Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Entertainment

ਦਿਲਜੀਤ ਦੋਸਾਂਝ ਨਾਲ ਅੰਗਰੇਜ਼ ਨੇ ਸਾਂਝੇ ਕੀਤੇ ਆਪਣੇ ਦਿਲ ਦੇ ਜਜ਼ਬਾਤ

September 08, 2023 06:29 PM
SehajTimes

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ 'ਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਫੈਨਜ਼ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ, ਜੋ ਕਾਫ਼ੀ ਵਾਇਰਲ ਹੋ ਰਹੀ ਹੈ।ਦੱਸ ਦਈਏ ਕਿ ਇਸ ਵੀਡੀਓ 'ਚ ਉਹ ਇੱਕ ਅੰਗਰੇਜ਼ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਦਿਲਜੀਤ ਨਾਲ ਇਹ ਅੰਗਰੇਜ਼ ਭੋਲੇ ਸ਼ੰਕਰ ਨੂੰ ਲੈ ਕੇ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦਾ ਹੈ। ਇਹ ਅੰਗਰੇਜ਼ ਭੋਲੇ ਸ਼ੰਕਰ ਦਾ ਗੁਣਗਾਣ ਕਰਦਾ ਹੋਇਆ ਦਿਖਾਈ ਦਿੰਦਾ ਹੈ। ਦਿਲਜੀਤ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ, ''ਜੋ ਤੁਸੀਂ ਦਿੰਦੇ ਹੋ, ਉਸ ਨੂੰ ਹਮੇਸ਼ਾ ਭੁੱਲ ਜਾਓ ਪਰ ਮੁਆਫ਼ ਕਰਨਾ ਕਦੇ ਨਾ ਭੁੱਲੋ।''

 

ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਉਹ ਆਪਣੀ ਨਵੀਂ ਐਲਬਮ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ, ਜਿਨ੍ਹਾਂ 'ਚ 'ਪੰਜ ਤਾਰਾ', 'ਲੈਂਬਰਗਿਨੀ', 'ਜੱਟ ਫਾਇਰ ਕਰਦਾ', 'ਰਾਤ ਦੀ ਗੇੜੀ' ਸਣੇ ਕਈ ਗੀਤ ਸ਼ਾਮਲ ਹਨ।ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ। ਉਨ੍ਹਾਂ ਦੀ ਅਦਾਕਾਰੀ ਨੂੰ ਵੀ  ਬਹੁਤ ਜ਼ਿਆਦਾ ਸਰਾਹਿਆ ਗਿਆ ਅਤੇ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਜੋੜੀ’ ਆਈ ਸੀ, ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ।  

Have something to say? Post your comment