Sunday, May 05, 2024

Malwa

ਖੇਤੀਬਾੜੀ ਵਿਭਾਗ ਨੇ ਬਲਾਕ ਭੂਨਰਹੇੜੀ ਦੇ ਪਿੰਡਾਂ ਵਿਚ ਸਰਫੇਸ ਸੀਡਰ ਸਬੰਧੀ ਜਾਗਰੂਕਤਾ ਕੈਂਪ ਲਗਾਏ

September 08, 2023 04:24 PM
SehajTimes

ਭੂਨਰਹੇੜੀ/ਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫ਼ਸਰ ਡਾ. ਵਿਮਲਪ੍ਰੀਤ ਸਿੰਘ ਵੱਲੋਂ ਬਲਾਕ ਭੂਨਰਹੇੜੀ ਦੇ ਪਿੰਡਾਂ ਜੋਗੀਪੁਰ, ਬਹਿਲ, ਪੂਨੀਆ ਜੱਟਾਂ, ਡਕਾਲਾ, ਮਰਦਾਹੇੜੀ, ਭੈਣੀ, ਤਸਲਪੁਰ, ਭਾਨਰੀ, ਖਾਕਟਾਂ ਖੁਰਦ ਅਤੇ ਖਾਕਟਾਂ ਕਲਾਂ ਵਿਖੇ ਪਰਾਲੀ ਦੀ ਸਾਂਭ ਸੰਭਾਲ ਅਤੇ ਸਰਫੇਸ ਸੀਡਰ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ।
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਸਤੰਬਰ ਮਹੀਨੇ ਵਿਚ ਹਰੇਕ ਬਲਾਕ ਵਿਚ ਜਾਗਰੂਕਤਾ ਕੈਂਪ ਲਗਾਏ ਜਾਣਗੇ।
  ਖੇਤੀਬਾੜੀ ਵਿਕਾਸ ਅਫ਼ਸਰ ਡਾ. ਵਿਮਲਪ੍ਰੀਤ ਸਿੰਘ ਨੇ ਦੱਸਿਆ ਕਿ ਸਰਫੇਸ ਸੀਡਰ ਮਸ਼ੀਨ ਨੂੰ ਸਬਸਿਡੀ ਉਪਰ ਲੈਣ ਲਈ ਕਿਸਾਨ ਪੋਰਟਲ ਉਪਰ (agrimachinerypb.com) ਮਿਤੀ 10.09.2023 ਤੱਕ ਅਪਲਾਈ ਕਰਨ ਤਾਂ ਜੋ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕੀਤੀ ਜਾ ਸਕੇ। ਇਹਨਾਂ ਕੈਂਪਾਂ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪ੍ਰੀਤ ਸਿੰਘ ਰੰਧਾਵਾ ਅਤੇ ਡਾ. ਲਵਦੀਪ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਸੀ.ਆਰ.ਐਮ. ਸਕੀਮ ਸਬੰਧੀ ਅਤੇ ਵਿਭਾਗ ਦੀਆਂ ਹੋਰ ਸਕੀਮਾਂ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਹਨਾਂ ਕੈਂਪਾਂ ਵਿਚ ਕਿਸਾਨਾਂ ਨੂੰ ਪੀ.ਐਮ.ਕਿਸਾਨ ਨਿਧੀ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਖੇਤੀਬਾੜੀ ਉਪ ਨਿਰੀਖਕ ਹਰਮਨਦੀਪ ਸਿੰਘ ਅਤੇ ਅਮਰਨਾਥ ਅਤੇ ਏ.ਟੀ.ਐਮ. ਵਰਿੰਦਰ ਸਿੰਘ ਨੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਵਿਚ ਅਨਾਊਂਸਮੈਂਟਾਂ ਕਰਵਾ ਕੇ ਸਰਫੇਸ ਸੀਡਰ ਮਸ਼ੀਨ ਅਪਲਾਈ ਕਰਨ ਸਬੰਧੀ ਜਾਗਰੂਕ ਕੀਤਾ।
ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਹਰਵਿੰਦਰ ਸਿੰਘ, ਪਰਵਿੰਦਰ ਸਿੰਘ, ਮੱਖਣ ਸਿੰਘ, ਸੁਲੱਖਣ ਸਿੰਘ, ਹਰਵਿੰਦਰ ਸਿੰਘ, ਅਮਰਿੰਦਰ ਸਿੰਘ, ਨਰਿੰਦਰਪਾਲ ਸਿੰਘ, ਸੁਖਵੀਰ ਸਿੰਘ, ਲਖਵਿੰਦਰ ਸਿੰਘ ਨੇ ਭਾਗ ਲਿਆ।

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ