Saturday, May 04, 2024

Sports

ਭਾਰਤ ਅਗਲਾ ਮੈਚ 10 ਸਤੰਬਰ ਨੂੰ ਕੋਲੰਬੋ ਵਿੱਚ ਪਾਕਿਸਤਾਨ ਖ਼ਿਲਾਫ਼ ਖੇਡੇਗਾ

September 07, 2023 06:42 PM
SehajTimes

ਭਾਰਤੀ ਟੀਮ ਲਈ ਏਸ਼ੀਆ ਕੱਪ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਮੀਂਹ ਮੁਸ਼ਕਿਲਾਂ ਖੜੀਆਂ ਕਰ ਰਿਹਾ ਹੈ। ਦੱਸ ਦਈਏ ਕਿ ਮੀਂਹ ਟੂਰਨਾਮੈਂਟ ਵਿੱਚ ਭਾਰਤੀ ਟੀਮ ਦੇ ਦੋਵੇਂ ਮੈਚਾਂ ਵਿੱਚ ਰੁਕਾਵਟ ਬਣਿਆ, ਜਿਸ ਤੋਂ ਬਾਅਦ ਪਹਿਲਾ ਮੈਚ ਡਰਾਅ ਵਿੱਚ ਖਤਮ ਹੋਇਆ ਅਤੇ ਦੂਜੇ ਮੈਚ ਦਾ ਨਤੀਜਾ ਡਕਵਰਥ ਲੁਈਸ ਨਾਲ ਤੈਅ ਹੋਇਆ।ਹੁਣ ਮੀਂਹ ਭਾਰਤ ਦੇ ਅਭਿਆਸ ਵਿੱਚ ਵੀ ਮੁਸ਼ਕਿਲਾਂ ਪੈਦਾ ਕਰ ਰਿਹਾ ਹੈ। ਇਸ ਦੇ ਨਾਲ ਹੀ ਕੇਐੱਲ ਰਾਹੁਲ ਨੇ ਅਭਿਆਸ 'ਚ ਕਾਫੀ ਪਸੀਨਾ ਵਹਾਇਆ।

 

ਦੱਸਿਆ ਜਾ ਰਿਾਹ ਕਿ ਭਾਰਤੀ ਟੀਮ ਮੀਂਹ ਕਾਰਨ ਇਨਡੋਰ ਅਭਿਆਸ ਕਰ ਰਹੀ ਹੈ। ਭਾਰਤ ਅਗਲਾ ਮੈਚ 10 ਸਤੰਬਰ ਨੂੰ ਕੋਲੰਬੋ ਵਿੱਚ ਪਾਕਿਸਤਾਨ ਖ਼ਿਲਾਫ਼ ਖੇਡੇਗਾ। ਇਸ ਵੱਡੇ ਮੈਚ ਤੋਂ ਪਹਿਲਾਂ ਕੇਐਲ ਰਾਹੁਲ ਨੇ ਪਸੀਨਾ ਵਹਾਣਾ ਸ਼ੁਰੂ ਕਰ ਦਿੱਤਾ ਹੈ। ਰਾਹੁਲ ਨਿਗਲ ਕਾਰਨ ਪਹਿਲੇ ਦੋ ਮੈਚਾਂ ਤੋਂ ਖੁੰਝ ਗਏ ਸਨ। ਰਿਪੋਰਟਾਂ ਦੀ ਮੰਨੀਏ ਤਾਂ ਰਾਹੁਲ ਨੇ ਸਭ ਤੋਂ ਵੱਧ ਸਮਾਂ ਨੈੱਟਸ 'ਤੇ ਬਿਤਾਇਆ। ਉਸ ਨੇ ਸੱਜੇ ਅਤੇ ਖੱਬੇ ਹੱਥ ਦੇ ਗੇਂਦਬਾਜ਼ਾਂ ਦਾ ਸਾਹਮਣਾ ਕੀਤਾ। ਰਾਹੁਲ ਪਾਕਿਸਤਾਨ ਖਿਲਾਫ ਹੋਣ ਵਾਲੇ ਮੈਚ ਤੋਂ ਪਹਿਲਾਂ ਪੂਰੀ ਤਰ੍ਹਾਂ ਤਿਆਰ ਰਹਿਣਾ ਚਾਹੁੰਦੇ ਹਨ।

 

ਹਾਲਾਂਕਿ ਇਹ ਇੱਕ ਵਿਕਲਪਿਕ ਨੈੱਟ ਸੈਸ਼ਨ ਸੀ, ਜਿਸ ਵਿੱਚ ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਹਿੱਸਾ ਨਹੀਂ ਲਿਆ। ਇਸ ਦੇ ਨਾਲ ਹੀ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਕੁਝ ਗੇਂਦਾਂ ਦਾ ਸਾਹਮਣਾ ਕੀਤਾ। ਗਿੱਲ ਨੇ ਸਵਿੰਗ ਗੇਂਦਾਂ 'ਤੇ ਜ਼ਿਆਦਾ ਅਭਿਆਸ ਕੀਤਾ। ਪਾਕਿਸਤਾਨ ਖਿਲਾਫ ਖੇਡੇ ਗਏ ਮੈਚ 'ਚ ਸ਼ੁਭਮਨ ਗਿੱਲ ਸਵਿੰਗ ਨੂੰ ਲੈ ਕੇ ਕਾਫੀ ਪਰੇਸ਼ਾਨ ਨਜ਼ਰ ਆਏ। ਉਸ ਨੂੰ ਪਾਕਿਸਤਾਨ ਖਿਲਾਫ ਸ਼ਾਹੀਨ ਅਫਰੀਦੀ ਅਤੇ ਨਸੀਮ ਸ਼ਾਹ ਨੇ ਕਾਫੀ ਪਰੇਸ਼ਾਨ ਕੀਤਾ ਸੀ।

Have something to say? Post your comment

 

More in Sports

ਟੀ-20 ਵਿਸ਼ਵ ਕੱਪ ਅੱਜ ਹੋ ਸਕਦਾ ਹੈ ਟੀਮ ਦਾ ਐਲਾਨ

ਵਰਲਡ ਕੱਪ ਸਟੇਜ-1'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ

ਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ

ਕੋਲਕਾਤਾ ਨਾਈਟ ਰਾਈਡਰਜ਼ ਕੇਕੇਆਰ ਨੇ ਇੰਡੀਅਨ ਪ੍ਰੀਮੀਅਰ ਲੀਗ 2024 ਦੇ 16 ਵੇਂ ਮੈਚ ਵਿੱਚ

ਵਿਰਾਟ ਕੋਹਲੀ ਨੇ ਟੀ-20 ‘ਚ 12 ਹਜ਼ਾਰ ਦੌੜਾਂ ਬਣਾ ਕੇ ਰਚਿਆ ਇਤਿਹਾਸ

3 ਮਹੀਨਿਆਂ ਤੱਕ ਚੱਲੇਗਾ IPL : 10 ਟੀਮਾਂ 94 ਮੈਚ 2047 ਤੱਕ ਖੇਡਣਗੀਆਂ

ਗੋਲਡ ਮੈਡਲਿਸਟ ਰੁਪੇਸ਼ ਕੁਮਾਰ ਬੇਗੜਾ ਨੇ ਬਤੌਰ ਜ਼ਿਲ੍ਹਾ ਖੇਡ ਅਧਿਕਾਰੀ ਅਹੁਦਾ ਸੰਭਾਲਿਆ

ਧਨੌਲਾ ਵਿਖੇ 39ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ 15 ਮਾਰਚ ਤੋਂ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ

ਸਰਕਾਰੀ ਮਹਿੰਦਰਾ ਕਾਲਜ ਵਿਖੇ 147ਵਾਂ ਸਲਾਨਾ ਖੇਡ ਸਮਾਰੋਹ ਹੋਇਆ