Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ

September 08, 2023 04:41 PM
SehajTimes

ਪਟਿਆਲਾ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਐਸ.ਏ.ਐਸ.ਨਗਰ ਬਲਜਿੰਦਰ ਸਿੰਘ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮੈਡਮ ਮਾਨੀ ਅਰੋੜਾ ਵੀ ਮੌਜੂਦ ਸਨ।
  ਇਸ ਮੌਕੇ ਮੈਂਬਰ ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮਨਜਿੰਦਰ ਸਿੰਘ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਤੇ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਗਏ।
           ਇਸ ਮੌਕੇ ਉਨ੍ਹਾਂ ਕਿਹਾ ਕਿ ਜੇਲ੍ਹਾਂ ਦਾ ਨਿਰੀਖਣ ਨਿਯਮਤ ਤੌਰ 'ਤੇ ਕੀਤਾ ਜਾਂਦਾ ਹੈ, ਤਾਂ ਜੋ ਜੇਲ ਦੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਲੋੜਵੰਦ ਵਿਅਕਤੀ ਨਿੱਜੀ ਤੌਰ 'ਤੇ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਫ਼ੋਨ ਨੰਬਰ 0175-2306500 'ਤੇ ਸੰਪਰਕ ਕਰ ਸਕਦੇ ਹਨ।
          ਇਸ ਤੋਂ ਇਲਾਵਾ ਜੱਜ ਸਾਹਿਬ ਨੇ ਏ.ਡੀ.ਆਰ ਸੈਂਟਰ, ਜ਼ਿਲ੍ਹਾ ਕਚਹਿਰੀਆਂ ਪਟਿਆਲਾ ਦਾ ਵੀ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਫਰੰਟ ਆਫਿਸ ਦੇ ਨਾਲ-ਨਾਲ ਲੀਗਲ ਏਡ ਡਿਫੈਂਸ ਕਾਉਂਸਲ ਦੇ ਆਫਿਸ ਦਾ ਵੀ ਦੌਰਾ ਕੀਤਾ ਗਿਆ ਅਤੇ ਫਰੰਟ ਆਫਿਸ ਵਿੱਚ ਰਿਟੇਨਰ ਐਡਵੋਕੇਟਸ ਨਾਲ ਗੱਲ-ਬਾਤ ਕੀਤੀ । ਇਸ ਦੌਰਾਨ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੀ ਉੱਥੇ ਹਾਜ਼ਰ ਸਨ।

Have something to say? Post your comment

 

More in Malwa

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ

ਕਾਂਗਰਸੀ ਆਗੂ ਬੂਟਾ ਮੌਲਵੀਵਾਲਾ ਵੱਲੋਂ ਵੜਿੰਗ ਨਾਲ ਮੁਲਾਕਾਤ

ਮੇਅਰ ਕੁੰਦਨ ਗੋਗੀਆ ਨੇ ਓ ਐਂਡ ਐਮ ਅਤੇ ਬਾਗਵਾਨੀ ਵਿਭਾਗ ਨੂੰ ਸੌਂਪੇ ਨਵੇਂ ਟਰੈਕਟਰ

ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

ਪੰਜਾਬ ਦੇ ਲੋਕ 2027 ਵਿੱਚ ਮੁੜ ‘ਆਪ’ ਸਰਕਾਰ ਬਣਾਉਣ ਲਈ ਉਤਾਵਲੇ : ਜਸਵਿੰਦਰ ਸਿੰਘ ਬੱਬੂ

ਮਨਵੀਰ ਰੰਗਾ ਨੇ ਭਾਜਪਾ ਦੀ ਵੱਡੀ ਜਿੱਤ ਲਈ ਪੱਛਮੀ ਬੰਗਾਲ ਦੇ ਲੋਕਾਂ ਦਾ ਕੀਤਾ ਧੰਨਵਾਦ

ਪੱਛਮੀ ਬੰਗਾਲ ਵਿੱਚ ਵਿਸ਼ਵਾਸ ਦੀ ਜਿੱਤ, ਹੁਣ ਪੰਜਾਬ ਦੀ ਵਾਰੀ : ਰਾਜਨ ਨਾੰਰਗ

ਬਾਬਾ ਫਰੀਦ ਪਬਲਿਕ ਸਕੂਲ ਦਾ ਨਾਮ ਦੇਸ਼ ਪੱਧਰ ’ਤੇ ਰੌਸ਼ਨ : ਸੇਖੋਂ

ਮਨਸਿਮਰਨ ਸੰਧੂ ਦਾ ਨਵਾਂ ਗੀਤ ‘ਦੀਵਾਨੀ ਮਸਤਾਨੀ’ ਰਿਲੀਜ਼

ਪੱਛੜੇ ਇਲਾਕਿਆਂ ਵਿੱਚ ਉਚੇਰੀ ਸਿੱਖਿਆ ਦੇ ਪਾਸਾਰ ਪੱਖੋਂ ਕਾਂਸਟੀਚਿਊਂਟ ਕਾਲਜਾਂ ਦੀ ਰਹੀ ਹੈ ਅਹਿਮ ਭੂਮਿਕਾ: ਡਾ. ਜਗਦੀਪ ਸਿੰਘ