Monday, November 03, 2025

Chandigarh

ਗੈਰ-ਕਾਨੂੰਨੀ ਸ਼ਰਾਬ ਬਣਾਉਣ ਦੇ ਧੰਦੇ ਵਿੱਚ ਸ਼ਾਮਿਲ ਮੁੱਖ ਮੁਲਜ਼ਮ ਅਤੇ ਉਸਦਾ ਸਾਥੀ ਗ੍ਰਿਫਤਾਰ

September 08, 2023 08:36 PM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਅੰਮ੍ਰਿਤਸਰ ਜਿਲ੍ਹੇ ਵਿੱਚ ਸਕਾਚ ਵਿਸਕੀ ਦੇ ਗੈਰ-ਕਾਨੂੰਨੀ ਢੰਗ ਨਾਲ ਨਿਰਮਾਣ ਅਤੇ ਵਿਕਰੀ ਕੀਤੇ ਜਾਣ ਸਬੰਧੀ ਖੁਫੀਆ ਜਾਣਕਾਰੀ ਮਿਲਣ ‘ਤੇ ਆਬਕਾਰੀ ਅਤੇ ਕਰ ਵਿਭਾਗ ਵੱਲੋਂ 6 ਅਤੇ 7 ਸਤੰਬਰ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹੇ 'ਚ ਇੱਕ ਅਹਿਮ ਅਪ੍ਰੇਸ਼ਨ ਕੀਤਾ ਗਿਆ ਜਿਸ ਦੌਰਾਨ ਇਸ ਧੰਦੇ ਵਿੱਚ ਸ਼ਾਮਿਲ ਮੁੱਖ ਮੁਲਜ਼ਮ ਰਾਜਵੀਰ ਸਿੰਘ ਅਤੇ ਉਸਦੇ ਸਾਥੀ ਸ਼ਿਵਮ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਗੈਰ-ਕਾਨੂੰਨੀ ਢੰਗ ਨਾਲ ਤਿਆਰ ਕੀਤੀਆਂ ਸਕਾਚ ਵਿਸਕੀ ਦੀਆਂ 10 ਪੇਟੀਆਂ ਜਬਤ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਆਪ੍ਰੇਸ਼ਨ ਹੋਰਨਾਂ ਲਈ ਵੀ ਸਪਸ਼ਟ ਇਸ਼ਾਰਾ ਹੈ ਕਿ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸ਼ਰਾਬ ਦੀ ਢੋਆ-ਢੁਆਈ ‘ਤੇ ਵਿਭਾਗ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਨੂੰ ਆਪਣੇ ਖੁਫੀਆ ਨੈੱਟਵਰਕ ਰਾਹੀਂ ਅੰਮ੍ਰਿਤਸਰ ਜ਼ਿਲ੍ਹੇ ਅਤੇ ਇਸ ਦੇ ਆਸ-ਪਾਸ ਸਕਾਚ ਵਿਸਕੀ ਖਾਸ ਤੌਰ 'ਤੇ ਇਕ ਵਿਸ਼ੇਸ਼ ਬ੍ਰਾਂਡ ਦੇ ਗੈਰ-ਕਾਨੂੰਨੀ ਉਤਪਾਦਨ ਅਤੇ ਵਿਕਰੀ ਸਬੰਧੀ ਸੂਚਨਾਵਾਂ ਪ੍ਰਾਪਤ ਹੋਈਆ ਸਨ। ਇੰਨ੍ਹਾਂ ਸੂਚਨਾਵਾਂ ‘ਤੇ ਤੇਜੀ ਨਾਲ ਕਾਰਵਾਈ ਕਰਦੇ ਹੋਏ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਦੀ ਸਿੱਧੀ ਨਿਗਰਾਨੀ ਹੇਠ ਵਿਭਾਗ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ) ਨੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਅਤੇ ਸਬੰਧਤ ਇਲਾਕਿਆਂ ਦੀ ਵਿਆਪਕ ਨਿਗਰਾਨੀ ਅਤੇ ਪੜਤਾਲ ਕੀਤੀ।



ਸ. ਚੀਮਾ ਨੇ ਦੱਸਿਆ ਕਿ ਐਸ.ਓ.ਜੀ ਨੇ ਸਫਲਤਾਪੂਰਵਕ ਇੱਕ ਟਰੈਪ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਜਿਸ ਦੌਰਾਨ ਮੁੱਖ ਮੁਲਜ਼ਮ ਰਾਜਵੀਰ ਸਿੰਘ ਨੂੰ 10 ਪੇਟੀਆਂ ਗੈਰ-ਕਾਨੂੰਨੀ ਬੋਤਲਾਂ ਸਕਾਚ ਵਿਸਕੀ ਸਮੇਤ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਅਗਲੀ ਪੁੱਛਗਿੱਛ ਦੌਰਾਨ ਉਸ ਨੇ ਆਪਣੇ ਦੋ ਸਾਥੀਆਂ ਸ਼ਿਵਮ ਅਤੇ ਜਸਪਾਲ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ ਜੋ ਖਾਸਾ, ਅੰਮ੍ਰਿਤਸਰ ਵਿਖੇ ਸਥਿਤ ਖਾਸਾ ਡਿਸਟਿਲਰੀ ਅਤੇ ਬੋਟਲਿੰਗ ਪਲਾਂਟ ਤੋਂ ਸ਼ਰਾਬ ਬਣਾਉਣ ਲਈ ਲੋੜੀਂਦੇ ਕੱਚੇ ਮਾਲ ਦੀ ਸਪਲਾਈ ਕਰਦੇ ਸਨ।

ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗੈਰ-ਕਾਨੂੰਨੀ ਕਾਰਵਾਈ ਦੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਉਪਰੰਤ ਇਸ ਵਿੱਚ ਸ਼ਾਮਲ ਸਾਰਿਆ ਵਿਅਕਤੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ ਕਿ ਗੈਰ-ਕਾਨੂੰਨੀ ਸ਼ਰਾਬ ਦਾ ਉਤਪਾਦਨ ਜਨਤਕ ਸੁਰੱਖਿਆ ਲਈ ਇੱਕ ਵੱਡਾ ਖਤਰਾ ਹੈ ਅਤੇ ਇਸ ਦੇ ਨਤੀਜੇ ਵਜੋਂ ਸਰਕਾਰ ਨੂੰ ਭਾਰੀ ਮਾਲੀਆ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਯਕੀਨੀ ਬਨਾਉਣ ਦੇ ਨਾਲ-ਨਾਲ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਲਈ ਵਚਨਬੱਧ ਹੈ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ