Monday, May 06, 2024

National

ਮੰਦਰ ਵਿਚ ਪੂਜਾ ਕਰਨ ਦੇ ਬਾਅਦ ਘਰ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ

September 08, 2023 03:08 PM
SehajTimes

ਘਟਨਾ ਬੀਤੇ ਵੀਰਵਾਰ ਦੀ ਹੈ। ਚੰਬਾ ਦੇ ਮਾਣੀ-ਸਿੜਕੁੰਡ ਰੋਡ ‘ਤੇ ਇਕ ਬਲੈਰੋ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਗੱਡੀ ਵਿਚ ਕੁੱਲ 11 ਲੋਕ ਸਵਾਰ ਸਨ।ਇਨ੍ਹਾਂ ਵਿਚੋਂ ਤਿੰਨ ਦੀ ਮੌਕੇ ‘ਤੇ ਮੌਤ ਹੋ ਗਈ ਜਦੋਂ ਕਿ 8 ਜ਼ਖਮੀ ਹੋ ਗਏ। ਘਟਨਾ ਦੇ ਬਾਅਦ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚਿਆ ਤੇ ਜ਼ਖਮੀਆਂ ਨੂੰ ਇਲਾਜ ਲਈ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ ਚੰਬਾ ਹਸਪਤਾਲ ਲਿਆਇਆ ਗਿਆ। 8 ਜ਼ਖਮੀਆਂ ਵਿਚ 4 ਬੱਚੇ, ਤਿੰਨ ਔਰਤਾਂ ਤੇ ਚਾਲਕ ਸ਼ਾਮਲ ਹੈ। ਡਰਾਈਵਰ ਦੇ ਸਿਰ ‘ਤੇ ਸੱਟ ਲੱਗੀ ਹੈ

 


ਸਵਾਰ ਸਾਰੇ ਲੋਕ ਮੰਦਰ ਵਿਚ ਪੂਜਾ ਕਰਨ ਦੇ ਬਾਅਦ ਘਰ ਪਰਤ ਰਹੇ ਸਨ ਤੇ ਇਸ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ। ਫਿਲਹਾਲ ਚੰਬਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਜ਼ਖਮੀਆਂ ਨੂੰ ਚੰਬਾ ਮੈਡੀਕਲ ਕਾਲਜ ਵਿਚ ਭਰਤੀ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 25-25 ਹਜ਼ਾਰ ਤੇ ਜ਼ਖਮੀਆਂ ਨੂੰ 5-5 ਹਜ਼ਾਰ ਦੀ ਫੌਰੀ ਰਾਹਤ ਦਿੱਤੀ ਗਈ ਹੈ।
ਚੰਬਾਦੇ ਰਾਜਪੁਰ ਪਿੰਡ ਦਾ ਪਰਿਵਾਰ ਤੇ ਰਿਸ਼ਤੇਦਾਰ ਦਵਾਟ ਮਹਾਦੇਵ ਮੰਦਰ ਦੇ ਦਰਸ਼ਨ ਲਈ ਗਏ ਸਨ। ਵਾਪਸੀ ਵਿਚ ਇਕ ਮੋੜ ‘ਤੇ ਗੱਡੀ ਹੇਠਾਂ ਖੱਡ ਵਿਚ ਡਿੱਗ ਗਈ। ਆਵਾਜ਼ ਸੁਣ ਕੇ ਪਿੰਡ ਵਾਲੇ ਮੌਕੇ ‘ਤੇ ਪਹੁੰਚੇ ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।

Have something to say? Post your comment

 

More in National

ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਪੰਜ ਮੌਤਾਂ

ਹਾਈਵੇਅ ਥੱਲੇ ਦੱਬਣ ਨਾਲ 6 ਵਿਆਹ ਵਾਲੇ ਮਹਿਮਾਨਾਂ ਦੀ ਮੌਤ

ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ’ਤੇ ਭਾਰੀ ਗੋਲੀਬਾਰੀ

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆ

ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ 

ਕੇਜਰੀਵਾਲ ਨੂੰ ਜੇਲ੍ਹ ‘ਚ ਪਹਿਲੀ ਵਾਰ ਦਿੱਤੀ ਗਈ ਇਨਸੁਲਿਨ

ਮਹਾਕਾਲ ਮੰਦਿਰ ਦੇ ਇੱਕ ਹੋਰ ਪੁਜਾਰੀ ਦੀ ਮੌਤ

ਡੀਐਮਕੇ ਇੱਕ ਪਰਿਵਾਰਿਕ ਪਾਰਟੀ : ਮੋਦੀ