੇ ਮਾੜੇ ਨਤੀਜੇ ਹੋਣ ਦੀ ਧਮਕੀ ਦੇਂਦੇ ਰਹੇ ਉਥੇ ਹੀ ਉਹ ਧਕਾ ਮਾਰ ਖੇਤਾਂ ਚ ਸੁੱਟ ਗਏ।

 

ਉਥੇ ਹੀ ਸਰਪੰਚ ਨੇ ਦੱਸਿਆ ਕਿ ਉਸਨੂੰ ਉਸਦੇ ਪਰਿਵਾਰ ਅਤੇ ਮੌਕੇ ਤੇ ਪਹੁਚੀ ਪੁਲਿਸ ਪਾਰਟੀ ਵਲੋਂ ਹਸਪਤਾਲ ਚ ਇਲਾਜ ਲਈ ਦਾਖਿਲ ਕਰਵਾਇਆ ਗਿਆ ਉਥੇ ਹੀ ਸਰਪੰਚ ਦਾ ਕਹਿਣਾ ਸੀ ਕਿ ਉਸ ਨੂੰ ਸ਼ੱਕ ਹੈ ਕਿ ਹੋਣ ਵਾਲੀ ਪੰਚਾਇਤ ਚੋਣਾਂ ਦੇ ਚਲਦੇ ਉਸ ਤੇ ਹਮਲਾ ਕੀਤਾ ਗਿਆ ਹੈ ਉਧਰ ਪੁਲਿਸ ਅਧਿਕਾਰੀ ਅਸ਼ੋਕ ਕੁਮਾਰ ਦਾ ਕਹਿਣਾ ਹੈ ਕਿ ਉਹਨਾਂ ਨੂੰ ਸਰਪੰਚ ਵਲੋਂ ਸ਼ਕਾਇਤ ਮਿਲੀ ਹੈ ਅਤੇ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜੋ ਤੱਥ ਸਾਮਣੇ ਆਉਣਗੇ ਉਸ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ