Friday, May 10, 2024

Chandigarh

ਵਿਜੀਲੈਂਸ ਬਿਊਰੋ ਵੱਲੋਂ ਜੇਈ ਰਿਸ਼ਵਤ ਲੈਂਦਾ ਕਾਬੂ

September 08, 2023 05:24 PM
SehajTimes

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫਤਰ ਸ਼ੇਰਪੁਰ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਮਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਰਣਜੀਤ ਸਿੰਘ ਵਾਸੀ ਖੇੜੀ, ਸਬ ਡਵੀਜ਼ਨ ਧੂਰੀ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਉਸ ਦੇ ਖੇਤੀਬਾੜੀ ਫਾਰਮ ਵਿੱਚ ਪੁਰਾਣਾ ਟਰਾਂਸਫਾਰਮਰ ਬਦਲਣ ਲਈ 5,000 ਰੁਪਏ ਰਿਸ਼ਵਤ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੀ.ਐਸ.ਪੀ.ਸੀ.ਐਲ. ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ।
ਇਸ ਸਬੰਧੀ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਸ਼ੁਰੂ ਕੀਤੀ ਫਾਇਰਿੰਗ : ਐਸਐਸਪੀ ਮੋਹਾਲੀ ਸੰਦੀਪ ਗਰਗ

 ਵੋਟਰ ਰਜਿਸਟ੍ਰੇਸ਼ਨ ਵਿੱਚ ਮੋਹਾਲੀ ਜ਼ਿਲ੍ਹੇ ਚ ਡੇਰਾਬੱਸੀ ਸਭ ਤੋਂ ਅੱਗੇ 

ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

1 ਜੂਨ ਨੂੰ ਹੋਣ ਵਾਲੇ ਮਤਦਾਨ ਨੂੰ ਦਰਸਾਉਂਦਾ ਕੰਧ ਚਿੱਤਰ ਕੀਤਾ ਲੋਕ ਅਰਪਣ

ਰਾਜ ਚੈਕ ਪੋਸਟ 'ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿੱਚ "ਵਿਸ਼ਵ ਥੈਲੇਸੀਮੀਆ ਦਿਵਸ 2024" ਮਨਾਇਆ

ਐਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ

ਏ.ਡੀ.ਸੀ. ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ

ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚੋਣ ਅਮਲੇ ਦੀ ਮੁੱਖ ਜ਼ਿੰਮੇਵਾਰੀ