Friday, May 17, 2024

Malwa

ਭਾਰਤ ਜੋੜੋ ਯਾਤਰਾ ਕਰਨ ਵਾਲੀ ਕਾਂਗਰਸ ਨੂੰ ਭਾਰਤ ਤੇ ਇਤਰਾਜ਼ ਕਿਉਂ : ਖੰਨਾ

September 08, 2023 06:26 PM
SehajTimes

ਦਰਸ਼ਨ ਸਿੰਘ ਚੌਹਾਨ, ਸੁਨਾਮ : ਭਾਰਤੀ ਜਨਤਾ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਭਾਰਤ ਨੂੰ ਤੋੜਣ ਵਾਲੀ ਕਾਂਗਰਸ ਹੁਣ ਭਾਰਤ ਨੂੰ ਇਕਜੁੱਟ ਕਰਨ ਦੀ ਅਸਫਲ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਵਾਲੀਆ ਲਹਿਜੇ ਵਿੱਚ ਕਾਂਗਰਸ ਨੂੰ ਪੁੱਛਿਆ ਕਿ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਵਾਲੀ ਕਾਂਗਰਸ ਹੁਣ ਕੇਂਦਰ ਸਰਕਾਰ ਵੱਲੋਂ ਭਾਰਤ ਸ਼ਬਦ ਦੀ ਵਰਤੋਂ ’ਤੇ ਇਤਰਾਜ਼ ਕਿਉਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕੇਂਦਰ ਵਿੱਚ ਸਤਾ ਹਥਿਆਉਣ ਲਈ ਮੁਲਕ ਦੀ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਪੁਰਾਣੀ ਅਨਾਜ਼ ਮੰਡੀ ਸਥਿਤ ਸੰਜੇ ਗੋਇਲ ਦੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਅਰਵਿੰਦ ਖੰਨਾ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਵਿੱਚ ਭਾਰਤ ਦਾ ਵਾਰ-ਵਾਰ ਜ਼ਿਕਰ ਕੀਤਾ ਗਿਆ ਹੈ। ਕਾਂਗਰਸ ਆਪਣੇ ਰਾਜ ਦੌਰਾਨ ਵੀ ਭਾਰਤ ਸ਼ਬਦ ਦੀ ਵਰਤੋਂ ਕਰਦੀ ਰਹੀ ਹੈ।

ਭਾਰਤੀ ਜਨਤਾ ਪਾਰਟੀ ਮੁੜ ਸਰਕਾਰ ਬਣਾਏਗੀ

ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ 303 ਤੋਂ ਵੱਧ ਸੀਟਾਂ ਜਿੱਤਕੇ ਕੇਂਦਰ ਵਿੱਚ ਮੁੜ ਸਰਕਾਰ ਬਣਾਏਗੀ। ਭਾਜਪਾ ਆਗੂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗੱਠਜੋੜ 'ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਇੱਕ ਦੂਜੇ 'ਤੇ ਗੰਭੀਰ ਦੋਸ਼ ਲਗਾਉਂਦੀਆ ਰਹੀਆਂ ਹਨ। ‘ਆਪ’ ਸਰਕਾਰ ਕਾਂਗਰਸ ਦੇ ਕਈ ਸਾਬਕਾ ਮੰਤਰੀਆਂ ਤੇ ਆਗੂਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸ ਦਰਜ ਕਰਕੇ ਕਾਰਵਾਈ ਕਰ ਰਹੀ ਹੈ। ਦੇਸ਼ ਦੇ ਲੋਕ ਇਸ ਗੱਠਜੋੜ ਨੂੰ ਸਵੀਕਾਰ ਨਹੀਂ ਕਰਨਗੇ।

'ਆਪ' ਸਰਕਾਰ ਨੀਂਹ ਝੂਠ 'ਤੇ ਟਿਕੀ

ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੀ ਨੀਂਹ ਝੂਠ’ਤੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜੇਕਰ ਕੋਈ ਸਭ ਤੋਂ ਵੱਧ ਝੂਠ ਬੋਲਣ ਵਿੱਚ ਮਾਹਿਰ ਹੈ ਤਾਂ ਉਹ ਆਮ ਆਦਮੀ ਪਾਰਟੀ ਦੇ ਆਗੂ ਹਨ। ਉਨ੍ਹਾਂ ਕਿਹਾ ਪੰਜਾਬ ਵਿੱਚੋਂ ਤਿੰਨ ਮਹੀਨਿਆਂ ਵਿੱਚ ਨਸ਼ਾ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਨਸ਼ਿਆਂ ਦਾ ਦਰਿਆ ਬਣ ਚੁੱਕਾ ਹੈ। ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਆਪਣੇ ਸਿਖਰ 'ਤੇ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਦੇ ਰੌਂਅ ਵਿੱਚ ਹੈ। ਇਸ ਮੌਕੇ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ, ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖੇਰਾ, ਧਰਮਿੰਦਰ ਸਿੰਘ ਦੁੱਲਟ, ਹਰੀਸ਼ ਟੁਟੇਜਾ, ਡਾਕਟਰ ਜਗਮਿੰਦਰ ਸੈਣੀ, ਸ਼ੰਕਰ ਬਾਂਸਲ, ਚੰਦ ਸਿੰਘ ਚੱਠਾ, ਯੋਗੇਸ਼ ਗਰਗ, ਰੁਲਦੂ ਰਾਮ ਗੁਪਤਾ ਆਦਿ ਹਾਜ਼ਰ ਸਨ ।

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ

ਮੋਦੀ ਦੇ ਰਾਜ ਦੌਰਾਨ ਮੁਲਕ ਸ਼ਕਤੀਸ਼ਾਲੀ ਤਾਕਤ ਬਣਿਆ : ਖੰਨਾ

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ